Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸਤੀ ਅਧਿਕਾਰ ਦੇਣ ’ਤੇ ਦਿੱਲੀ ਦੇ ਉਪ ਰਾਜਪਾਲ ਦੇ ਫੈਸਲੇ ਦੀ ਕੀਤੀ ਨਿਖੇਧੀ

ਕਿਹਾ ਕਿ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀ ਅਤਿਵਾਦੀ ਨਹੀਂ, ਉਹਨਾਂ ਨਾਲ ਹਮਦਰਦੀ ਨਾਲ ਪੇਸ਼ ਆਇਆ ਜਾਵੇ

Sukhbir Singh Badal, Shiromani Akali Dal, SAD, Akali Dal

5 Dariya News

5 Dariya News

5 Dariya News

ਸ਼ਾਹਕੋਟ/ਸੁਲਤਾਨਪੁਰ ਲੋਧੀ , 23 Jul 2026

Last updated on: Jul 25, 2026, 13:18 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਵੱਲੋਂ ਕੌਮੀ ਰਾਜਧਾਨੀ ਵਿਚ ਤਿੰਨ ਮਹੀਨਿਆਂ ਲਈ ਐਨ ਐਸ ਏ ਅਧੀਨ ਪੁਲਿਸ ਨੂੰ ਕਿਸੇ ਵੀ ਵਿਅਕਤੀ ਨੂੰ ਹਿਰਾਸਤ ਵਿਚ ਲੈਣ ਦੇ ਅਧਿਕਾਰ ਦੇਣ ਦੇ ਲਏ ਫੈਸਲੇ ਦੀ ਨਿਖੇਧੀ ਕੀਤੀ।ਇਥੇ ਸ਼ਾਹਕੋਟ ਅਤੇ ਸੁਲਤਾਨਪੁਰ ਲੋਧੀ ਹਲਕਿਆਂ ਵਿਚ ਧੁੱਸੀ ਬੰਨਾਂ ਦਾ ਨਿਰੀਖਕਣ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਸਪਸ਼ਟ ਕਰਨਾ ਚਾਹੁੰਦਾ ਹਾਂ। 

ਇਹ ਸ਼ਾਂਤਮਈ ਅੰਦੋਲਨ ਨਾਲ ਨਜਿੱਠਣ ਦਾ ਕੋਈ ਤਰੀਕਾ ਨਹੀਂ ਹੈ। ਉਹਨਾਂ ਕਿਹਾ ਕਿ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਸਾਡੇ ਬੱਚੇ ਹਨ ਕੋਈ ਅਤਿਵਾਦੀ ਨਹੀਂ। ਉਹਨਾਂ ਕਿਹਾ ਕਿ ਮੈਂ ਉਪ ਰਾਜਪਾਲ ਨੂੰ ਅਪੀਲ ਕਰਦਾ ਹਾਂ ਕਿ ਇਹ ਹੁਕਮ ਤੁਰੰਤ ਵਾਪਸ ਲਏ ਜਾਣ। ਉਹਨਾਂ ਕਿਹਾ ਕਿ ਐਨ ਐਸ ਏ ਲਗਾਉਣੀ ਵਿਦਿਆਰਥੀ ਰੋਸ ਪ੍ਰਦਰਸ਼ਨ ਪ੍ਰਤੀ ਕੋਈ ਜਵਾਬ ਨਹੀਂ ਹੈ ਸਗੋਂ ਕਿ ਹਮਦਰਦੀ ਵਿਖਾਉਣਾ ਹ। ਉਹਨਾਂ ਕਿਹਾ ਕਿ ਸਾਨੂੰ ਪਿਆਰ ਨਾਲ ਉਹਨਾਂ ਦੇ ਦਿਲ ਜਿੱਤਣੇ ਚਾਹੀਦੇ ਹਨ ਤੇ ਟਕਰਾਅ ਤੋਂ ਬਚਣਾ ਚਾਹੀਦਾ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਕੌਮੀ ਟੈਸਟਿੰਗ ਸੰਗਠਨਾਂ ਵਿਚ ਪ੍ਰਣਾਲੀਬੱਧ ਤਰੀਕੇ ਨਾਲ ਸੁਧਾਰ ਲਿਆਉਣਾ ਚਾਹੀਦਾ ਹੈ। ਉਹਨਾਂਕਿਹਾ  ਕਿ ਵਿਦਿਆਰਥੀਆਂ ਵਿਚ ਇਸ ਗੱਲ ਦਾ ਰੋਸ ਹੈ ਕਿ ਕੌਮੀ ਪੱਧਰ ’ਤੇ ਟੈਸਟਾਂ ਵਿਚ ਘਪਲਿਆਂ ਨਾਲ ਉਹਨਾਂ ਨਾਲ ਧੋਖਾਧੜੀ ਹੋ ਰਹੀ ਹੈ ਅਤੇ ਮੈਰੀਟੋਰੀਅਸ ਵਿਦਿਆਰਥੀਆਂ ਦੀ ਕੀਮਤ ’ਤੇ ਬੇਈਮਾਨਾਂ ਦੀ ਚੋਣ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਐਨ ਐਸ ਏ ਲਗਾ ਕੇ ਇਹਨਾਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸਾਡੇ ਵਿਦਿਆਰਥੀਆਂ ਲਈ ਲੰਬੇ ਸਮੇਂ ਤੱਕ ਜੇਲ੍ਹਾਂ ਵਿਚ ਰਹਿਣ ਤੇ ਉਹਨਾਂ ਦੇ ਕੈਰੀਅਰ ਤਬਾਹ ਕਰਨ ਦਾ ਸਬੱਬ ਬਣੇਗਾ ਜੋ ਬਹੁਤ ਮੰਦਭਾਗਾ ਹੈ।

ਸਰਦਾਰ ਬਾਦਲ ਨੇ ਦੋਵਾਂ ਹਲਕਿਆਂ ਵਿਚ ਧੁੱਸੀ ਬੰਨਾਂ ਦਾ ਨਿਰੀਖਣ ਕੀਤਾ। ਉਹਨਾਂ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਕਿਹਾ ਕਿ ਉਹ ਹੈਰਾਨ ਹਨ ਕਿ ਪਿਛਲੇ ਸਾਲ ਹੜ੍ਹਾਂ ਨਾਲ ਵਿਆਪਕ ਤਬਾਹੀ ਹੋਈ ਪਰ ਇਸਦੇ ਬਾਵਜੂਦ ਆਪ ਸਰਕਾਰ ਨੇ ਕੋਈ ਵੀ ਹੜ੍ਹ ਰੋਕਥਾਮ ਕਦਮ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਬੰਨ ਲਾਉਣ ਵਾਸਤੇ ਕੋਈ ਵੀ ਠੋਸ ਉਪਰਾਲੇ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਹਲਕਿਆਂ ਵਿਚ ਸੜਕਾਂ ਦੀ ਹਾਲਤ ਤਰਸਯੋਗ ਹੈ। 

ਕਿਸਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੱਸਿਆ ਕਿ ਇਸ ਸਾਲ ਕੋਈ ਵੀ ਹੜ੍ਹ ਰੋਕੂ ਕਾਰਜ ਮੁਕੰਮਲ ਨਹੀਂ ਕੀਤੇ ਗਏ। ਆਪ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਦਾ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਹੜ੍ਹ ਰੋਕੂ ਕਾਰਜਾਂ ਵਾਸਤੇ ਅਕਾਲੀ ਦਲ ਉਹਨਾਂ ਦੀ ਮਦਦ ਕਰੇਗਾ ਤੇ ਜਿਥੇ ਵੀ ਲੋੜ ਹੈ ਡੀਜ਼ਲ ਤੇ ਤਾਰਾਂ ਦਾ ਜਾਲ ਪ੍ਰਦਾਨ ਕੀਤਾ ਜਾਵੇਗਾ।ਇਸ ਮੌਕੇ ਸੀਨੀਅਰ ਆਗੂ ਬਰਜਿੰਦਰ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ, ਬੱਚਿਤਰ ਸਿੰਘ ਕੋਹਾੜ ਤੇ ਹਰਪਾਲ ਸਿੰਘ ਸੰਘਾ ਵੀ ਅਕਾਲੀ ਦਲ ਪ੍ਰਧਾਨ ਦੇ ਨਾਲ ਸਨ।

ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਗੁਰੂ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਨਾਲਾ ਵਿਚ ਮਹਿਲਾ ਸਫਾਈ ਸੇਵਕਾਂ ਦੀ ਕੁੱਟਮਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਬਰਨਾਲਾ ਵਿਚ ਔਰਤ ਸਫਾਈ ਸੇਵਕਾਂ ਨਾਲ ਇਸ ਤਰੀਕੇ ਕੁੱਟਮਾਰ ਕੀਤੀ ਗਈ ਜਿਸ ਤੋਂ ਸਾਬਤ ਹੁੰਦਾ ਹੈ ਕਿ ਭਗਵੰਤ ਮਾਨ ਨਾ ਸਿਰਫ ਪੁਲਿਸ ਰਾਜ ਚਲਾ ਰਹੇ ਹਨ ਬਲਕਿ ਗੁੰਡਾ ਰਾਜ ਦੀ ਪ੍ਰਧਾਨਗੀ ਕਰ ਰਹੇ ਹਨ। 

ਉਹਨਾਂ ਕਿਹਾ ਕਿ ਸਰਕਾਰ ਨੇ ਇਸ ਤੋਂ ਪਹਿਲਾਂ ਕਿਸਾਨਾਂ, ਅਧਿਆਪਕਾਂ ਤੇ ਵੱਖ-ਵੱਖ ਵਿਭਾਗਾਂ ਦੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨਾਲ ਵੀ ਵਧੀਕੀ ਕੀਤੀ ਸੀ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਿਚ ਸਰਕਾਰੀ ਨੌਕਰੀਆਂ ਬਾਹਰਲੇ ਲੋਕਾਂ ਨੂੰ ਦੇਣ ਦੀ ਅਰਵਿੰਦ ਕੇਜਰੀਵਾਲ ਦੀ ਸਾਜ਼ਿਸ਼ ਨੂੰ ਅਮਲੀ ਜਾਮਾ ਪਹਿਨਾ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਵਿਚ ਇਕ ਤੋਂ ਬਾਅਦ ਇਕ ਪੇਪਰ ਲੀਕ ਤੇ ਭਰਤੀ ਘੁਟਾਲਾ ਹੋ ਰਿਹਾ ਹੈ ਤੇ ਤਾਜ਼ਾ ਘੁਟਾਲਾ ਫਾਰਮੇਸੀ ਅਫਸਰਾਂ ਦੀ ਭਰਤੀ ਦਾ ਹੋਇਆ ਹੈ। 

ਉਹਨਾਂ ਕਿਹਾ ਕਿ ਆਬਕਾਰੀ ਇੰਸਪੈਕਟਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਭਰਤੀ ਵਿਚ ਵੱਡੀ ਪੱਧਰ ’ਤੇ ਘੁਟਾਲੇ ਹੋਣ ਦੇ ਬਾਵਜੂਦ ਵੀ ਕਿਸੇ ਨੂੰ ਵੀ ਜਵਾਬਦੇਹ ਨਹੀਂ ਠਹਿਰਾਇਆ ਗਿਆ। ਉਹਨਾਂ ਕਿਹਾ ਕਿ ਸਰਕਾਰ ਇਥੇ ਹੀ ਨਹੀਂ ਰੁਕ ਰਹੀ ਬਲਕਿ ਮਨੀਸ਼ ਸਿਸੋਦੀਆ ਨੇ ਤਾਂ ਚਲ ਰਹੇ ਵਿਦਿਆਰਥੀ ਸੰਘਰਸ਼ ਦੌਰਾਨ ਇਹ ਦਾਅਵਾ ਵੀ ਕੀਤਾ ਹੈ ਕਿ ਪੰਜਾਬ ਵਿਚ ਆਪ ਸਰਕਾਰ ਅਧੀਨ ਇਕ ਵੀ ਪੇਪਰ ਲੀਕ ਘੁਟਾਲਾ ਨਹੀਂ ਹੋਇਆ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਆਪਣੇ ਸਿਆਸੀ ਮੰਤਵਾਂ ਵਾਸਤੇ ਕਰਜ਼ਾ ਚੁੱਕ ਕੇ ਸਾਰੇ ਸਰਕਾਰੀ ਅਦਾਰਿਆਂ ਨੂੰ ਸੰਕਟ ਵਿਚ ਧੱਕੇ ਰਹੀ ਹੈ। ਉਹਨਾਂ ਕਿਹਾ ਕਿ ਇਸਨੇ 13000 ਕਰੋੜ ਰੁਪਏ ਦਾ ਕਰਜ਼ਾ ਲਿਆ ਤੇ ਹੁਣ ਪੰਜਾਬ ਬਿਜਲੀ ਨਿਗਮ ਨੂੰ 10 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਸਭ ਦੇ ਨਤੀਜੇ ਵਜੋਂ ਬਿਜਲੀ ਬਿੱਲਾਂ ਵਿਚ ਵਾਧਾ ਹੋਵੇਗਾ ਤੇ ਕਿਸਾਨਾਂ ਨੂੰ ਘੱਟ ਬਿਜਲੀ ਮਿਲੇਗੀ।

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD