Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿੱਚ 6.50 ਲੱਖ ਪੌਦੇ ਲਗਾਏ ਜਾਣਗੇ

ਡੀਸੀ ਅੰਮ੍ਰਿਤਸਰ ਨੇ 6.50 ਲੱਖ ਪੌਧਾਰੋਪਣ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ

Dalwinderjit Singh, DC Amritsar, Amritsar, Deputy Commissioner Amritsar, Punjab, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 24 Jul 2026

Last updated on: Jul 25, 2026, 12:25 IST

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਪੌਦਾਰੋਪਣ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਨਿਰਸਵਾਰਥ ਸੇਵਾ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਹ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ 'ਤੇ ਲਗਾਏ ਜਾ ਰਹੇ ਹਨ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਿਰਧਾਰਤ ਟੀਚੇ ਸਮੇਂ ਸਿਰ ਪੂਰੇ ਕਰਨ ਅਤੇ ਲਗਾਏ ਗਏ ਪੌਦਿਆਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਪੌਦੇ ਲਗਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਸੁਰੱਖਿਅਤ ਰੱਖਣਾ ਅਤੇ ਵੱਡੇ ਰੁੱਖਾਂ ਵਜੋਂ ਵਿਕਸਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਜਿਸ ਵਿਭਾਗ ਜਾਂ ਸੰਸਥਾ ਨੂੰ ਪੌਦੇ ਦਿੱਤੇ ਜਾਣਗੇ, ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਉਸੇ ਵਿਭਾਗ ਜਾਂ ਸੰਸਥਾ ਦੀ ਹੋਵੇਗੀ।ਉਨ੍ਹਾਂ ਸਕੂਲੀ ਵਿਦਿਆਰਥੀਆਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਆਮ ਲੋਕਾਂ ਨੂੰ ਇਸ ਵਾਤਾਵਰਣ ਪੱਖੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ। 

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਅਮਲੀ ਰੂਪ ਵਿੱਚ ਅਪਣਾਉਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੁਰਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਅਸੀਸਇੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਸ. ਜਤਿੰਦਰ ਸਿੰਘ ਸੰਧੂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੰਦੀਪ ਧਵਨ, ਨੋਡਲ ਇੰਚਾਰਜ ਸ੍ਰੀ ਧਰਮਿੰਦਰ ਸਿੰਘ, ਡਿਪਟੀ ਡਾਇਰੈਕਟਰ ਸੀ.ਈ.ਓ. ਸ. ਤੀਰਥਪਾਲ ਸਿੰਘ, ਰੋਜ਼ਗਾਰ ਅਫ਼ਸਰ ਸ੍ਰੀ ਮੁਕੇਸ਼ ਸਾਰੰਗਲ, ਜ਼ਿਲ੍ਹਾ ਸੈਰ ਸਪਾਟਾ ਅਫ਼ਸਰ ਸ੍ਰੀ ਸੁਖਮਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Dalwinderjit Singh , DC Amritsar , Amritsar , Deputy Commissioner Amritsar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD