Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਅਕਾਲੀ ਦਲ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਪਾਕਿਸਤਾਨ ਤੱਕ ਸਤਲੁਜ ਤੇ ਬਿਆਸ ਦਰਿਆਵਾਂ ’ਤੇ ਪੱਕੇ ਬੰਨ ਲਾਉਣ ਲਈ ਵਚਨਬੱਧ : ਸੁਖਬੀਰ ਸਿੰਘ ਬਾਦਲ

ਖਡੂਰ ਸਾਹਿਬ ਹਲਕੇ ਦੇ ਪਿੰਡਾਂ ਵਿਚ ਸਤਲੁਜ ਤੇ ਬਿਆਸ ਕੰਢਿਆਂ ’ਤੇ ਹੜ੍ਹ ਰੋਕੂ ਕੰਮਾਂ ਦੇ ਨਿਰੀਖਣ ਲਈ ਕੀਤਾ ਦੌਰਾ

Sukhbir Singh Badal, Shiromani Akali Dal, SAD, Akali Dal

5 Dariya News

5 Dariya News

5 Dariya News

ਤਰਨ ਤਾਰਨ , 24 Jul 2026

Last updated on: Jul 25, 2026, 13:25 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹਨਾਂ ਦੀ ਪਾਰਟੀ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਪਾਕਿਸਤਾਨ ਤੱਕ ਸਤਲੁਜ ਅਤੇ ਬਿਆਸ ਦਰਿਆਵਾਂ ’ਤੇ ਪੱਕੇ ਬੰਨ ਲਾਉਣ ਲਈ ਵਚਨਬੱਧ ਹੈ ਤਾਂ ਜੋ ਸਾਰੇ ਨਾਲ ਲੱਗਵੇਂ ਇਲਾਕੇ ਨੂੰ ਹੜ੍ਹਾਂ ਤੋਂ ਬਚਾਇਆ ਜਾ ਸਕੇ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਖਡੂਰ ਸਾਹਿਬ ਹਲਕੇ ਵਿਚ ਸਤਲੁਜ ਤੇ ਬਿਆਸ ਦੇ ਕੰਢੇ ’ਤੇ ਸਥਿਤ ਪਿੰਡਾਂ ਦਾ ਦੌਰਾ ਕੀਤਾ ਜੋ ਕਿ ਹੜ੍ਹ ਮਾਰਾ ਇਲਾਕਾ ਹੈ। ਉਹਨਾਂ ਦੇ ਨਾਲ ਪਾਰਟੀ ਦੇ ਹਲਕਾ ਇੰਚਾਰਜ ਰਮਨਦੀਪ ਕੌਰ ਅਤੇ ਸੀਨੀਅਰ ਆਗੂ ਅਵਤਾਰ ਸਿੰਘ ਬਿੱਲਾ ਵੀ ਹਾਜ਼ਰ ਸਨ।

ਇਸ ਤੋਂ ਪਹਿਲਾਂ ਇਸ ਹਫਤੇ ਦੇ ਸ਼ੁਰੂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅਜਨਾਲਾ, ਡੇਰਾ ਬਾਬਾ ਨਾਨਕ, ਸ਼ਾਹਕੋਟ ਅਤੇ ਸੁਲਤਾਨਪੁਰ ਲੋਧੀ ਹਲਕਿਆਂ ਵਿਚ ਹੜ੍ਹ ਮਾਰੇ ਇਲਾਕਿਆਂ ਦਾ ਦੌਰਾ ਕੀਤਾ ਸੀ।ਆਪਣੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਨੇ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਲੱਖਾਂ ਏਕੜ ਵਿਚ ਝੋਨੇ ਦੀ ਫਸਲ ਤਬਾਹ ਹੋਣ ਦੇ ਬਾਵਜੂਦ ਵੀ ਇਸ ਸਾਲ ਹੜ੍ਹ ਰੋਕਣ ਵਾਸਤੇ ਲੋੜੀਂਦੇ ਕਦਮ ਨਹੀਂ ਚੁੱਕੇ। 

ਉਹਨਾਂ ਕਿਹਾ ਕਿ ਕਿਸਾਨਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਉਹਨਾਂ ਨੂੰ ਡਰ ਹੈ ਕਿ ਜੇਕਰ ਭਾਰੀ ਬਰਸਾਤ ਹੋ ਗਈ ਤਾਂ ਕੀ ਬੰਨ ਟਿਕ ਸਕਣਗੇ।ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਬੰਨਾਂ ਦੀ ਮਜ਼ਬੂਤੀ ਵਾਸਤੇ ਤੁਰੰਤ ਸਹਾਇਤਾ ਕਰੇਗਾ ਤੇ ਉਹਨਾਂ ਨੇ ਸਾਰੇ ਡੀਜ਼ਲ ਤੇ ਤਾਰਾ ਦਾ ਜਾਲ ਲਾਉਣ ਵਾਸਤੇ ਖਰਚਾ ਆਪ ਚੁੱਕਣਗੇ।ਸਰਦਾਰ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਾ ਸਿਰਫ ਇਹ ਯਕੀਨੀ ਬਣਾਵੇਗੀ ਕਿ ਪੱਕੇ ਬੰਨ ਲਗਾਏ ਜਾਣ ਬਲਕਿ ਅਸੀਂ ਬੰਨਾਂ ਦੇ ਨਾਲ-ਨਾਲ ਪੱਕੀਆਂ ਸੜਕਾਂ ਵੀ ਬਣਾਵਾਂਗੇ ਤਾਂ ਜੋ ਦਰਿਆਵਾਂ ਦੇ ਨਾਲ ਰਹਿੰਦੇ ਲੋਕਾਂ ਵਾਸਤੇ ਆਵਾਜਾਈ ਸੁਖਾਲੀ ਹੋਵੇ।

ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਏਜੰਸੀਆਂ ਵੱਲੋਂ ਅਕਾਲੀ ਦਲ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਤੋਂ ਸੁਚੇਤ ਰਹਿਣ। ਉਹਨਾਂ ਕਿਹਾ ਕਿ ਇਸ ਗੱਲ ਦੀ ਪ੍ਰਬਲ ਸੰਭਾਵਨਾ ਹੈ ਕਿ ਕੋਈ ਨਵਾਂ ਅਕਾਲੀ ਦਲ ਪੈਦਾ ਹੋ ਜਾਵੇ ਤੇ ਤੁਹਾਡੀਆਂ ਵੋਟਾਂ ਲੈਣ ਵਾਸਤੇ ਦਾਅਵਾ ਕਰੇ ਕਿ ਉਹ ਅਸਲ ਅਕਾਲੀ ਦਲ ਹੈ। ਉਹਨਾਂ ਕਿਹਾ ਕਿ ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਤੁਹਾਡੀ ਪੰਥਕ ਪਾਰਟੀ ਜੋ 100 ਸਾਲਾਂ ਤੋਂ ਵੱਧ ਸਮੇਂ ਤੋਂ ਤੁਹਾਡੀ ਪੰਥਕ ਵਿਰਾਸਤ ਸਾਂਭਦੀ ਆ ਰਹੀ ਹੈ, ਉਸਦੇ ਅਸਲ ਵਾਰਸ ਕਿਹੜੇ ਹਨ।

ਉਹਨਾਂ ਕਿਹਾ ਕਿ ਤਰਨ ਤਾਰਨ ਦੇ ਨਾਲ-ਨਾਲ ਸੂਬੇ ਦੇ ਹੋਰ ਸਰਹੱਦੀ ਇਲਾਕਿਆਂ ਵਿਚ ਸਾਰੇ ਵਿਕਾਸ ਕਾਰਜ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਏ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੀ ਸਰਕਾਰ ਵਿਚ ਸਰਹੱਦੀ ਇਲਾਕੇ ਵਿਕਾਸ ਵਾਸਤੇ ਤਰਸ ਰਹੇ ਹਨ ਤੇ ਲੋਕਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵਾਅਦਾ ਕਰਦਾ ਹੈ ਕਿ ਉਹ ਸਰਹੱਦੀ ਇਲਾਕਿਆਂ ਦਾ ਸਰਵ ਪੱਖੀ ਵਿਕਾਸ ਕਰਵਾਏਗਾ ਤੇ ਇਲਾਕੇ ਵਿਚ ਨੌਕਰੀਆਂ ਦੇ ਮੌਕੇ ਤੇ ਖੁਸ਼ਹਾਲੀ ਵਾਸਤੇ ਇੰਡਸਟਰੀ ਲਿਆਉਣ ਵਾਸਤੇ ਵਿਸ਼ੇਸ਼ ਪੈਕੇਜ ਦਿੱਤਾ ਜਾਵੇਗਾ।

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD