ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਸੇ ਤਹਿਤ ਹੀ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹਲਕਾ ਬੱਲੂਆਣਾ ਦੀ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ 1 ਨਵੇਂ ਆਮ ਆਦਮੀ ਕਲੀਨਕ ਦਾ ਉਦਘਾਟਨ ਕੀਤਾ ਗਿਆ!
ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਿਹਤ ਖੇਤਰ ਵਿੱਚ ਵੱਡੀ ਪੱਧਰ 'ਤੇ ਮਿਸਾਲੀ ਸੁਧਾਰ ਹੋਏ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੀ ਬਲਾਕ ਸੀਤੋ ਗੁਨੋ ਵਿੱਚ ਪਹਿਲਾ 6 ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਅਤੇ ਹੁਣ ਸੀਤੋ ਗੁਨੋ ਬਲਾਕ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ 7 ਹੋ ਗਈ ਹੈ! ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹੇ ਦੇ ਹੋਰਨਾ ਪਿੰਡਾਂ ਵਿਚ ਵੀ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਕੀਤੇ ਜਾਣਗੇ ।
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ... ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਕਲੀਨਿਕ ਵਿੱਚ 46 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫ਼ਸਰ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਦਾ ਫਾਇਦਾ ਫਫਾਜ਼ਿਲਕਾ ਨਿਵਾਸੀਆਂ ਨੂੰ ਮਿਲ ਰਿਹਾ ਹੈ।
ਇਸ ਮੌਕੇ ਬਲਾਕ ਮੀਡੀਆ ਇੰਚਾਰਜ ਸੁਨੀਲ ਟੰਡਨ, ਡਾ. ਨਵੀਨ, ਸਰਪੰਚ ਗੁਰਦੇਵ ਸਿੰਘ, ਹੈਲਥ ਵਰਕਰ ਮਦਨ ਲਾਲ ,ਮੈਬਰ ਦਰਸ਼ਨ ਸਿੰਘ, ਕਾਬਲ ਸਿੰਘ, ਰਣਜੀਤ ਸਿੰਘ, ਹਰਦੇਵ ਸਿੰਘ, ਮੰਗਲ ਸਿੰਘ, ਸਮਸ਼ੇਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ!