Sunday, 26 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ DBT ਮਾਡਲ ਨੂੰ ਮਹਿਲਾਵਾਂ ਦਾ ਭਰਪੂਰ ਸਮਰਥਨ ਪੰਜਾਬ ਵਿੱਚ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 1,090 ਹੋਈ ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ

 

ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ

ਮਾਲਵਾ ਖੇਤਰ ਦੇ ਮੋਗਾ ਜ਼ਿਲ੍ਹੇ 'ਚ ਇਹ ਪਹਿਲਾ 120 ਬੈੱਡਾਂ ਵਾਲਾ ਐਨ.ਏ.ਬੀ.ਐਚ.-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Moga, Dr Balbir Singh

Web Admin

Web Admin

5 Dariya News

ਮੋਗਾ , 25 Jul 2026

Last updated on: Jul 26, 2026, 08:20 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ 'ਕੈਪੀਟਲ ਹਸਪਤਾਲ' ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਏਗੀ। ਇਸ ਨੂੰ ਮੋਗਾ ਜ਼ਿਲ੍ਹੇ ਦਾ ਪਹਿਲਾ ਨੈਸ਼ਨਲ ਐਕਰੀਡੇਸ਼ਨ ਬੋਰਡ ਫਾਰ ਹਸਪਤਾਲਜ਼ ਐਂਡ ਹੈਲਥਕੇਅਰ ਪ੍ਰੋਵਾਈਡਰਜ਼ (ਐਨ.ਏ.ਬੀ.ਐਚ.)-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਗੰਭੀਰ ਬਿਮਾਰੀਆਂ ਦਾ ਵਿਸ਼ੇਸ਼ ਇਲਾਜ ਮੁਹੱਈਆ ਕਰਵਾਏਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਯੋਗ ਮਰੀਜ਼ 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ 'ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ’ ਤਹਿਤ ਕੈਸ਼ਲੇਸ ਇਲਾਜ ਦਾ ਲਾਭ ਲੈ ਸਕਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ 1,090 ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਰਾਹੀਂ ਪੂਰੇ ਸੂਬੇ ਵਿੱਚ ਕਿਫਾਇਤੀ ਸਿਹਤ ਸੇਵਾਵਾਂ ਦਾ ਵਿਸਥਾਰ ਕਰ ਰਹੀ ਹੈ।ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਮੈਂ ਮੋਗਾ ਵਿਖੇ 120 ਬੈੱਡਾਂ ਵਾਲਾ ਅਤਿ-ਆਧੁਨਿਕ ਕੈਪੀਟਲ ਹਸਪਤਾਲ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ। 

ਆਧੁਨਿਕ ਡਾਕਟਰੀ ਸਹੂਲਤਾਂ ਨਾਲ ਲੈਸ ਇਹ ਹਸਪਤਾਲ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਮੁਫ਼ਤ ਇਲਾਜ ਵੀ ਪ੍ਰਦਾਨ ਕਰੇਗਾ। ਹੁਣ ਮਾਲਵਾ ਖੇਤਰ ਦੇ ਲੋਕਾਂ ਨੂੰ ਮਿਆਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਨਹੀਂ ਜਾਣਾ ਪਵੇਗਾ। ਅਸੀਂ ਹਰ ਪੰਜਾਬੀ ਲਈ ਕਿਫਾਇਤੀ, ਆਧੁਨਿਕ ਅਤੇ ਉੱਚ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਰੈਲੀ ਨਹੀਂ ਹੈ। 

ਇਹ ਪੂਰੇ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਸਾਡੇ ਨਿਰੰਤਰ ਯਤਨਾਂ ਦਾ ਹਿੱਸਾ ਹੈ। ਸਿੱਖਿਆ ਅਤੇ ਸਿਹਤ ਸੰਭਾਲ ਸਾਡੀ ਸਰਕਾਰ ਦੀਆਂ ਦੋ ਸਭ ਤੋਂ ਵੱਡੀਆਂ ਤਰਜੀਹਾਂ ਹਨ ਕਿਉਂਕਿ ਇਹ ਸਰਬਪੱਖੀ ਵਿਕਾਸ ਦੇ ਸਭ ਤੋਂ ਮਜ਼ਬੂਤ ਥੰਮ੍ਹ ਹਨ।”ਮੁੱਖ ਮੰਤਰੀ ਨੇ ਕਿਹਾ, “ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ। ਸਿਹਤ ਸੰਭਾਲ ਅਤੇ ਸਿੱਖਿਆ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਕਿੱਤੇ ਹਨ। ਬਦਕਿਸਮਤੀ ਨਾਲ ਕੁਝ ਲੋਕ ਇਨ੍ਹਾਂ ਪਵਿੱਤਰ ਕਿੱਤਿਆਂ ਨੂੰ ਬਦਨਾਮ ਕਰ ਰਹੇ ਹਨ, ਪਰ ਸਾਡੀ ਸਰਕਾਰ ਦੋਵਾਂ ਖੇਤਰਾਂ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਵਚਨਬੱਧ ਹੈ।”

ਨਿੱਜੀ ਮਲਟੀ-ਸਪੈਸ਼ਲਿਟੀ ਹਸਪਤਾਲ ਦੇ ਉਦਘਾਟਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇੱਥੇ ਆਧੁਨਿਕ ਮਸ਼ੀਨਾਂ ਅਤੇ ਤਕਨਾਲੋਜੀ ਨਾਲ ਲੈਸ ਅਜਿਹਾ ਹਸਪਤਾਲ ਬਣਿਆ ਹੈ। ਮਾਹਿਰ ਡਾਕਟਰ ਲੋਕਾਂ ਨੂੰ ਮਿਆਰੀ ਇਲਾਜ ਦੇਣਗੇ। ਜਦੋਂ 2022 ਵਿੱਚ ਸਾਡੀ ਸਰਕਾਰ ਨੇ ਵਾਗਡੋਰ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਵਿੱਚ ਪੰਜਾਬ 27ਵੇਂ ਨੰਬਰ 'ਤੇ ਸੀ। ਅੱਜ ਨਿਰੰਤਰ ਸੁਧਾਰਾਂ ਅਤੇ ਅਣਥੱਕ ਯਤਨਾਂ ਸਦਕਾ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਕੇ ਉੱਭਰਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਸਮਾਂ ਸੀ, ਜਦੋਂ ਸਰਕਾਰੀ ਸਕੂਲ ਸਿਰਫ਼ ਗਰੀਬ ਬੱਚਿਆਂ ਲਈ ਮੰਨੇ ਜਾਂਦੇ ਸਨ ਅਤੇ ਲੋਕ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਅਸੀਂ 'ਸਕੂਲਜ਼ ਆਫ਼ ਐਮੀਨੈਂਸ' ਦੀ ਸਥਾਪਨਾ ਕੀਤੀ ਅਤੇ ਸਿੱਖਿਆ ਪ੍ਰਣਾਲੀ ਦਾ ਕਾਇਆ-ਕਲਪ ਕੀਤਾ। ਅੱਜ ਪੰਜਾਬ ਕੇਰਲਾ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣ ਗਿਆ ਹੈ।”

ਉਨ੍ਹਾਂ ਅੱਗੇ ਕਿਹਾ, “2022 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਹੈ, ਜੋ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਆਏ ਵੱਡੇ ਬਦਲਾਅ ਨੂੰ ਦਰਸਾਉਂਦਾ ਹੈ।”ਮੁੱਖ ਮੰਤਰੀ ਨੇ ਦੱਸਿਆ, “ਇਸ ਨਵੇਂ ਹਸਪਤਾਲ ਵਿੱਚ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਅਤੇ ਕੇਂਦਰ ਸਰਕਾਰ ਦੀਆਂ ਸਿਹਤ ਬੀਮਾ ਯੋਜਨਾਵਾਂ ਦੋਵੇਂ ਉਪਲਬਧ ਹਨ, ਜਿਸ ਨਾਲ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਮਿਲੇਗਾ। 

ਸਾਡੀ ਸਰਕਾਰ ਨੇ ਸੜਕੀ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਸੂਬਾਈ ਤੇ ਰਾਸ਼ਟਰੀ ਰਾਜਮਾਰਗਾਂ 'ਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਕੀਤੀ ਹੈ। ਇਸ ਫੋਰਸ ਵਿੱਚ 1,597 ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਜਵਾਨ ਅਤੇ 144 ਅਤਿ-ਆਧੁਨਿਕ ਵਾਹਨ ਸ਼ਾਮਲ ਹਨ।”ਉਨ੍ਹਾਂ ਕਿਹਾ, “ਪਿਛਲੇ ਸਾਲ ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਸੜਕ ਸੁਰੱਖਿਆ ਫੋਰਸ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਲਗਪਗ 50 ਪ੍ਰਤੀਸ਼ਤ ਤੱਕ ਘਟਾਇਆ ਹੈ, ਨਾਲ ਹੀ ਹਾਦਸੇ ਦੇ ਸ਼ਿਕਾਰ ਲੋਕਾਂ ਦੇ ਕੀਮਤੀ ਸਮਾਨ ਅਤੇ ਪੈਸਿਆਂ ਦੀ ਸੁਰੱਖਿਅਤ ਵਾਪਸੀ ਵੀ ਯਕੀਨੀ ਬਣਾਈ ਹੈ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਦੇਸ਼ ਦੀ ਪਹਿਲੀ ਸਰਵ-ਵਿਆਪੀ ਸਿਹਤ ਸੰਭਾਲ ਯੋਜਨਾ 'ਮੁੱਖ ਮੰਤਰੀ ਸਿਹਤ ਯੋਜਨਾ' ਵੀ ਸ਼ੁਰੂ ਕੀਤੀ ਹੈ, ਜੋ ਸੂਬੇ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਇਲਾਜ ਮੁਹੱਈਆ ਕਰਵਾਉਂਦੀ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜੋ ਅਜਿਹਾ ਵਿਆਪਕ ਸਿਹਤ ਕਵਰ ਮੁਹੱਈਆ ਕਰ ਰਿਹਾ ਹੈ, ਜਿਸ ਨਾਲ ਮਿਆਰੀ ਇਲਾਜ ਯਕੀਨੀ ਬਣਾਉਂਦੇ ਹੋਏ ਲੋਕਾਂ 'ਤੇ ਵਿੱਤੀ ਬੋਝ ਕਾਫੀ ਘਟਿਆ ਹੈ।”ਉਨ੍ਹਾਂ ਕਿਹਾ, “ਇਹ ਇਤਿਹਾਸਕ ਪਹਿਲਕਦਮੀ ਸਾਰਿਆਂ ਲਈ ਸਿਹਤ ਸੰਭਾਲ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। 

ਲੋਕ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੇਸ ਇਲਾਜ ਪ੍ਰਾਪਤ ਕਰ ਚੁੱਕੇ ਹਨ ਅਤੇ ਪੰਜਾਬ ਸਿਹਤ ਖੇਤਰ ਵਿੱਚ ਸਫਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਚੇਨਈ ਦਾ ਅਪੋਲੋ ਹਸਪਤਾਲ ਲਿਵਰ ਟ੍ਰਾਂਸਪਲਾਂਟ ਲਈ ਜਾਣਿਆ ਜਾਂਦਾ ਹੈ ਅਤੇ ਉੱਤਰੀ ਭਾਰਤ ਵਿੱਚ ਅਜਿਹੀਆਂ ਬਹੁਤ ਘੱਟ ਸਹੂਲਤਾਂ ਹਨ। ਪੰਜਾਬ ਹੁਣ ਦਿੱਲੀ ਤੋਂ ਬਾਅਦ ਦੂਜਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਨੇ ਮੋਹਾਲੀ ਵਿੱਚ ਲਿਵਰ ਟ੍ਰਾਂਸਪਲਾਂਟ ਕੇਂਦਰ ਸਥਾਪਿਤ ਕੀਤਾ ਹੈ। ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਵੱਲ ਇਹ ਇੱਕ ਹੋਰ ਮਹੱਤਵਪੂਰਨ ਕਦਮ ਹੈ।”

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Moga , Dr Balbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD