Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਵਿੱਚ ਕਰੀਬ 83 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸੌਗਾਤ

ਵਾਰਡ ਨੰਬਰ 23 ਵਿੱਚ ਆਧੁਨਿਕ ਪਾਰਕ ਦਾ ਉਦਘਾਟਨ, ਵਾਰਡ ਨੰਬਰ 17 ਵਿੱਚ ਸੀਵਰ, ਸਟਾਰਮ ਡਰੇਨੇਜ ਤੇ ਟਾਈਲਾਂ ਦੇ ਕੰਮ ਦੀ ਸ਼ੁਰੂਆਤ

Kuljit Singh Randhawa, AAP Punjab, Punjab, Punjab News, Latest Punjab News, Zirakpur

Web Admin

Web Admin

5 Dariya News

ਜ਼ੀਰਕਪੁਰ , 24 Jul 2026

Last updated on: Jul 25, 2026, 12:28 IST

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਵਾਰਡ ਨੰਬਰ 23 ਅਤੇ ਵਾਰਡ ਨੰਬਰ 17 ਵਿੱਚ ਕਰੀਬ 83 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਗਏ ਅਤੇ ਨਵੇਂ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਤਹਿਤ ਵਾਰਡ ਨੰਬਰ 23 ਵਿੱਚ ਨਗਰ ਕੌਂਸਲ ਵੱਲੋਂ ਲਗਭਗ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਪਾਰਕ ਵਿੱਚ ਬਾਊਂਡਰੀ ਵਾਲ, ਓਪਨ ਜਿਮ ਅਤੇ ਵਾਕਿੰਗ ਟਰੈਕ ਵਰਗੀਆਂ ਸਹੂਲਤਾਂ ਵਿਕਸਤ ਕੀਤੀਆਂ ਗਈਆਂ ਹਨ, ਜਿਸ ਨਾਲ ਇਲਾਕਾ ਵਾਸੀਆਂ ਨੂੰ ਸੈਰ-ਸਪਾਟੇ ਅਤੇ ਸਿਹਤਮੰਦ ਜੀਵਨ ਸ਼ੈਲੀ ਲਈ ਬਿਹਤਰ ਸਹੂਲਤਾਂ ਮਿਲਣਗੀਆਂ।

ਇਸ ਤੋਂ ਇਲਾਵਾ ਵਾਰਡ ਨੰਬਰ 17 ਅਧੀਨ ਪੈਂਦੀ ਗਾਜ਼ੀਪੁਰ ਬਾਜ਼ੀਗਰ ਬਸਤੀ ਵਿੱਚ ਲਗਭਗ 44.88 ਲੱਖ ਰੁਪਏ ਦੀ ਲਾਗਤ ਨਾਲ ਸੀਵਰ, ਸਟਾਰਮ ਵਾਟਰ ਡਰੇਨੇਜ ਅਤੇ ਟਾਈਲਾਂ ਵਿਛਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਦੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਾਪਤ ਹੋਣਗੀਆਂ।

ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਦੇ ਹਰ ਵਾਰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਵਿਕਾਸ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ।ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਸਬੰਧਤ ਵਾਰਡਾਂ ਦੇ ਕੌਂਸਲਰ ਗੁਰਦੀਪ ਸਿੰਘ ਅਤੇ ਜਸਵਿੰਦਰ ਸਿੰਘ, ਹੋਰ ਕੌਂਸਲਰ ਸਾਹਿਬਾਨ, ਇਲਾਕਾ ਵਾਸੀ ਅਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ।

 

Tags: Kuljit Singh Randhawa , AAP Punjab , Punjab , Punjab News , Latest Punjab News , Zirakpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD