Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅਧਿਕਾਰੀਆਂ ਸਮੇਤ ਮਾਤਾ ਚਿਂਤਪੁਰਨੀ ਮਾਰਗ ‘ਤੇ ਆਵਾਜਾਈ ਪ੍ਰਬੰਧਾਂ ਦੀ ਸਮੀਖਿਆ

ਮਾਤਾ ਚਿੰਤਪੁਰਨੀ ਮੇਲਿਆਂ ਦੇ ਮੱਦੇਨਜ਼ਰ ਮਾਰਗ 'ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਪੂਰੀ ਤਰਜੀਹ ਦੇਣ ਦੇ ਨਿਰਦੇਸ਼

Bram Shanker Jimpa, AAP Punjab, Hoshiarpur, Punjab, Punjab News, Latest Punjab News

Web Admin

Web Admin

5 Dariya News

ਹੁਸ਼ਿਆਰਪੁਰ , 24 Jul 2026

Last updated on: Jul 25, 2026, 12:22 IST

ਅਗਲੇ ਦਿਨਾਂ ਵਿਚ ਮਾਤਾ ਚਿੰਤਪੁਰਨੀ ਮੇਲਿਆਂ ਅਤੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਆਵਾਜਾਈ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਧਿਕਾਰੀਆਂ ਸਮੇਤ ਚਿੰਤਪੁਰਨੀ ਮੁੱਖ ਮਾਰਗ ਦਾ ਦੌਰਾ ਕਰਕੇ ਆਵਾਜਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ। ਵਿਧਾਇਕ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਅਥਾਰਿਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਰਗ 'ਤੇ ਮੌਜੂਦ ਸਾਰੀਆਂ ਤਕਨੀਕੀ ਖਾਮੀਆਂ ਅਤੇ ਹਾਦਸਾ-ਸੰਭਾਵਿਤ ਥਾਵਾਂ ਨੂੰ ਤੁਰੰਤ ਠੀਕ ਕੀਤਾ ਜਾਵੇ। 

ਉਨ੍ਹਾਂ ਸਪੱਸ਼ਟ ਕਿਹਾ ਕਿ ਲੋਕ ਸੁਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲੈੰਦਿਆਂ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ। ਵਿਧਾਇਕ ਜਿੰਪਾ ਨੇ ਕਿਹਾ ਕਿ ਮੰਗੂਵਾਲ ਨਾਕੇ ਨੇੜੇ ਪਹਿਲਾਂ ਹੋਏ ਐਂਬੂਲੈਂਸ ਹਾਦਸੇ ਤੋਂ ਬਾਅਦ ਵੀ ਕਈ ਕਾਰਜ ਹੋਣ ਵਾਲੇ ਹਨ ਜਿਸ ਨੂੰ ਪੂਰੀ ਤਰਜੀਹ ਦੇ ਕੇ ਜਲਦ ਕਰਵਾਇਆ ਜਾਵੇ ਤਾਂ ਜੋ ਮੁਸਾਫ਼ਰਾਂ ਖਾਸਕਰ  ਸ਼ਰਧਾਲੂਆਂ ਲਈ ਸੂਖਾਲੀ ਆਵਾਜਾਈ ਯਕੀਨੀ ਬਣਾਈ ਜਾਵੇ। 

ਇਸ ਤੋਂ ਇਲਾਵਾ ਸੜਕ ਕੰਢੇ ਪਿਆ ਮਲਬਾ ਵੀ ਜਲਦ ਹਟਾਉਣ ਦੀ ਹਦਾਇਤ ਕਰਦਿਆਂ  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ । ਉਨ੍ਹਾਂ ਕਿਹਾ ਕਿ ਇਹ ਮਾਰਗ ਐਨਐਚਏਆਈ ਦੇ ਅਧਿਕਾਰੀਆਂ ਨੂੰ ਇਹ ਸਾਰੇ ਮਸਲੇ ਜਲਦ ਤੋਂ ਜਲਦ ਸਮਾਂਬੱਧ ਢੰਗ ਵਿੱਚ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਨੇ ਲੋਕ ਹਿੱਤ ਨੂੰ ਪਹਿਲ ਦੇਂਦਿਆਂ ਲਗਭਗ 14.25 ਕਰੋੜ ਰੁਪਏ ਦੀ ਲਾਗਤ ਨਾਲ ਆਦਮਪੁਰ ਤੋਂ ਚੌਹਾਲ ਤੱਕ ਸੜਕ ਦਾ ਨਵੀਨੀਕਰਨ ਕਰਵਾਇਆ ਹੈ, ਤਾਂ ਜੋ ਸਥਾਨਕ ਉਦਯੋਗਾਂ ਵਿੱਚ ਕੰਮ ਕਰਦੇ ਹਜ਼ਾਰਾਂ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲ ਸਕੇ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ  ਮਾਤਾ ਚਿੰਤਪੁਰਨੀ ਮੇਲਿਆਂ ਤੋਂ ਪਹਿਲਾਂ ਸਾਰੇ ਬਲੈਕ ਸਪਾਟ ਅਤੇ ਹੋਰ ਖਾਮੀਆਂ ਦੂਰ ਕੀਤੀਆਂ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਐਸਡੀਐਮ ਪਰਮਪ੍ਰੀਤ ਸਿੰਘ, ਕੋਆਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਕੌਂਸਲਰ  ਸੁਰਿੰਦਰ ਕੁਮਾਰ, ਕੌਂਸਲਰ ਪ੍ਰਵੀਣ ਸੈਣੀ ਅਤੇ ਐਕਸੀਅਨ ਨੈਸ਼ਨਲ ਹਾਈਵੇ ਰਜਿੰਦਰ ਕੁਮਾਰ ਵੀ ਮੌਜੂਦ ਸਨ।

 

Tags: Bram Shanker Jimpa , AAP Punjab , Hoshiarpur , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD