Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ

ਕੇਂਦਰ ਤੇ ਹਰਿਆਣਾ ਸਰਕਾਰ ਨੇ ਨੌਜਵਾਨਾਂ ਦੇ ਹਿੱਤ ਵਿੱਚ ਲਏ ਇਤਿਹਾਸਕ ਫੈਸਲੇ, ਕਾਂਗਰਸ ਆਪਣੇ ਕਾਰਜਕਾਲ ਦਾ ਹਿਸਾਬ ਦੇਵੇ : ਨਾਇਬ ਸਿੰਘ ਸੈਣੀ

Nayab Singh Saini, Haryana, Chief Minister of Haryana, BJP Haryana, Haryana News, Latest Haryana News, Gurugram

Armaan

Armaan

5 Dariya News

ਗੁਰੂਗ੍ਰਾਮ , 25 Jul 2026

Last updated on: Jul 25, 2026, 16:19 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ  ਕਿ ਕਾਂਗਰਸ ਕੋਲ ਅੱਜ ਕੋਈ ਅਸਲ ਮੁੱਦਾ ਨਹੀਂ ਬਚਿਆ ਹੈ। ਇਹੀ ਕਾਰਨ ਹੈ कि ਉਹ ਨੌਜਵਾਨਾਂ ਦੇ ਨਾਂ 'ਤੇ ਘਟੀਆ ਰਾਜਨੀਤੀ ਕਰਨ ਵਿੱਚ  ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੱਕ ਸੱਤਾ ਵਿੱਚ ਰਹਿਣ ਵਾਲੀ ਕਾਂਗਰਸ ਨੂੰ ਪਹਿਲਾਂ ਆਪਣੇ ਸ਼ਾਸਨਕਾਲ ਦਾ ਲੇਖਾ-ਜੋਖਾ ਦੇਣਾ ਚਾਹੀਦਾ ਹੈ ਕਿ ਉਸ ਦੌਰਾਨ ਨੌਜਵਾਨਾਂ ਨੂੰ ਕਿੰਨੀ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਭਰਤੀ ਪ੍ਰਕਿਰਿਆਵਾਂ ਵਿੱਚ ਬੇਨਿਯਮੀਆਂ ਦਾ ਸਾਹਮਣਾ ਕਰਨਾ ਪਿਆ।

ਮੁੱਖ ਮੰਤਰੀ ਸ਼ਨੀਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਕਰਮੀਆਂ ਨਾਲ ਗੱਲਬਾਤ ਕਰ ਰਹੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ਵਿੱਚ ਨੌਕਰੀਆਂ ਵਿੱਚ ਖੁੱਲ੍ਹੇ ਆਮ ਧੰਜਲੀ ਹੁੰਦੀ ਸੀ ਅਤੇ ਅਨੇਕ ਮਾਮਲਿਆਂ ਵਿੱਚ ਅਦਾਲਤਾਂ ਨੂੰ ਦਖਲ ਦੇ ਕੇ ਭਰਤੀ ਪ੍ਰਕਿਰਿਆਵਾਂ 'ਤੇ ਰੋਕ ਲਗਾਉਣੀ ਪੈਂਦੀ ਸੀ।

ਕਾਂਗਰਸ ਨੇ ਆਪਣੇ ਕਾਰਜਕਾਲ ਵਿੱਚ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ, ਜਦੋਂ ਕਿ ਅੱਜ  ਉਹ ਹੀ ਪਾਰਟੀ ਨੌਜਵਾਨਾਂ ਦੇ ਨਾਂ 'ਤੇ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ कि ਕਾਂਗਰਸ ਅਤੇ ਇੰਡੀ ਗਠਜੋੜ ਦੇ ਨੇਤਾਵਾਂ ਕੋਲ ਜਨਤਾ ਦੇ ਵਿਚਕਾਰ ਜਾਣ ਲਈ ਕੋਈ ਠੋਸ ਮੁੱਦਾ ਨਹੀਂ ਬਚਿਆ ਹੈ, ਇਸ ਲਈ ਉਹ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ। 

ਸ਼੍ਰੀ ਸੈਣੀ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈ ਆਬਕਾਰੀ ਇੰਸਪੈਕਟਰ ਭਰਤੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉੱਥੇ ਭਰਤੀ ਪ੍ਰਕਿਰਿਆ ਵਿੱਚ ਗੰਭੀਰ ਬੇਨਿਯਮੀਆਂ ਦੇ ਦੋਸ਼ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਨੌਜਵਾਨਾਂ ਨਾਲ ਬਹੁਤ ਵੱਡਾ ਅਨਿਆਏ ਹਨ ਅਤੇ ਕਾਂਗਰਸ ਨੂੰ ਪਹਿਲਾਂ ਉਨ੍ਹਾਂ ਤੋਂ ਸਵਾਲ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ  ਕਿ ਉਨ੍ਹਾਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਸਰਵਉੱਚ ਪਹਿਲ ਦਿੰਦਿਆਂ ਕੇਂਦਰੀ ਮੰਤਰੀ ਮੰਡਲ ਵਿੱਚ ਸਖ਼ਤ  ਤੇ ਦੂਰਦਰਸ਼ੀ ਫੈਸਲੇ ਲਏ ਹਨ। 

ਉਨ੍ਹਾਂ ਕਿਹਾ कि ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਅਤੇ  ਹਰਿਆਣਾ ਸਰਕਾਰ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਉੱਜਵਲ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀਆਂ ਹਨ।ਪਿਛਲੇ 12 ਸਾਲਾਂ ਵਿੱਚ ਨੌਜਵਾਨਾਂ ਨੂੰ  ਆਤਮਨਿਰਭਰ ਅਤੇ ਰੁਜ਼ਗਾਰ ਦੇ ਜ਼ਿਆਦਾ ਅਵਸਰ ਉਪਲਬਧ ਕਰਵਾਉਣ ਲਈ ਅਨੇਕ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨ੍ਹਾਂ ਕਾਂਗਰਸ ਤੋਂ ਪੁੱਛਿਆ ਕਿ ਉਹ ਵੀ ਆਪਣੇ ਲੰਬੇ ਸ਼ਾਸਨਕਾਲ ਵਿੱਚ ਨੌਜਵਾਨਾਂ ਦੇ ਹਿੱਤ ਵਿੱਚ ਕੀਤੇ ਗਏ ਕਾਰਜਾਂ ਦਾ ਹਿਸਾਬ ਜਨਤਾ ਦੇ ਸਾਹਮਣੇ ਰੱਖੇ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਵਿੱਚ ਵੀ ਵੱਡੀ ਕਾਰਵਾਈ ਕਰਦਿਆਂ ਅਨੇਕ ਅਧਿਕਾਰੀਆਂ ਦੇ ਵਿਰੁੱਧ ਸਖ਼ਤ ਕਦਮ ਚੁੱਕੇ ਗਏ ਹਨ। ਸਰਕਾਰ ਦੀ ਮੰਸ਼ਾ ਸਪੱਸ਼ਟ ਹੈ ਕਿ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਪ੍ਰਕਾਰ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Gurugram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD