Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਜੋਬਨ ਬਿੱਲਾ ਗ੍ਰਿਫਤਾਰੀ ਤੋਂ ਬਚਣ ਲਈ ਵੱਖ-ਵੱਖ ਦੇਸ਼ਾਂ ਤੋਂ ਚਲਾ ਰਿਹਾ ਸੀ ਅਪਰਾਧਿਕ ਗਤੀਵਿਧੀਆਂ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Punjab News, Latest Punjab News, Gangstran Te Vaar, Anti Gangster Task Force, AGTF

Armaan

Armaan

5 Dariya News

ਚੰਡੀਗੜ੍ਹ , 25 Jul 2026

Last updated on: Jul 25, 2026, 18:14 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਓਵਰਸੀਜ਼ ਫਿਊਜੀਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਇੰਡੋਨੇਸ਼ੀਆ ਦੇ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਦੀ ਹਵਾਲਗੀ ਲੈਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਇਹ  ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਦੋਸ਼ੀ ਜੋਬਨ ਬਿੱਲਾ ਨੂੰ 20 ਜੁਲਾਈ, 2026 ਨੂੰ ਇੰਡੋਨੇਸ਼ੀਆ ਵਿਖੇ ਹਿਰਾਸਤ ਵਿੱਚ ਲੈਣ ਉਪਰੰਤ ਭਾਰਤ ਰਵਾਨਾ ਕਰ  ਦਿੱਤਾ ਗਿਆ ਅਤੇ ਪੰਜਾਬ ਪੁਲਿਸ ਨੇ ਜੋਬਨ ਨੂੰ ਮੁੰਬਈ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਤੇ ਹੁਣ ਉਸਨੂੰ ਹੋਰ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ‘ਆਪ੍ਰੇਸ਼ਨ ਨੋਮੈਡ ਹੰਟ’ – ਜੋ ਕਿ ਛੇ ਮਹੀਨੇ ਲੰਬਾ ਖੁਫੀਆ ਅੰਤਰਰਾਸ਼ਟਰੀ ਖੋਜਬੀਨ ਮਿਸ਼ਨ ਸੀ, ਜਿਸ ਤਹਿਤ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਨਿਰੰਤਰ ਨਿਗਰਾਨੀ, ਰਣਨੀਤਕ ਖੁਫੀਆ ਜਾਣਕਾਰੀ ਜੁਟਾਉਣਾ ਅਤੇ ਰਾਸ਼ਟਰੀ ਅਤੇ ਕੌਮਾਂਤਰੀ ਏਜੰਸੀਆਂ ਦੇ ਨੇੜਲੇ ਤਾਲਮੇਲ ਨਾਲ ਕੰਮ ਕਰਨਾ ਸ਼ਾਮਲ ਹੈ, ਦੀ ਸਫਲਤਾ ਨੂੰ ਦਰਸਾਉਂਦੀ ਹੈ।

ਡੀਜੀਪੀ ਨੇ ਦੱਸਿਆ ਕਿ ਦੋਸ਼ੀ ਜੋਬਨ ਬਿੱਲਾ ਕਤਲ, ਇਰਾਦਾ ਕਤਲ, ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੇ ਅਪਰਾਧਾਂ ਸਮੇਤ ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਜਾਣਕਾਰੀ ਅਨੁਸਾਰ, ਦੋਸ਼ੀ ਜੋਬਨ ਬਿੱਲਾ 9 ਜਨਵਰੀ, 2025 ਨੂੰ ਗੋਰਖਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਜਾਅਲੀ ਵੇਰਵਿਆਂ ਰਾਹੀਂ ਤਿਆਰ ਕੀਤੇ ਪਾਸਪੋਰਟ ਨੂੰ ਵਰਤ ਕੇ ਵਿਦੇਸ਼ ਭੱਜ ਗਿਆ ਸੀ।

ਪਾਸਪੋਰਟ 8 ਮਾਰਚ, 2024 ਨੂੰ ਉੱਤਰ ਪ੍ਰਦੇਸ਼ ਦੇ ਲਖਨਊ ਤੋਂ ਜਾਰੀ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਜੋਬਨ ਬਿੱਲਾ ਗ੍ਰਿਫ਼ਤਾਰੀ ਤੋਂ ਬਚਣ ਲਈ ਵੱਖ-ਵੱਖ ਦੇਸ਼ਾਂ ਤੋਂ ਆਪਣੇ ਗ਼ੈਰ-ਕਾਨੂੰਨੀ  ਕੰਮ ਚਲਾ ਰਿਹਾ ਸੀ । ਜੋਬਨ ਪਹਿਲਾਂ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਲੁਕਿਆ ਹੋਇਆ ਸੀ, ਜਿੱਥੋਂ ਉਹ ਜਾਰਜੀਆ ਚਲਾ ਗਿਆ ਅਤੇ ਫਿਰ ਅੱਗੇ ਜਾਰਜੀਆ ਤੋਂ ਇੰਡੋਨੇਸ਼ੀਆ ਪਹੁੰਚ ਗਿਆ ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਦੋਸ਼ੀ ਜੋਬਨ ਬਿੱਲਾ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ ਅਤੇ ਉਸਦੇ ਜਾਅਲੀ ਪਾਸਪੋਰਟ ਅਤੇ ਟਿਕਾਣਿਆਂ ਸਬੰਧੀ ਪੁਖ਼ਤਾ ਜਾਣਕਾਰੀ ਸਮੇਂ-ਸਮੇਂ ’ਤੇ ਕੇਂਦਰੀ ਏਜੰਸੀਆਂ ਨਾਲ ਸਾਂਝੀ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਪੰਜ ਇੰਟਰਪੋਲ ਰੈਫ਼ਰੈਂਸ ਵੀ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੁਲਿਸ ਦੇ ਨਿਰੰਤਰ ਅਤੇ ਮੁਸਤੈਦ ਯਤਨਾਂ ਸਦਕਾ ਹੀ ਇੰਡੋਨੇਸ਼ੀਆ ਵਿੱਚ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਗਿਆ।

ਜ਼ਿਕਰਯੋਗ ਹੈ ਕਿ ‘ਆਪ੍ਰੇਸ਼ਨ ਨੋਮੈਡ ਹੰਟ’  ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਪੁਲਿਸ ਸੁਪਰਡੈਂਟ (ਐਸ.ਪੀ.) ਏ.ਜੀ.ਟੀ.ਐਫ./ਓ.ਐਫ.ਟੀ.ਈ.ਸੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਚਲਾਇਆ ਗਿਆ । ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਕਿਹਾ ਕਿ ਮੁਲਜ਼ਮ ਜੋਬਨ ਬਿੱਲਾ, ਪੰਜਾਬ ਵਿੱਚ ਦਰਜ ਚਾਰ ਕਤਲ ਮਾਮਲਿਆਂ ਵਿੱਚ ਲੋੜੀਂਦਾ ਹੈ, ਜਿਸ ਵਿੱਚ ਮਈ 2023 ਵਿੱਚ ਪਿੰਡ ਸਠਿਆਲਾ ਅੰਮ੍ਰਿਤਸਰ ਵਿੱਚ ਜਰਨੈਲ ਸਿੰਘ ਦਾ ਕਤਲ, ਜਨਵਰੀ 2024 ਵਿੱਚ ਦੀਪੂ ਅਜਨਾਲਾ ਦਾ ਕਤਲ, ਮਾਰਚ 2025 ਵਿੱਚ 12 ਸਾਲਾ ਲੜਕੇ ਗੁਰਸੇਵਕ ਸਿੰਘ ਦਾ ਕਤਲ ਅਤੇ ਮਾਰਚ 2025 ਵਿੱਚ ਹੀ ਵਿੱਕੀ ਚੁੱਘ ਦੀ ਹੱਤਿਆ ਸ਼ਾਮਲ ਹੈ।

ਦੱਸਣਯੋਗ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਪੰਜਾਬ ਪੁਲਿਸ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਅਸ਼ੀਸ਼ ਚੌਧਰੀ ਦੀ ਅਗਵਾਈ ਵਿੱਚ ਓ.ਐਫ.ਟੀ.ਈ.ਸੀ. ਦਾ ਗਠਨ ਕੀਤਾ ਹੈ ਤਾਂ ਜੋ ਵਿਦੇਸ਼ਾਂ ਵਿੱਚ ਲੁਕੇ ਬੈਠੇ ਅਪਰਾਧੀਆਂ ਤੱਕ ਪਹੁੰਚ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਉਣ ਲਈ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਸਕੇ।

 

Tags: Crime News Punjab , Punjab Police , Police , Crime News , Punjab News , Latest Punjab News , Gangstran Te Vaar , Anti Gangster Task Force , AGTF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD