Sunday, 26 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ DBT ਮਾਡਲ ਨੂੰ ਮਹਿਲਾਵਾਂ ਦਾ ਭਰਪੂਰ ਸਮਰਥਨ ਪੰਜਾਬ ਵਿੱਚ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 1,090 ਹੋਈ ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ

 

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬਨਾਸਰ ਬਾਗ ਵਿਖੇ 138.75 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦਿਵਿਆਂਗ-ਅਨੁਕੂਲ ਪਾਰਕ ਦਾ ਨੀਂਹ ਪੱਥਰ ਰੱਖਿਆ

Narinder Kaur Bharaj, Sangrur, AAP Punjab, Punjab, Punjab News, Latest Punjab News

Armaan

Armaan

5 Dariya News

ਸੰਗਰੂਰ , 25 Jul 2026

Last updated on: Jul 25, 2026, 15:35 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਵਰਗ ਲਈ ਬਿਹਤਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਹਲਕਾ ਸੰਗਰੂਰ ਦੀ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਬਨਾਸਰ ਬਾਗ ਵਿਖੇ 138.75 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਦਿਵਿਆਂਗ-ਅਨੁਕੂਲ ਪਾਰਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਸ. ਭੂਪਿੰਦਰ ਸਿੰਘ ਨਹਿਲ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਲਈ ਸਮਾਨ ਮੌਕੇ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਵੀ ਜਨਤਕ ਥਾਵਾਂ 'ਤੇ ਬਿਨਾਂ ਕਿਸੇ ਰੁਕਾਵਟ ਦੇ ਪਹੁੰਚ ਅਤੇ ਮਨੋਰੰਜਨ ਦੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ।

ਇਸੇ ਉਦੇਸ਼ ਨਾਲ ਸੰਗਰੂਰ ਵਿਖੇ ਇਹ ਵਿਸ਼ੇਸ਼ ਦਿਵਿਆਂਗ-ਅਨੁਕੂਲ ਪਾਰਕ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਾਰਕ ਵਿੱਚ ਦਿਵਿਆਂਗਜਨਾਂ ਲਈ ਵਿਸ਼ੇਸ਼ ਰੈਂਪ, ਵੀਲ੍ਹਚੇਅਰ ਅਨੁਕੂਲ ਟਰੈਕ, ਟੈਕਟਾਈਲ ਪਾਥਵੇਅ, ਦਿਵਿਆਂਗ-ਅਨੁਕੂਲ ਝੂਲੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪਾਰਕ ਵਿੱਚ ਹਰਿਆਵਲ ਨੂੰ ਪ੍ਰੋਤਸਾਹਨ ਦੇਣ ਲਈ ਲੈਂਡਸਕੇਪਿੰਗ, ਸੁੰਦਰ ਲਾਨ, ਬੈਠਣ ਲਈ ਆਧੁਨਿਕ ਬੈਂਚਾਂ ਅਤੇ ਲੋੜੀਂਦੀ ਲਾਈਟਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਵਿਧਾਇਕ ਨੇ ਕਿਹਾ ਕਿ ਇਹ ਪਾਰਕ ਦਿਵਿਆਂਗਜਨਾਂ ਦੇ ਨਾਲ-ਨਾਲ ਬਜ਼ੁਰਗਾਂ, ਬੱਚਿਆਂ ਅਤੇ ਹੋਰ ਸ਼ਹਿਰ ਵਾਸੀਆਂ ਲਈ ਵੀ ਸਿਹਤਮੰਦ ਅਤੇ ਮਨੋਰੰਜਕ ਮਾਹੌਲ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨਾਲ ਸ਼ਹਿਰ ਦੀ ਨੁਹਾਰ ਵਿੱਚ ਹੋਰ ਸੁਧਾਰ ਆ ਰਿਹਾ ਹੈ।

ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਸ. ਭੂਪਿੰਦਰ ਸਿੰਘ ਨਹਿਲ ਨੇ ਕਿਹਾ ਕਿ ਪਾਰਕ ਦਾ ਨਿਰਮਾਣ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਕੌਂਸਲਰ, ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

 

Tags: Narinder Kaur Bharaj , Sangrur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD