Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਟੀਮ ਦਾ 27ਵਾਂ ਅਹੁਦਾ ਸੰਭਾਲ ਸਮਾਗਮ ਸੰਪੰਨ

ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਿੱਚ ਪ੍ਰੈਸ ਦੀ ਅਹਿਮ ਭੂਮਿਕਾ: ਚੇਅਰਮੈਨ ਰਣਜੀਤ ਪਾਲ ਸਿੰਘ

Mohali Press Club

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Jul 2026

Last updated on: Jul 25, 2026, 12:26 IST

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ. ਰਣਜੀਤ ਪਾਲ ਸਿੰਘ ਨੇ ਅੱਜ ਮੋਹਾਲੀ ਪ੍ਰੈਸ ਕਲੱਬ ਦੇ 27ਵੇਂ ਅਹੁਦਾ ਸੰਭਾਲ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਕਲੱਬ ਦੀ ਨਵੀਂ ਚੁਣੀ ਟੀਮ ਨੂੰ ਵਧਾਈ ਦਿੱਤੀ।ਸੈਕਟਰ-71 ਸਥਿਤ ਪ੍ਰਾਚੀਨ ਕਲਾ ਕੇਂਦਰ ਵਿਖੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਕਰਵਾਏ ਗਏ 27ਵੇਂ ‘ਤਾਜਪੋਸ਼ੀ ਸਮਾਗਮ’ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਸ. ਰਣਜੀਤ ਪਾਲ ਸਿੰਘ ਨੇ ਕਿਹਾ ਕਿ ਪ੍ਰੈਸ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਅਤੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਸਮਾਜ ਵਿੱਚ ਜੋ ਵੀ ਵਾਪਰਦਾ ਹੈ, ਮੀਡੀਆ ਹੀ ਉਸ ਨੂੰ ਲੋਕਾਂ ਦੇ ਸਾਹਮਣੇ ਲਿਆਉਂਦਾ ਹੈ। ਇਸ ਲਈ ਮੀਡੀਆ ਦੀ ਜ਼ਿੰਮੇਵਾਰੀ ਬਹੁਤ ਵੱਡੀ ਹੈ।

ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਪ੍ਰੈਸ ਕਲੱਬ ਲਈ ਆਪਣੀ ਥਾਂ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਲੋਕਾਂ ਨੂੰ ਮੀਡੀਆ ਤੱਕ ਆਸਾਨ ਪਹੁੰਚ ਮਿਲ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਕਲੱਬ ਦੀ ਇਹ ਮੰਗ ਸਰਕਾਰ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਮੀਡੀਆ ਦੇ ਸਮਾਜ ਵਿੱਚ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਸ਼ਹਿਰ ਅਤੇ ਦੁਨੀਆ ਭਰ ਦੀਆਂ ਖ਼ਬਰਾਂ ਲੋਕਾਂ ਤੱਕ ਮੀਡੀਆ ਰਾਹੀਂ ਹੀ ਪਹੁੰਚਦੀਆਂ ਹਨ।ਇਸ ਮੌਕੇ ਉਨ੍ਹਾਂ ਮੋਹਾਲੀ ਪ੍ਰੈਸ ਕਲੱਬ ਦੀ ਸਮੂਹ ਟੀਮ ਨੂੰ ਅਹੁਦਾ ਸੰਭਾਲ ਸਮਾਗਮ ਦੀ ਵਧਾਈ ਦਿੱਤੀ ਅਤੇ ਕਲੱਬ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਡੀ.ਪੀ.ਆਰ.ਓ. ਮੋਹਾਲੀ ਸ. ਰਵੀਇੰਦਰ ਸਿੰਘ ਮੱਕੜ ਅਤੇ ਨਗਰ ਨਿਗਮ ਦੇ ਡਿਪਟੀ ਮੇਅਰ ਸ. ਹਰਪਾਲ ਸਿੰਘ ਚੰਨਾ ਵੀ ਹਾਜ਼ਰ ਸਨ। ਇਸ ਦੌਰਾਨ ਸਮੂਹ ਮਹਿਮਾਨਾਂ ਵੱਲੋਂ ਗਵਰਨਿੰਗ ਬਾਡੀ ਦੀ ਮੌਜੂਦਗੀ ਵਿੱਚ ਕਲੱਬ ਦਾ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਇਸ ਤੋਂ ਪਹਿਲਾਂ ਮਹਿਮਾਨਾਂ ਦਾ ਬੁੱਕੇ ਅਤੇ ਮੋਮੈਂਟੋ ਦੇ ਕੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸ. ਹਰਿੰਦਰ ਸਿੰਘ ਹਰ ਨੇ ਬਾਖੂਬੀ ਨਿਭਾਈ।

ਕਲੱਬ ਦੇ ਜਨਰਲ ਸਕੱਤਰ ਸ. ਸੁਖਦੇਵ ਸਿੰਘ ਪਟਵਾਰੀ ਨੇ ਚੇਅਰਮੈਨ ਸ. ਰਣਜੀਤ ਪਾਲ ਸਿੰਘ, ਡੀ.ਪੀ.ਆਰ.ਓ. ਸ. ਰਵੀਇੰਦਰ ਸਿੰਘ ਮੱਕੜ, ਡਿਪਟੀ ਮੇਅਰ ਸ. ਹਰਪਾਲ ਸਿੰਘ ਚੰਨਾ, ਸਾਹਿਤਕਾਰ ਡਾ. ਸਵੈਰਾਜ ਸਿੰਘ ਸੰਧੂ ਅਤੇ ਫਿਲਮੀ ਕਲਾਕਾਰ ਸ. ਬਨਿੰਦਰਜੀਤ ਸਿੰਘ ਬੰਨੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਮਹਿਮਾਨਾਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਮੋਹਾਲੀ ਸ਼ਹਿਰ ਦੁਨੀਆ ਭਰ ਦੇ ਨਕਸ਼ੇ ’ਤੇ ਆਪਣੀ ਪਛਾਣ ਬਣਾ ਚੁੱਕਾ ਹੈ ਪਰ ਇੱਥੇ ਪ੍ਰੈਸ ਕਲੱਬ ਲਈ ਆਪਣੀ ਇਮਾਰਤ ਦੀ ਲੋੜ ਹੈ। 

ਉਨ੍ਹਾਂ ਦੱਸਿਆ ਕਿ ਕਲੱਬ ਪਿਛਲੇ ਕਰੀਬ 27 ਸਾਲਾਂ ਤੋਂ ਆਪਣੇ ਸੀਮਤ ਸਾਧਨਾਂ ਨਾਲ, ਬਿਨਾਂ ਕਿਸੇ ਸਰਕਾਰੀ ਸਹਾਇਤਾ ਦੇ, ਕਿਰਾਏ ਦੀ ਕੋਠੀ ਵਿੱਚ ਚਲਾਇਆ ਜਾ ਰਿਹਾ ਹੈ।ਇਸ ਮੌਕੇ ਨਵੀਂ ਚੁਣੀ ਗਵਰਨਿੰਗ ਬਾਡੀ ਦੇ ਮੈਂਬਰਾਂ-ਸ. ਗੁਰਮੀਤ ਸਿੰਘ ਸ਼ਾਹੀ (ਪ੍ਰਧਾਨ), ਸ. ਸੁਖਦੇਵ ਸਿੰਘ ਪਟਵਾਰੀ (ਜਨਰਲ ਸਕੱਤਰ), ਸ. ਮਨਜੀਤ ਸਿੰਘ ਚਾਨਾ (ਸੀਨੀਅਰ ਮੀਤ ਪ੍ਰਧਾਨ), ਸ੍ਰੀਮਤੀ ਨੀਲਮ ਠਾਕੁਰ ਅਤੇ ਸ. ਵਿਜੇ ਪਾਲ (ਮੀਤ ਪ੍ਰਧਾਨ), ਸ. ਰਾਜੀਵ ਤਨੇਜਾ (ਖ਼ਜ਼ਾਨਚੀ), ਸ. ਵਿਜੇ ਕੁਮਾਰ (ਜਥੇਬੰਦਕ ਸਕੱਤਰ), ਡਾ. ਰਵਿੰਦਰ ਕੌਰ ਅਤੇ ਸ. ਸੰਦੀਪ ਬਿੰਦਰਾ (ਜੁਆਇੰਟ ਸਕੱਤਰ) ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਗਈ।

ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਅਕਵਿੰਦਰ ਸਿੰਘ ਗੋਸਲ, ਤਰਲੋਚਨ ਸਿੰਘ ਮਟੌਰ, ਆਰ.ਪੀ. ਕੰਬੋਜ, ਖੁਸ਼ਬੀਰ ਕੌਰ ਤੋਂ ਇਲਾਵਾ ਨਾਹਰ ਸਿੰਘ ਧਾਲੀਵਾਲ, ਅਰੁਣ ਨਾਭਾ, ਕੁਲਬੀਰ ਸਿੰਘ ਸੈਣੀ, ਹਰਦੀਪ ਕੌਰ ਵਿਰਕ, ਗੁਰਪ੍ਰੀਤ ਕੌਰ ਭੁੱਲਰ, ਹਰਬੰਸ ਸਿੰਘ ਬਾਗੜੀ, ਅਜਾਇਬ ਸਿੰਘ ਔਜਲਾ, ਬਲਜੀਤ ਮਰਵਾਹਾ, ਕੁਲਵਿੰਦਰ ਸਿੰਘ ਬਾਵਾ, ਹਰਿੰਦਰ ਪਾਲ ਸਿੰਘ ਹੈਰੀ, ਧਰਮ ਸਿੰਘ, ਮੰਗਤ ਸਿੰਘ ਸੈਦਪੁਰ, ਸੁਖਵਿੰਦਰ ਸਿੰਘ, ਸੁਸ਼ੀਲ ਗਰਚਾ, ਸਰੋਜ ਕੁਮਾਰੀ ਵਰਮਾ, ਸਨਾ ਮਹਿੰਦੀ, ਅਮਰਪਾਲ ਸਿੰਘ ਨੂਰਪੁਰੀ, ਅਮਰਜੀਤ ਸਿੰਘ, ਪ੍ਰਿਤਪਾਲ ਸਿੰਘ ਸੋਢੀ, ਰਜੀਵ ਕੁਮਾਰ, ਅਮਨਦੀਪ ਗਿੱਲ, ਦਵਿੰਦਰ ਸਿੰਘ ਏ.ਆਈ.ਆਰ., ਰਾਜੀਵ ਸਚਦੇਵਾ, ਉਜਲ ਸਿੰਘ, ਮਾਇਆ ਰਾਮ, ਹਰਮਿੰਦਰ ਸਿੰਘ ਨਾਗਪਾਲ, ਤਰਲੋਚਨ ਸਿੰਘ, ਰਾਜੀਵ ਵਸ਼ਿਸ਼ਟ, ਗੁਰਨਾਮ ਸਾਗਰ, ਕੁਲਵੰਤ ਸਿੰਘ ਕੋਟਲੀ, ਜਸਵਿੰਦਰ ਰੂਪਾਲ, ਧਰਮਿੰਦਰ ਸਿੰਗਲਾ, ਰਿਤਿਸ਼ ਕੁਮਾਰ ਨਾਹਰ, ਜਤਿੰਦਰ ਪਾਲ ਸਿੰਘ, ਸੁਭਾਸ਼ ਵਟਸਨ ਅਤੇ ਰਮੇਸ਼ ਸਚਦੇਵਾ ਸਮੇਤ ਵੱਡੀ ਗਿਣਤੀ ਵਿੱਚ ਪੱਤਰਕਾਰ ਹਾਜ਼ਰ ਸਨ।

 

Tags: Mohali Press Club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD