Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ

-ਕਿਹਾ! ਕਮਿਸ਼ਨ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ

Jatinder Singh Shanti, Ludhiana

Armaan

Armaan

5 Dariya News

ਲੁਧਿਆਣਾ , 25 Jul 2026

Last updated on: Jul 25, 2026, 18:48 IST

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ‘ਓਪਨ ਹੀਅਰਿੰਗ ਕੈਂਪ ਬੈਠਕਾਂ’ ਵਿੱਚ ਸ਼ਮੂਲੀਅਤ ਕਰਦਿਆਂ ਕਿਹਾ ਕਿ ਕਮਿਸ਼ਨ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਮਿਲਦੇ ਮੂਲ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਪੀਸ ਪਬਲਿਕ ਸਕੂਲ, ਮੁੱਲਾਂਪੁਰ ਦਾਖਾ ਅਤੇ ਸਨਮਤੀ ਸਰਕਾਰੀ ਸਾਇੰਸ  ਅਤੇ ਖੋਜ ਕਾਲਜ, ਜਗਰਾਉਂ ਵਿਖੇ ਕੈਂਪਾਂ ਦੀ ਪ੍ਰਧਾਨਗੀ ਕਰਦਿਆਂ,  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਡਾ. ਨਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮਨਜੀਤ ਸਿੰਘ ਚੀਮਾ, ਐਸ.ਡੀ.ਐਮ. ਬਾਦਲ ਦੀਨ, ਡੀ.ਐਸ.ਪੀ. ਕਰਨ ਸਿੰਘ ਸੰਧੂ, ਡੀ.ਐਸ.ਪੀ. ਜਸਵਿੰਦਰ ਸਿੰਘ ਢੀਂਡਸਾ, ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਐਨ.ਜੀ.ਓਜ਼ ਦੇ ਪ੍ਰਤੀਨਿਧੀਆਂ ਨਾਲ ਵਿਸਥਾਰ ਚਰਚਾ ਕੀਤੀ।

ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ ਜਿਸਦੇ ਤਹਿਤ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਾਰੇ ਜ਼ਿਲ੍ਹਿਆਂ ਵਿੱਚ 10 ਤੋਂ 15 ਵਿਅਕਤੀਆਂ ਦਾ ਕੋਰ ਗਰੁੱਪ ਗਠਿਤ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਐਡਵੋਕੇਟ, ਡਾਕਟਰ, ਸੇਵਾ ਮੁਕਤ ਅਤੇ ਪੜ੍ਹੇ-ਲਿਖੇ ਸੂਝਵਾਨ ਲੋਕ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਕੈਂਪ ਲਗਾ ਕੇ ਜਾਗਰੂਕਤਾ ਵਧਾਈ ਗਈ ਹੈ।  

ਉਨ੍ਹਾਂ ਦੱਸਿਆ ਕਿ ਪਹਿਲਾਂ ਕਮਿਸ਼ਨ ਕੋਲ ਰੋਜ਼ਾਨਾ 10-15 ਸ਼ਿਕਾਇਤਾਂ ਆਉਂਦੀਆਂ ਸਨ, ਪਰ ਹੁਣ ਜਾਗਰੂਕਤਾ ਕੈਂਪ ਰਾਹੀਂ ਇਹ ਗਿਣਤੀ ਵੱਧ ਕੇ 500 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਲੋਕ ਆਪਣੇ ਘਰ ਬੈਠੇ ਹੀ ‘ਵਟਸਐਪ ਹੈਲਪਲਾਈਨ ਨੰਬਰ 98554-75547’ ‘ਤੇ ਲਿਖਤੀ ਰੂਪ ਵਿੱਚ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ, ਜਿਨ੍ਹਾਂ ‘ਤੇ ਨਿਰਧਾਰਿਤ ਸਮੇਂ ਅੰਦਰ ਕਾਰਵਾਈ ਕੀਤੀ ਜਾਂਦੀ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਹਸਪਤਾਲ ਬਕਾਇਆ ਬਿੱਲ ਦੇ ਨਾਂ ‘ਤੇ ਮ੍ਰਿਤਕ ਦੇਹ ਨੂੰ ਰੋਕ ਨਹੀਂ ਸਕਦਾ ਅਤੇ ਬਿਨਾਂ ਦੇਰੀ ਪਰਿਵਾਰ ਨੂੰ ਸੌਂਪਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਜੇ ਕੋਈ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਤੋਂ ਅਸਮਰੱਥ ਹੋਵੇ ਤਾਂ ਉਸ ਤੋਂ ਘੋਸ਼ਣਾ ਪੱਤਰ ਲੈ ਕੇ ਇਲਾਜ ਉਪਰੰਤ ਛੁੱਟੀ ਦੇਣੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ 20 ਬੈੱਡਾਂ ਤੋਂ ਵੱਧ ਸਮਰੱਥਾ ਵਾਲੇ ਹਸਪਤਾਲਾਂ ਵਿੱਚ ‘ਮੋਰਚਰੀ ਅਤੇ ਐਂਬੂਲੈਂਸ’ ਦੀ ਸਹੂਲਤ ਲਾਜ਼ਮੀ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਇਮੀਗ੍ਰੇਸ਼ਨ ਸੈਂਟਰਾਂ ’ਤੇ ਵੀ ਨਕੇਲ ਕੱਸੀ ਜਾ ਰਹੀ ਹੈ ਜੋ ਪੰਜਾਬੀਆਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਲੱਖਾਂ ਰੁਪਏ  ਦੀ ਠੱਗੀ ਕਰਕੇ ਰਫੂ ਚੱਕਰ ਹੋ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਲਈ ਵੀ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਉਨ੍ਹਾਂ ਨੂੰ ਬੀਮਾ, ਸੁਰੱਖਿਆ ਉਪਕਰਣ ਜਿਵੇਂ ਕੈਪਸ, ਜੁੱਤੇ, ਸੈਨੇਟਾਈਜ਼ਰ ਆਦਿ ਪ੍ਰਦਾਨ ਕਰਨਾ ਲਾਜ਼ਮੀ ਹੈ। ਇਸ ਦੇ ਨਾਲ ਹੀ ਐਮਰਜੈਂਸੀ ਸਥਿਤੀਆਂ ਵਿੱਚ ਐਂਬੂਲੈਂਸ ਨੂੰ ਤੁਰੰਤ ਰਸਤਾ ਦੇਣ ਲਈ “ਐਂਬੂਲੈਂਸ ਪਾਇਲਟ” ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਜਿਸਦੇ ਤਹਿਤ 112 ‘ਤੇ ਸੰਪਰਕ ਕਰਨ ‘ਤੇ ਨੇੜਲੀ ਪੁਲਿਸ ਗੱਡੀ ਮਰੀਜ਼ ਨੂੰ ਹਸਪਤਾਲ ਤੱਕ ਪਹੁੰਚਾਉਣ ਵਿੱਚ ਮਦਦ ਕਰੇਗੀ।

ਐਨ.ਜੀ.ਓਜ਼ ਨੂੰ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਮਨੁੱਖੀ ਅਧਿਕਾਰ ਕਮਿਸ਼ਨ ਦੇ “ਅੱਖ ਤੇ ਕੰਨ” ਬਣ ਕੇ ਕੰਮ ਕਰਨ ਅਤੇ ਸਮਾਜ ਵਿੱਚ ਪਾਈਆਂ ਜਾ ਰਹੀਆਂ ਉਣਤਾਈਆਂ ਨੂੰ ਸਾਹਮਣੇ ਲਿਆਉਣ ਵਿੱਚ ਸਹਿਯੋਗ ਦੇਣ। ਉਨ੍ਹਾਂ ਵੱਖ-ਵੱਖ ਐਨ.ਜੀ.ਓਜ਼ ਵੱਲੋਂ ਕੀਤੇ ਜਾ ਰਹੇ ਸਮਾਜਿਕ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।

 

Tags: Jatinder Singh Shanti , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD