Sunday, 26 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ DBT ਮਾਡਲ ਨੂੰ ਮਹਿਲਾਵਾਂ ਦਾ ਭਰਪੂਰ ਸਮਰਥਨ ਪੰਜਾਬ ਵਿੱਚ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 1,090 ਹੋਈ ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ

 

ਜਗਦੀਪ ਕੰਬੋਜ ਗੋਲਡੀ ਨੇ ਪਿੰਡ ਮੂਲਿਆ ਵਾਲੀ ਵਿਖ਼ੇ 1.52 ਕਰੋੜ ਦੀ ਲਾਗਤ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪ੍ਰਾਜੈਕਟ ਦਾ ਕੀਤਾ ਉਦਘਾਟਨ

ਹਲਕੇ ਦੇ ਪਿੰਡ ਕਮਾਲਵਾਲਾ , ਚੱਕ ਡੱਬਵਾਲਾ ਅਤੇ ਜੰਡਵਾਲਾ ਭੀਮੇ ਸ਼ਾਹ ਵਿਖ਼ੇ ਲਾਇਬ੍ਰੇਰੀਆਂ ਦੇ ਵੀ ਕੀਤੇ ਉਦਘਾਟਨ

Jagdeep Kamboj Goldy, Jalalabad, AAP Punjab, AAP Punjab, Punjab, Punjab News, Latest Punjab News

Armaan

Armaan

5 Dariya News

ਜਲਾਲਾਬਾਦ/ਫਾਜ਼ਿਲਕਾ , 25 Jul 2026

Last updated on: Jul 25, 2026, 15:49 IST

ਜਲਾਲਾਬਾਦ ਦੇ ਵਿਧਾਇਕ ਸ੍ਰੀ. ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਪਿੰਡ ਮੂਲਿਆ ਵਾਲੀ ਵਿਖ਼ੇ 1.52 ਕਰੋੜ ਦੀ ਲਾਗਤ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਕਮਾਲਵਾਲਾ , ਚੱਕ ਡੱਬਵਾਲਾ ਅਤੇ ਜੰਡਵਾਲਾ ਭੀਮੇ ਸ਼ਾਹ ਵਿਖ਼ੇ ਲਾਇਬ੍ਰੇਰੀਆਂ ਦੇ ਉਦਘਾਟਨ ਵੀ ਕੀਤੇ। 

ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਜਿੱਥੇ ਸਾਡੇ ਹਲਕੇ ਦਾ ਪਿੰਡ ਮੂਲਿਆ ਵਾਲੀ ਸੇਮ ਦੀ ਮਾਰ ਹੇਠ ਆਉਂਦਾ ਹੈ ਉੱਥੇ ਬਾਰਿਸਾਂ ਆਉਣ ਕਾਰਨ ਪਾਣੀ ਦੀ ਕੋਈ ਨਿਕਾਸੀ ਨਹੀਂ ਸੀ ਜਿਸ ਲਈ ਅਸੀਂ ਸਾਡੇ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਸ੍ਰੀ. ਬਰਿੰਦਰ ਕੁਮਾਰ ਗੋਇਲ ਜੀ ਨਾਲ ਗੱਲਬਾਤ ਕੀਤੀ ਗਈ ਤਾਂ ਤੁਰੰਤ ਹੀ ਸਾਡੀ ਸਰਕਾਰ ਨੇ ਮੌਕਾ ਵੇਖ ਕੇ ਪ੍ਰਪੋਜਲ ਤਿਆਰ ਕੀਤੀ ਤੇ ਹੁਣ ਲਗਭਗ ਇੱਕ ਸਾਲ ਦੇ ਅੰਦਰ ਹੀ ਪੰਜਾਬ ਸਰਕਾਰ ਨੇ 1 ਕਰੋੜ 52 ਲੱਖ ਦੀ ਲਾਗਤ ਨਾਲ ਪਾਣੀ ਦੀ ਨਿਕਾਸੀ ਲਈ ਖੇਤਾਂ ਰਾਹੀਂ ਅੰਡਰਗ੍ਰਾਊਂਡ ਪਾਈਪਾਂ ਪਾ ਕੇ ਡਿੱਗੀਆਂ ਬਣਾ ਦਿੱਤੀਆਂ ਤਾਂ ਜੋ ਇਹ ਪਿੰਡ ਬਾਰਿਸ ਦੇ ਪਾਣੀ ਦੀ ਮਾਰ ਹੇਠਾਂ ਨਾ ਆਵੇ।

ਹੁਣ ਅੱਜ ਜਦੋਂ ਬਾਰਿਸ ਹੋਈ ਹੈ ਇਸ ਪਿੰਡ ਵਿੱਚ ਪਾਣੀ ਖੜ੍ਹਾ ਨਹੀਂ ਹੋਇਆ ਇਸ ਲਈ ਉਹ ਪੰਜਾਬ ਸਰਕਾਰ ਦੇ ਤਹਿ ਦਿਲੋਂ ਧੰਨਵਾਦੀ ਹਨ ਤੇ ਸਾਡਾ ਪਿੰਡ ਮੂਲਿਆ ਵਾਲਾ ਵਧਾਈ ਦਾ ਪਾਤਰ ਹੈ ਜਿੱਥੇ ਇਹ ਵਿਕਾਸ ਦਾ ਕੰਮ ਹੋਇਆ ਹੈ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਕਰੋੜਾਂ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ ਉੱਥੇ ਹੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਪਿੰਡ ਕਮਾਲਵਾਲਾ , ਚੱਕ ਡੱਬਵਾਲਾ ਅਤੇ ਜੰਡਵਾਲਾ ਭੀਮੇ ਸ਼ਾਹ ਵਿਖ਼ੇ ਲਾਇਬ੍ਰੇਰੀਆਂ ਦੇ ਉਦਘਾਟਨ ਵੀ ਕੀਤੇ ਗਏ। 

ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਦੇ ਉਦਘਾਟਨ ਦੇ ਨਾਲ ਪਿੰਡਾਂ ਵਿੱਚ ਖੇਡ ਸਟੇਡੀਆਂ, ਸਾਫ ਪੀਣ ਵਾਲਾ ਪਾਣੀ ਦੇ ਪ੍ਰਾਜੈਕਟ, ਸਿਹਤ ਲਈ ਆਮ ਆਦਮੀ ਕਲੀਨਿਕ ਤੇ ਹਸਪਤਾਲਾਂ ਦਾ ਪੁਨਰਗਠਨ ਤੇ ਨਵੀਨੀਕਰਨ, ਪੰਚਾਇਤ ਘਰ, ਸਕੂਲਾਂ ਦਾ ਨਵੀਨੀਕਰਨ, ਦਾਣਾ ਮੰਡੀ ਵਿੱਚ ਸੈੱਡ ਤੇ ਗਲੀਆਂ ਨਾਲੀਆਂ ਨੂੰ ਪੱਕਾ ਕਰਨਾ ਆਦਿ ਪ੍ਰਾਜੈਕਟ ਪਿੰਡਾਂ ਵਿੱਚ ਬਣ ਰਹੇ ਹਨ। 

ਉਨ੍ਹਾਂ ਕਿਹਾ ਕਿ ਸਾਡੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦਾ ਸੁਪਨਾ ਹੈ ਕਿ ਪੰਜਾਬ ਵਿੱਚੋਂ ਬੇਰੁਜ਼ਗਾਰੀ ਨੂੰ ਖ਼ਤਮ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਨਾਲ ਜੋੜਨਾ ਹੈ ਇਸ ਲਈ ਪਿੰਡਾਂ ਤੇ ਸਹਿਰਾਂ ਵਿੱਚ ਲਗਾਤਾਰ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਪੜ੍ਹ ਕੇ ਉੱਚ ਪੱਧਰ ਦੀਆਂ ਨੌਕਰੀਆਂ ਦੀਆਂ ਪ੍ਰਾਪਤੀਆਂ ਲਈ ਤਿਆਰੀਆਂ ਕਰ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਸਦਕਾਂ ਹੀ ਹਲਦੇ ਦੇ ਲੋਕ ਤੇ ਨੌਜਵਾਨ ਵਰਗ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਹਮੇਸ਼ਾ ਨਾਲ ਖੜ੍ਹੇ ਹਨ ਤੇ ਸਾਰੇ ਵਿਕਾਸ ਦੇ ਕਾਰਜ ਬਿਨਾਂ ਭੇਦਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ।

 

Tags: Jagdeep Kamboj Goldy , Jalalabad , AAP Punjab , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD