Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੰਗਲੀ ਨੀਚੀ ਅਤੇ ਜੰਡਿਆਲੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਸਿੱਖਿਆ 'ਤੇ ਸਰਕਾਰ ਦਾ ਜ਼ੋਰ: ਹਰਦੀਪ ਸਿੰਘ ਮੁੰਡੀਆਂ

Hardeep Singh Mundian, AAP Punjab, Punjab, Punjab News, Latest Punjab News, Sahnewal, Ludhiana, Aam Aadmi Clinics, Aam Aadmi Mohalla Clinics

Web Admin

Web Admin

5 Dariya News

ਸਾਹਨੇਵਾਲ, ਲੁਧਿਆਣਾ , 25 Jul 2026

Last updated on: Jul 27, 2026, 11:47 IST

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਮੰਗਲੀ ਨੀਚੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਜੰਡਿਆਲੀ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਨ ਲਾ ਕੇ ਪੜ੍ਹਾਈ ਕਰਨ, ਆਪਣੇ ਟੀਚੇ ਨਿਰਧਾਰਤ ਕਰਨ ਅਤੇ ਜੀਵਨ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ, ਸਮਾਰਟ ਕਲਾਸਰੂਮ, ਲੋੜੀਂਦੇ ਸਿੱਖਿਆ ਸਾਧਨ ਅਤੇ ਵਿਦਿਆਰਥੀਆਂ ਲਈ ਹਰ ਸੰਭਵ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਹਰ ਬੱਚੇ ਨੂੰ ਬਰਾਬਰ ਦੇ ਮੌਕੇ ਮਿਲ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਉੱਚ ਪੱਧਰੀ ਅਤੇ ਮਿਆਰੀ ਸਿੱਖਿਆ ਉਪਲਬਧ ਕਰਵਾਉਣਾ ਹੈ। ਇਸੇ ਉਦੇਸ਼ ਨਾਲ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਲੋੜੀਂਦੀ ਸਿੱਖਿਆ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਦੀ ਪੜ੍ਹਾਈ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।ਸ੍ਰੀ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। 

ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਦਾ ਮਿਆਰ ਲਗਾਤਾਰ ਉੱਚਾ ਹੋ ਰਿਹਾ ਹੈ ਅਤੇ ਮਾਪਿਆਂ ਦਾ ਭਰੋਸਾ ਵੀ ਇਨ੍ਹਾਂ ਸਕੂਲਾਂ ਪ੍ਰਤੀ ਵਧਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਨੂੰ ਅਜਿਹਾ ਸਿੱਖਿਆਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ, ਜਿਸ ਨਾਲ ਉਹ ਆਤਮ-ਵਿਸ਼ਵਾਸ ਨਾਲ ਆਪਣੀ ਪੜ੍ਹਾਈ ਪੂਰੀ ਕਰਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਣ।

ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ, ਸਕੂਲ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਾਜ਼ਰੀ ਭਰੀ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਸਕੂਲ ਬੈਗਾਂ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਉਪਰਾਲਾ ਉਨ੍ਹਾਂ ਨੂੰ ਪੜ੍ਹਾਈ ਲਈ ਹੋਰ ਉਤਸ਼ਾਹਿਤ ਕਰੇਗਾ।

 

Tags: Hardeep Singh Mundian , AAP Punjab , Punjab , Punjab News , Latest Punjab News , Sahnewal , Ludhiana , Aam Aadmi Clinics , Aam Aadmi Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD