Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ

ਸਾਬਕਾ ਫੌਜੀਆਂ ਦੀ ਜਥੇਬੰਦੀ ਵੱਲੋਂ ਸਪੀਕਰ ਸੰਧਵਾਂ ਦਾ ਵਿਸ਼ੇਸ ਸਨਮਾਨ

Kultar Singh Sandhwan, AAP Punjab, Punjab, Punjab News, Latest Punjab News

Armaan

Armaan

5 Dariya News

ਕੋਟਕਪੂਰਾ , 25 Jul 2026

Last updated on: Jul 25, 2026, 16:43 IST

ਸਾਬਕਾ ਫੌਜੀਆਂ ਦੀ ਜਥੇਬੰਦੀ 'ਐਕਸ ਸਰਵਿਸਮੈਨ ਵੈਲਫੇਅਰ ਯੂਨੀਅਨ ਕੋਟਕਪੂਰਾ' ਦੇ ਪ੍ਰਧਾਨ ਦਰਸ਼ਨ ਸਿੰਘ ਭੱਟੀ, ਸਰਪ੍ਰਸਤ ਹਰਦਿਆਲ ਸਿੰਘ ਝੱਖੜਵਾਲਾ ਅਤੇ ਜਨਰਲ ਸਕੱਤਰ ਪ੍ਰੇਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਸਥਾਨਕ ਮੁੱਖ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ  ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਸਾਡਾ ਦੇਸ਼, ਪੰਜਾਬ ਅਤੇ ਸਮਾਜ ਫੌਜੀ ਵੀਰਾਂ ਦਾ ਅਤੇ ਉਹਨਾਂ ਦੇ ਪਰਿਵਾਰਾਂ ਦਾ ਦੇਣਾ ਨਹੀਂ ਦੇ ਸਕਦਾ।

ਉਨਾ ਫੌਜੀ ਵੀਰਾਂ ਦੀ ਮਿਹਨਤ, ਲਗਨ, ਇਮਾਨਦਾਰੀ ਅਤੇ ਕੁਰਬਾਨੀ ਦੇ ਜਜ਼ਬੇ ਦੀਆਂ ਅਨੇਕਾਂ ਉਦਾਹਰਨਾਂ ਦਿੰਦਿਆਂ ਦੱਸਿਆ ਕਿ ਅੱਜ 'ਆਮ ਆਦਮੀ ਪਾਰਟੀ' ਦੀ ਸਰਕਾਰ ਵੱਲੋਂ ਵੀ  ਫੌਜੀ ਵੀਰਾਂ ਦਾ ਮਾਣ-ਸਤਿਕਾਰ ਬਰਕਰਾਰ ਰੱਖਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਆਮ ਲੋਕਾਂ ਦੀ ਸਰਕਾਰ ਨੇ ਥੋੜੇ ਸਮੇਂ ਵਿੱਚ ਹੀ ਜੋ ਬਦਲਾਅ ਦੀ ਰਾਜਨੀਤੀ ਦੀ ਝਲਕ ਦਿਖਾਈ ਹੈ, ਉਸਨੇ ਜਿਥੇ ਵਿਰੋਧੀਆਂ ਨੂੰ ਭਾਜੜਾਂ ਪਾ ਦਿਤੀਆਂ ਹਨ, ਉਥੇ ਰਵਾਇਤੀ ਪਾਰਟੀਆਂ ਅਤੇ ਉਨ੍ਹਾਂ ਪਾਰਟੀਆਂ ਦੇ ਆਗੂਆਂ ਦੀ ਮੌਕਾਪ੍ਰਸਤੀ ਅਤੇ ਦੇਸ਼ ਨੂੰ ਲੁੱਟਣ ਵਾਲੀਆਂ ਲੁਕਵੀਆਂ ਨੀਤੀਆਂ ਵੀ ਜਨਤਕ ਕਰ ਦਿਤੀਆਂ ਹਨ।

ਸਪੀਕਰ ਸ. ਸੰਧਵਾ ਨੇ 15 ਅਗਸਤ ਅਤੇ 26 ਜਨਵਰੀ ਵਾਲੇ ਇਤਿਹਾਸਕ ਦਿਨਾਂ ਮੌਕੇ ਹੋਣ ਵਾਲੇ ਸਰਕਾਰੀ ਸਮਾਗਮਾਂ ਵਿੱਚ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਮਾਨ ਸਤਿਕਾਰ ਪ੍ਰਸ਼ਾਸ਼ਨ ਵੱਲੋਂ ਦੇਣ  ਦਾ ਵਿਸ਼ਵਾਸ ਦਿਵਾਇਆ। ਜਥੇਬੰਦੀ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਕੁਝ ਦਿਨਾਂ ਬਾਅਦ ਸਾਬਕਾ ਫੌਜੀਆਂ ਦੀ ਜਥੇਬੰਦੀ ਨੂੰ ਆਪਣਾ ਦਫਤਰ ਨਵਿਆਉਣ, ਉਸ ਵਿੱਚ ਏਅਰ ਕੰਡੀਸ਼ਨਰ ਵਗੈਰਾ ਲਵਾਉਣ ਅਤੇ ਹੋਰ ਸਹੂਲਤਾਂ ਸਬੰਧੀ ਬਣਦੀ ਰਾਸ਼ੀ ਦਾ ਚੈੱਕ ਪਹੁੰਚਦਾ ਕਰ ਦਿੱਤਾ ਜਾਵੇਗਾ।

ਇਸ ਮੌਕੇ ਸਮਾਜ ਸੇਵਕ ਗੁਰਿੰਦਰ ਸਿੰਘ ਮਹਿੰਦੀਰੱਤਾ, ਕੈਪਟਨ ਬਸੰਤ ਸਿੰਘ, ਕੈਪਟਨ ਗੁਰਜੰਟ ਸਿੰਘ, ਕੈਪਟਨ ਰੂਪ ਚੰਦ ਅਰੋੜਾ ਅਤੇ ਜਗਜੀਤ ਸਿੰਘ ਰੱਤੀਰੋੜੀ ਸਮੇਤ ਜਥੇਬੰਦੀ ਦੇ ਅਨੇਕਾਂ ਹੋਰ ਅਹੁਦੇਦਾਰ ਹਾਜਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD