Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਖੰਨਾ ਦੇ ਨਰੋਤਮ ਨਗਰ, ਫੋਕਲ ਪੁਆਇੰਟ ਅਤੇ ਉੱਤਮ ਨਗਰ ਵਿੱਚ ਖੁੱਲ੍ਹੇ ਨਵੇਂ ਆਮ ਆਦਮੀ ਕਲੀਨਿਕ

Tarunpreet Singh Sond, AAP Punjab, Punjab, Punjab News, Latest Punjab News, Aam Aadmi Clinics, Aam Aadmi Mohalla Clinics

Web Admin

Web Admin

5 Dariya News

ਖੰਨਾ, ਲੁਧਿਆਣਾ , 25 Jul 2026

Last updated on: Jul 27, 2026, 11:46 IST

ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਸ਼ਨੀਵਾਰ ਨੂੰ ਖੰਨਾ ਵਿੱਚ 87 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਹ ਕਲੀਨਿਕ ਨਰੋਤਮ ਨਗਰ, ਫੋਕਲ ਪੁਆਇੰਟ ਅਤੇ ਉੱਤਮ ਨਗਰ ਖੰਨਾ ਵਿੱਚ ਸਥਾਪਿਤ ਕੀਤੇ ਗਏ ਹਨ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਨਰੋਤਮ ਨਗਰ ਵਿਖੇ ਬਣੇ ਆਮ ਆਦਮੀ ਕਲੀਨਿਕ 'ਤੇ 27 ਲੱਖ ਰੁਪਏ, ਜਦਕਿ ਫੋਕਲ ਪੁਆਇੰਟ ਅਤੇ ਉੱਤਮ ਨਗਰ ਵਿਖੇ ਬਣੇ ਕਲੀਨਿਕਾਂ 'ਤੇ 30-30 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਉੱਚ ਪੱਧਰੀ ਮੁੱਢਲੀਆਂ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਹੋਣਗੀਆਂ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ 107 ਕਿਸਮ ਦੀਆਂ ਜ਼ਰੂਰੀ ਦਵਾਈਆਂ ਮੁਫ਼ਤ ਉਪਲਬਧ ਹਨ ਅਤੇ ਯੋਗ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਅਤੇ ਸਲਾਹ ਵੀ ਬਿਨਾਂ ਕਿਸੇ ਫੀਸ ਦੇ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਿੰਨ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਖੰਨਾ ਦੇ ਇਸ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਖਾਸ ਕਰਕੇ ਬਜ਼ੁਰਗਾਂ, ਮਾਤਾਵਾਂ ਅਤੇ ਭੈਣਾਂ ਨੂੰ ਸਿਹਤ ਸੇਵਾਵਾਂ ਲਈ ਦੂਰ ਨਹੀਂ ਜਾਣਾ ਪਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਖੰਨਾ ਹਲਕੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 10 ਹੋ ਗਈ ਹੈ। ਇਨ੍ਹਾਂ ਵਿੱਚੋਂ ਤਿੰਨ ਪਿੰਡਾਂ ਵਿੱਚ, ਚਾਰ ਪਹਿਲਾਂ ਤੋਂ ਖੰਨਾ ਸ਼ਹਿਰ ਵਿੱਚ ਕਾਰਜਸ਼ੀਲ ਸਨ ਅਤੇ ਅੱਜ ਤਿੰਨ ਹੋਰ ਨਵੇਂ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਆਉਣ ਵਾਲੇ ਸਮੇਂ ਵਿੱਚ ਅਜਿਹੇ ਕਲੀਨਿਕਾਂ ਦੀ ਲੋੜ ਮਹਿਸੂਸ ਹੋਵੇਗੀ, ਉੱਥੇ ਵੀ ਇਹ ਸਹੂਲਤ ਉਪਲਬਧ ਕਰਵਾਈ ਜਾਵੇਗੀ।

ਸ੍ਰੀ ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸਿਵਲ ਹਸਪਤਾਲ ਖੰਨਾ ਦੀ ਰੋਜ਼ਾਨਾ ਓ.ਪੀ.ਡੀ. ਸਿਰਫ਼ 300 ਤੋਂ 400 ਮਰੀਜ਼ਾਂ ਤੱਕ ਸੀਮਤ ਰਹਿੰਦੀ ਸੀ ਅਤੇ ਉਸ ਵੇਲੇ ਆਮ ਆਦਮੀ ਕਲੀਨਿਕਾਂ ਦੀ ਕੋਈ ਵਿਵਸਥਾ ਨਹੀਂ ਸੀ। ਉਨ੍ਹਾਂ ਕਿਹਾ ਕਿ ਡਾਕਟਰਾਂ ਅਨੁਸਾਰ ਮੌਜੂਦਾ ਸਮੇਂ ਸਿਵਲ ਹਸਪਤਾਲ ਦੀ ਰੋਜ਼ਾਨਾ ਓ.ਪੀ.ਡੀ. 1500 ਤੋਂ ਪਾਰ ਹੋ ਚੁੱਕੀ ਹੈ, ਜਦਕਿ ਪਹਿਲਾਂ ਤੋਂ ਚੱਲ ਰਹੇ 7 ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਕਰੀਬ 1400 ਮਰੀਜ਼ ਇਲਾਜ ਕਰਵਾ ਰਹੇ ਹਨ।

ਇਸ ਤਰ੍ਹਾਂ ਹਰ ਰੋਜ਼ ਲਗਭਗ 2900 ਲੋਕ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਤਿੰਨ ਕਲੀਨਿਕਾਂ ਵਿੱਚ ਵੀ ਰੋਜ਼ਾਨਾ 150 ਤੋਂ 200 ਮਰੀਜ਼ਾਂ ਦੀ ਜਾਂਚ ਹੋਵੇਗੀ, ਜਿਸ ਨਾਲ ਲੋਕਾਂ ਨੂੰ ਹੋਰ ਵਧੀਆ ਅਤੇ ਸੁਵਿਧਾਜਨਕ ਸਿਹਤ ਸੇਵਾਵਾਂ ਮਿਲਣਗੀਆਂ।ਉਨ੍ਹਾਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਸੁਰੱਖਿਆ ਦੇਣ ਵਾਲਾ ਇਹ ਕਾਰਡ ਜ਼ਰੂਰ ਬਣਵਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਇਹ ਯੋਜਨਾ ਗੰਭੀਰ ਬਿਮਾਰੀਆਂ ਦੇ ਇਲਾਜ ਦੌਰਾਨ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋਵੇਗੀ ਅਤੇ ਲੋਕਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਬਚਾਏਗੀ।ਇਸ ਮੌਕੇ ਸਿਵਲ ਹਸਪਤਾਲ ਖੰਨਾ ਦੇ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਡਾ. ਮਨਿੰਦਰ ਭਸੀਨ ਅਤੇ ਹੋਰ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Tarunpreet Singh Sond , AAP Punjab , Punjab , Punjab News , Latest Punjab News , Aam Aadmi Clinics , Aam Aadmi Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD