Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ, ਪੂਰੇ ਦੇਸ਼ ਨੂੰ ਵਧਾਈ : ਅਰਵਿੰਦ ਕੇਜਰੀਵਾਲ

ਦੇਸ਼ ਦੇ ਨੌਜਵਾਨਾਂ ਦਾ ਸੰਘਰਸ਼ ਰੰਗ ਲਿਆਇਆ, ਆਖਰਕਾਰ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਹੀ ਪਿਆ : ਅਰਵਿੰਦ ਕੇਜਰੀਵਾਲ

Web Admin

Web Admin

5 Dariya News

ਨਵੀਂ ਦਿੱਲੀ , 25 Jul 2026

Last updated on: Jul 25, 2026, 18:34 IST

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ ਹੈ। ਦੇਸ਼ ਦੇ ਨੌਜਵਾਨਾਂ ਦਾ ਸੰਘਰਸ਼ ਰੰਗ ਲਿਆਇਆ ਅਤੇ ਅੰਤ ਵਿੱਚ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਹੀ ਪਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦਾ ਜਨਤੰਤਰ ਤੋਂ ਭਰੋਸਾ ਉੱਠ ਗਿਆ ਸੀ।

ਸਰਕਾਰਾਂ ਲੋਕਾਂ ਦੀ ਗੱਲ ਸੁਣਦੀਆਂ ਹੀ ਨਹੀਂ ਸਨ। ਪਰ ਹੁਣ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਇਹ ਲੋਕਤੰਤਰ ਹੈ ਅਤੇ ਲੋਕਤੰਤਰ ਵਿੱਚ ਸਰਕਾਰ ਨੂੰ ਜਨਤਾ ਦੀ ਗੱਲ ਸੁਣਨੀ ਹੀ ਪਵੇਗੀ। ਦੇਸ਼ ਦੇ ਲੋਕਾਂ ਨੂੰ ਉਮੀਦ ਹੈ ਕਿ ਸਰਕਾਰ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਕਰਕੇ ਫਿਰ ਕਦੇ ਪੇਪਰ ਲੀਕ ਨਹੀਂ ਹੋਣ ਦੇਵੇਗੀ ਅਤੇ ਸਾਡੇ ਬੱਚਿਆਂ ਨੂੰ ਕਦੇ ਖੁਦਕੁਸ਼ੀ ਨਹੀਂ ਕਰਨੀ ਪਵੇਗੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡੇ ਦੇਸ਼ ਦੇ ਨੌਜਵਾਨਾਂ ਅਤੇ ਜੈਨ-ਜੀ  ਨੂੰ ਬਹੁਤ-ਬਹੁਤ ਵਧਾਈ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਆਪ ਸਭ ਦਾ ਸੰਘਰਸ਼ ਰੰਗ ਲਿਆਇਆ ਅਤੇ ਆਖਰਕਾਰ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ। ਇਹ ਪੂਰੇ ਲੋਕਤੰਤਰ ਦੀ ਬਹੁਤ ਵੱਡੀ ਜਿੱਤ ਹੈ। ਸਾਡੇ ਦੇਸ਼ ਵਿੱਚ ਲੋਕਾਂ ਦਾ ਜਨਤੰਤਰ ਤੋਂ ਭਰੋਸਾ ਹੀ ਉੱਠ ਗਿਆ ਸੀ ਅਤੇ ਲੋਕਾਂ ਨੂੰ ਲੱਗਣ ਲੱਗ ਪਿਆ ਸੀ ਕਿ ਸਰਕਾਰਾਂ ਸੁਣਦੀਆਂ ਹੀ ਨਹੀਂ ਹਨ।

ਜਨਤਾ ਸਰਕਾਰਾਂ ਦੇ ਸਾਹਮਣੇ ਚੀਕਦੀ, ਤਰਲੇ ਕੱਢਦੀ ਰਹਿੰਦੀ ਸੀ। ਹਰ ਗੱਲ ਲਈ ਅਸੀਂ ਸਰਕਾਰ ਅੱਗੇ ਹੱਥ ਜੋੜਦੇ ਰਹਿੰਦੇ ਸੀ, ਪੈਰੀਂ ਪੈਂਦੇ ਸੀ, ਪਰ ਸਰਕਾਰਾਂ ਕਦੇ ਸੁਣਦੀਆਂ ਨਹੀਂ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੰਨਾ ਵੱਡਾ ਸੰਘਰਸ਼ ਹੋਇਆ ਅਤੇ ਅੰਤ ਵਿੱਚ ਸਰਕਾਰ ਦੇ ਹੰਕਾਰ ਨੂੰ ਜਨਤਾ ਦੇ ਸਾਹਮਣੇ ਝੁਕਣਾ ਹੀ ਪਿਆ। ਇਹ ਬਹੁਤ ਵੱਡੀ ਜਿੱਤ ਹੈ, ਇਹ ਪੂਰੇ ਜਨਤੰਤਰ ਅਤੇ ਲੋਕਤੰਤਰ ਦੀ ਜਿੱਤ ਹੈ।

ਸਰਕਾਰ ਨੂੰ ਵੀ ਹੁਣ ਸਮਝ ਲੈਣਾ ਚਾਹੀਦਾ ਹੈ ਕਿ ਤੁਹਾਨੂੰ ਜਨਤਾ ਦੀ ਗੱਲ ਸੁਣਨੀ ਹੀ ਪਵੇਗੀ, ਕਿਉਂਕਿ ਇਹ ਲੋਕਤੰਤਰ ਹੈ। ਲੋਕਤੰਤਰ ਜਨਤਾ ਦਾ, ਜਨਤਾ ਦੁਆਰਾ ਅਤੇ ਜਨਤਾ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਸਰਕਾਰ ਹੁਣ ਨੀਟ  ਦੇ ਪੂਰੇ ਸਿਸਟਮ ਨੂੰ ਠੀਕ ਕਰੇਗੀ ਤਾਂ ਜੋ ਇਸ ਦੇਸ਼ ਦੇ ਅੰਦਰ ਅੱਗੇ ਤੋਂ ਪੇਪਰ ਲੀਕ ਹੋਣਾ ਬੰਦ ਹੋ ਜਾਵੇ ਅਤੇ ਸਾਡੇ ਬੱਚਿਆਂ ਨੂੰ ਫਿਰ ਕਦੇ ਖੁਦਕੁਸ਼ੀ ਨਾ ਕਰਨੀ ਪਵੇ।

 

 

Tags: Arvind Kejriwal , AAP , Aam Aadmi Party , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD