Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਜਲੰਧਰ ਜ਼ਿਲ੍ਹੇ ’ਚ 10 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

Mohinder Bhagat, AAP Punjab, Jalandhar, Punjab, Punjab News, Latest Punjab News

Web Admin

Web Admin

5 Dariya News

ਜਲੰਧਰ , 25 Jul 2026

Last updated on: Jul 27, 2026, 11:40 IST

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਥਾਪਤ ਕੀਤੇ ਜਾ ਰਹੇ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਵਿੱਚ 10 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਸ਼ਹਿਰ ਦੇ ਸਿਧਾਰਥ ਨਗਰ, ਭਾਰਗੋ ਨਗਰ ਅਤੇ ਸਪੋਰਟਸ ਤੇ ਸਰਜੀਕਲ ਕੰਪਲੈਕਸ ਵਿਖੇ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। 

ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ, ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਸੰਜੀਦਾ ਉਪਰਾਲੇ ਕਰ ਰਹੀ ਹੈ ਅਤੇ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਣ ਕਦਮ ਹੈ, ਜਿਸ ਨਾਲ ਖ਼ਾਸ ਤੌਰ ’ਤੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 75 ਆਮ ਆਦਮੀ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ ਅਤੇ ਅੱਜ 10 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਇਨ੍ਹਾਂ ਦੀ ਗਿਣਤੀ 85 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 107 ਤਰ੍ਹਾਂ ਦੀਆਂ ਦਵਾਈਆਂ ਬਿਨ੍ਹਾਂ ਕਿਸੇ ਖਰਚ ਦੇ ਮਿਲ ਰਹੀਆਂ ਹਨ। ਇਸਦੇ ਨਾਲ ਹੀ 47 ਤਰ੍ਹਾਂ ਦੇ ਲੈਬ ਟੈਸਟ ਦੀ ਸੁਵਿਧਾ, ਗਰਭਵਤੀ ਔਰਤਾਂ ਲਈ ਸੂਚੀਬੱਧ ਸੈਂਟਰ ’ਤੇ ਮੁਫ਼ਤ ਸਕੈਨਿੰਗ ਅਤੇ ਓ.ਪੀ.ਡੀ. ਦੌਰਾਨ ਐਂਟੀ ਰੈਬੀਜ਼ ਵੈਕਸੀਨ ਦੀ ਸੁਵਿਧਾ ਵੀ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਦੇ ਖੇਤਰ ਨੂੰ ਹਮੇਸ਼ਾ ਤੋਂ ਤਰਜੀਹ ਦਿੱਤੀ ਹੈ। ਇਸੇ ਤਹਿਤ ਲੋਕਾਂ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਦਾ ਸਹਾਰਾ ਬਣ ਰਹੀ ਹੈ।

ਇਸੇ ਤਰ੍ਹਾਂ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਵੱਲੋਂ ਸਰਾਏ ਖਾਸ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸਿਹਤ ਕ੍ਰਾਂਤੀ ਦਾ ਪ੍ਰਤੀਕ ਹਨ, ਜਿਥੇ ਆਮ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮੁਫ਼ਤ ਤੇ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਖੁੱਲ਼ਣ ਨਾਲ ਇਲਾਕੇ ਅਤੇ ਆਸ-ਪਾਸ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

ਇਸ ਤੋਂ ਇਲਾਵਾ ਪਿੰਡ ਲਸਾੜਾ, ਨੰਗਲ, ਸਲੇਮਪੁਰ, ਗਦਈਪੁਰ, ਲੰਮਾ ਪਿੰਡ ਅਤੇ ਪੋਲੀਟੈਕਨਿਕ ਕਾਲਜ ਵਿਖੇ ਵੀ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ।ਉਦਘਾਟਨ ਸਮਾਗਮਾਂ ਦੌਰਾਨ ਕੌਂਸਲਰ ਆਯੂਬ ਦੁੱਗਲ, ਰਾਜ ਕੁਮਾਰ ਰਾਜੂ, ਰੂਪਾ ਭਗਤ ਤੇ ਗੁਰਜੀਤ ਸਿੰਘ ਘੁੰਮਣ, ‘ਆਪ’ ਆਗੂ ਸਟੀਫਨ ਕਲੇਰ, ਸੁਦੇਸ਼ ਭਗਤ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD