Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਮਿਲ ਰਹੀਆਂ ਹਨ ਬਿਹਤਰੀਨ ਸਿਹਤ ਸਹੂਲਤਾਂ : ਗੁਰਪ੍ਰੀਤ ਸਿੰਘ ਬਣਾਂਵਾਲੀ

Gurpreet Singh Banawali, AAP Punjab, Punjab, Punjab News, Latest Punjab News

Armaan

Armaan

5 Dariya News

ਸਰਦੂਲਗੜ੍ਹ , 25 Jul 2026

Last updated on: Jul 25, 2026, 16:45 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਸਰਦੂਲਗੜ੍ਹ ਦੇ ਵਾਰਡ ਨੰਬਰ 5 ਵਿਖੇ ਨਵੇਂ 'ਆਮ ਆਦਮੀ ਕਲੀਨਿਕ ਆਯੁਸ਼ਮਾਨ ਆਰੋਗਿਆ ਕੇਂਦਰ' ਦਾ ਉਦਘਾਟਨ ਕੀਤਾ ਗਿਆ। ਇਸ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਸੁਧਾਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਵਿਖੇ ਇਸ ਨਵੇਂ ਆਮ ਆਦਮੀ ਕਲੀਨਿਕ ਦੇ ਖੁੱਲ੍ਹਣ ਨਾਲ ਵਾਰਡ ਨੰਬਰ 5 ਅਤੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਟੈਸਟ ਅਤੇ ਸਰਵੋਤਮ ਡਾਕਟਰੀ ਸਲਾਹ ਬਿਨਾਂ ਕਿਸੇ ਖੱਜਲ-ਖੁਆਰੀ ਦੇ ਮੁਹੱਈਆ ਹੋਵੇਗੀ।

ਵਿਧਾਇਕ ਬਣਾਂਵਾਲੀ ਨੇ ਇਸ ਸੌਗਾਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਨੋਰਥ ਹਰ ਆਮ ਨਾਗਰਿਕ ਤੱਕ ਸਰਕਾਰੀ ਸਹੂਲਤਾਂ ਦੀ ਪਹੁੰਚ ਸੁਖਾਲੀ ਬਣਾਉਣਾ ਹੈ।ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ।

ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਅਤੇ ਐਸ.ਐਮ.ਓ. ਡਾ. ਵੇਦ ਪ੍ਰਕਾਸ਼ ਸੰਧੂ ਨੇ ਵਿਸ਼ਵਾਸ ਦਿਵਾਇਆ ਕਿ ਇਸ ਕਲੀਨਿਕ ਵਿੱਚ ਆਉਣ ਵਾਲੇ ਹਰ ਮਰੀਜ਼ ਦਾ ਵਧੀਆ ਇਲਾਜ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਸ਼ੁਰੂ ਚਲਾਈਆਂ ਜਾ ਰਹੀਆਂ ਇਨ੍ਹਾਂ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਉਦਘਾਟਨੀ ਸਮਾਗਮ ਦੌਰਾਨ ਹੋਰ ਪ੍ਰਸ਼ਾਸਨਿਕ ਅਧਿਕਾਰੀ, ਸਿਹਤ ਵਿਭਾਗ ਦੀ ਟੀਮ ਅਤੇ ਵਾਰਡ ਨੰਬਰ 5 ਦੇ ਵੱਡੀ ਗਿਣਤੀ ਨਿਵਾਸੀ ਹਾਜ਼ਰ ਸਨ।

 

Tags: Gurpreet Singh Banawali , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD