Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

Gurmeet Khudian, Gurmeet Singh Khudian, AAP Punjab, Punjab, Punjab News, Latest Punjab News

Armaan

Armaan

5 Dariya News

ਲੰਬੀ/ਮਲੋਟ/ ਸ੍ਰੀ ਮੁਕਤਸਰ ਸਾਹਿਬ , 25 Jul 2026

Last updated on: Jul 25, 2026, 16:55 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਲੰਬੀ ਹਲਕੇ ਦੇ ਪਿੰਡ ਘੁਮਿਆਰਾ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਨਾਗਰਿਕ ਤੱਕ ਸਰਵੋਤਮ ਸਿਹਤ ਸਹੂਲਤਾਂ ਪਹੁੰਚਾਉਣਾ ਹੈ। 

ਇਹ ਆਮ ਆਦਮੀ ਕਲੀਨਿਕ ਸਿਹਤ ਕ੍ਰਾਂਤੀ ਦਾ ਪ੍ਰਤੀਕ ਹਨ, ਜਿੱਥੇ ਆਮ ਲੋਕਾਂ ਨੂੰ ਹੁਣ ਮਾਮੂਲੀ ਬਿਮਾਰੀਆਂ ਦੇ ਇਲਾਜ ਲਈ ਦੂਰ ਦੁਰਾਡੇ ਦੇ ਵੱਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ। ਇੱਥੇ ਮਾਹਰ ਡਾਕਟਰਾਂ ਦੀ ਦੇਖਰੇਖ ਹੇਠ ਵਧੀਆ ਇਲਾਜ ਯਕੀਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਕਲੀਨਿਕ ਦੇ ਖੁੱਲ੍ਹਣ ਨਾਲ ਪਿੰਡ ਨਿਵਾਸੀਆਂ ਤੋਂ ਇਲਾਵਾ ਨਾਲ ਲੱਗਦੇ ਪਿੰਡਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ।

ਇਸ ਤੋਂ ਪਹਿਲਾਂ ਸਰਕਾਰ ਵਲੋਂ ਜਿਲ੍ਹੇ ਵਿੱਚ 26 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਜਿ਼ਲ੍ਹੇ ਵਿੱਚ 10 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਸ ਕਲੀਨਿਕ  ਵਿੱਚ ਲੋਕਾਂ ਨੂੰ ਮੁਫਤ ਡਾਕਟਰੀ ਸਲਾਹ ਦੇ ਨਾਲ ਨਾਲ 46 ਤਰ੍ਹਾਂ ਦੇ ਕਲੀਨਿਕਲ ਟੈਸਟ ਮੁਫਤ ਅਤੇ 107 ਤਰ੍ਹਾਂ ਦੀਆਂ ਉੱਚ ਮਿਆਰ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ।

ਡਾ. ਹਰਵਿੰਦਰ ਸਿੰਘ ਐਸ.ਐਮ.ਓ ਲੰਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋਂ  ਸਰਕਾਰੀ ਹਸਪਤਾਲਾਂ ਵਿੱਚ ਨਵੀਆਂ ਮਸ਼ੀਨਾਂ ਨਾਲ ਜ਼ਿਲ੍ਹੇ ਦੇ ਮਰੀਜ਼ਾਂ ਨੂੰ ਉੱਚ ਪੱਧਰੀ ਜਾਂਚ ਸਹੂਲਤਾਂ ਆਪਣੇ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਹੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਇਸ ਨਾਲ ਗਰਭਵਤੀ ਮਹਿਲਾਵਾਂ, ਬੱਚਿਆਂ ਅਤੇ ਹੋਰ ਮਰੀਜ਼ਾਂ ਦੀਆਂ ਅਲਟਰਾਸਾਊਂਡ ਜਾਂਚਾਂ ਸਮੇਂ ਸਿਰ ਅਤੇ ਵਧੇਰੇ ਸ਼ੁੱਧਤਾ ਨਾਲ ਹੋ ਸਕਣਗੀਆਂ।ਇਸ ਮੌਕੇ ਪਤਵੰਤੇ ਵਿਅਕਤੀ ਵੀ ਮੌਜੂਦ ਸਨ

 

Tags: Gurmeet Khudian , Gurmeet Singh Khudian , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD