Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਹਰਦੀਪ ਸਿੰਘ ਮੁੰਡੀਆਂ ਨੇ ਹਲਕਾ ਸਾਹਨੇਵਾਲ 'ਚ 3 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ

ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ, ਮੁਫ਼ਤ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ: ਕੈਬਨਿਟ ਮੰਤਰੀ ਮੁੰਡੀਆਂ

Hardeep Singh Mundian, AAP Punjab, Punjab, Punjab News, Latest Punjab News, Sahnewal, Ludhiana, Aam Aadmi Clinics, Aam Aadmi Mohalla Clinics

Web Admin

Web Admin

5 Dariya News

ਸਾਹਨੇਵਾਲ, ਲੁਧਿਆਣਾ , 25 Jul 2026

Last updated on: Jul 27, 2026, 11:45 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਪੱਧਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਅੱਜ ਹਲਕਾ ਸਾਹਨੇਵਾਲ ਵਿੱਚ 76.41 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਤਿੰਨ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ, ਹੋਰ ਸਰਕਾਰੀ ਵਿਭਾਗਾਂ ਦੇ ਨੁਮਾਇੰਦੇ, ਸਥਾਨਕ ਜਨ ਪ੍ਰਤਿਨਿਧੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਬਾਦਲ ਫਲੈਟ, ਮੁੰਡੀਆਂ ਕਲਾਂ ਵਿਖੇ 27.96 ਲੱਖ ਰੁਪਏ ਦੀ ਲਾਗਤ ਨਾਲ, ਪੁਰਾਣਾ ਬਜ਼ਾਰ, ਸਾਹਨੇਵਾਲ ਵਿਖੇ 22.06 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਉੱਚੀ ਮੰਗਲੀ ਵਿਖੇ 26.39 ਲੱਖ ਰੁਪਏ ਦੀ ਲਾਗਤ ਨਾਲ ਆਮ ਆਦਮੀ ਕਲੀਨਿਕ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਸਥਾਨਕ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਘਰਾਂ ਦੇ ਨੇੜੇ ਹੀ ਉਪਲਬਧ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ, ਮੁਫ਼ਤ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨਾਲ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ, ਲੋੜੀਂਦੀਆਂ ਦਵਾਈਆਂ, ਵੱਖ-ਵੱਖ ਤਰ੍ਹਾਂ ਦੇ ਟੈਸਟ ਅਤੇ ਸ਼ੁਰੂਆਤੀ ਇਲਾਜ ਦੀਆਂ ਸਹੂਲਤਾਂ ਇੱਕੋ ਥਾਂ ਉਪਲਬਧ ਹੋ ਰਹੀਆਂ ਹਨ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਤਜਰਬੇਕਾਰ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਹਰ ਮਰੀਜ਼ ਨੂੰ ਸਮੇਂ ਸਿਰ ਅਤੇ ਵਧੀਆ ਇਲਾਜ ਮਿਲ ਸਕੇ। ਉਨ੍ਹਾਂ ਕਿਹਾ ਕਿ ਛੋਟੀਆਂ-ਮੋਟੀਆਂ ਬਿਮਾਰੀਆਂ ਲਈ ਹੁਣ ਲੋਕਾਂ ਨੂੰ ਦੂਰ-ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ ਉਹ ਆਪਣੇ ਇਲਾਕੇ ਵਿੱਚ ਹੀ ਇਲਾਜ ਕਰਵਾ ਸਕਣਗੇ।

ਸ੍ਰੀ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਕਲੀਨਿਕ ਇਸ ਮਿਸ਼ਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਵਿੱਚ ਉਪਲਬਧ ਮੁਫ਼ਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਸਮੇਂ-ਸਮੇਂ 'ਤੇ ਆਪਣੀ ਸਿਹਤ ਜਾਂਚ ਕਰਵਾਉਣ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਸਿਵਲ ਹਸਪਤਾਲ ਸਾਹਨੇਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ) ਡਾ. ਰਾਮੇਸ਼ ਕੁਮਾਰ ਨੇ ਵੀ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਹਰ ਸੰਭਵ ਸਿਹਤ ਸੇਵਾ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਪ੍ਰਦਾਨ ਕੀਤੀ ਜਾਵੇਗੀ। ਸਮਾਗਮ ਦੌਰਾਨ ਸਥਾਨਕ ਵਸਨੀਕਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਸਿਹਤ ਸੇਵਾਵਾਂ ਹੋਰ ਵੀ ਆਸਾਨੀ ਨਾਲ ਉਪਲਬਧ ਹੋਣਗੀਆਂ।

 

Tags: Hardeep Singh Mundian , AAP Punjab , Punjab , Punjab News , Latest Punjab News , Sahnewal , Ludhiana , Aam Aadmi Clinics , Aam Aadmi Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD