Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ

ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ ਮਾਪਿਆਂ ਦੇ ਆਰਥਿਕ ਬੋਝ ਨੂੰ ਵੀ ਘਟਾਉਣਾ - ਹਰਭਜਨ ਸਿੰਘ ਈ.ਟੀ.ਓ.

Harbhajan Singh ETO, AAP Punjab, Punjab, Punjab News, Latest Punjab News

Web Admin

Web Admin

5 Dariya News

ਜੰਡਿਆਲਾ ਗੁਰੂ/ਅੰਮ੍ਰਿਤਸਰ , 24 Jul 2026

Last updated on: Jul 25, 2026, 12:26 IST

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਗਏ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਲੋਕ ਨਿਰਮਾਣ ਮੰਤਰੀ ਨੇ ਸਕੂਲ ਆਫ਼ ਐਮੀਂਨੈਂਸ (ਲੜਕੀਆਂ) ਜੰਡਿਆਲਾ ਗੁਰੂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਸ਼ਮੇਸ਼ ਨਗਰ, ਗਹਿਰੀ ਮੰਡੀ, ਜੌਹਲ, ਬੰਡਾਲਾ, ਮੱਲੀਆਂ ਅਤੇ ਖੱਬੇ ਰਾਜਪੂਤਾਂ ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਦੇਣ ਦਾ ਉਦੇਸ਼ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨਾ ਅਤੇ ਮਾਪਿਆਂ 'ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣਾ ਹੈ। 

ਉਨ੍ਹਾਂ ਕਿਹਾ ਕਿ ਇਹ ਬੈਗ ਵਿਦਿਆਰਥੀਆਂ ਦੀ ਰੋਜ਼ਾਨਾ ਪੜ੍ਹਾਈ ਵਿੱਚ ਲਾਭਦਾਇਕ ਸਾਬਤ ਹੋਣਗੇ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕਰਨਗੇ।ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਆਪਕ ਸੁਧਾਰਾਂ ਸਦਕਾ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਬੱਚੇ ਨੂੰ ਮਿਆਰੀ, ਆਧੁਨਿਕ ਅਤੇ ਬਰਾਬਰੀ ਦੇ ਮੌਕਿਆਂ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ।

ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੂਰੀ ਲਗਨ, ਮਿਹਨਤ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਫ਼ਲ ਅਤੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ।ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD