Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਲਜ਼ਾਰ ਗਰੁੱਪ ਦੇ 14ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਸਿੱਖਿਆ ਹੀ ਸਮਾਜਿਕ ਬਦਲਾਅ ਦੀ ਸਭ ਤੋਂ ਵੱਡੀ ਤਾਕਤ: ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਲੁਧਿਆਣਾ , 25 Jul 2026

Last updated on: Jul 27, 2026, 11:50 IST

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਦੇ ਆਡੀਟੋਰੀਅਮ ਵਿੱਚ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 14ਵੇਂ ਸਾਲਾਨਾ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਕੋਰਸਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਨਵੋਕੇਸ਼ਨ ਕੇਵਲ ਡਿਗਰੀ ਹਾਸਲ ਕਰਨ ਦਾ ਸਮਾਰੋਹ ਨਹੀਂ, ਸਗੋਂ ਜੀਵਨ ਦੇ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੈ, ਜਿੱਥੇ ਵਿਦਿਆਰਥੀਆਂ ਨੂੰ ਆਪਣੇ ਗਿਆਨ, ਹੁਨਰ ਅਤੇ ਕਾਬਲੀਅਤ ਨੂੰ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਸਮਰਪਿਤ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਅਕਤੀ ਨੂੰ ਕੇਵਲ ਰੁਜ਼ਗਾਰ ਦੇ ਯੋਗ ਨਹੀਂ ਬਣਾਉਂਦੀ, ਸਗੋਂ ਉਸ ਨੂੰ ਇੱਕ ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਵਜੋਂ ਵੀ ਤਿਆਰ ਕਰਦੀ ਹੈ।

ਉਨ੍ਹਾਂ ਕਿਹਾ ਕਿ ਅੱਜ ਦਾ ਸਮਾਂ ਤੇਜ਼ੀ ਨਾਲ ਬਦਲ ਰਹੀ ਤਕਨਾਲੋਜੀ, ਨਵੀਨਤਾ ਅਤੇ ਵਿਸ਼ਵ ਪੱਧਰੀ ਮੁਕਾਬਲੇ ਦਾ ਹੈ। ਅਜਿਹੇ ਦੌਰ ਵਿੱਚ ਨਿਰੰਤਰ ਸਿੱਖਣਾ, ਨਵੇਂ ਵਿਚਾਰਾਂ ਨੂੰ ਅਪਣਾਉਣਾ, ਖੋਜ ਅਤੇ ਨਵੀਨਤਾ ਵੱਲ ਧਿਆਨ ਦੇਣਾ ਅਤੇ ਉੱਚੇ ਨੈਤਿਕ ਮੁੱਲਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੀ ਸਫਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਤਿਭਾ ਦਾ ਇਸਤੇਮਾਲ ਦੇਸ਼ ਦੀ ਤਰੱਕੀ, ਸਮਾਜ ਦੀ ਭਲਾਈ ਅਤੇ ਮਨੁੱਖਤਾ ਦੀ ਸੇਵਾ ਲਈ ਕਰਨ।

ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਆਤਮਨਿਰਭਰ ਅਤੇ ਸਮਰੱਥ ਬਣਾਉਣਾ ਹੈ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਸੂਬੇ ਅਤੇ ਦੇਸ਼ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਸਕਣ। ਉਨ੍ਹਾਂ ਕਿਹਾ ਕਿ ਸਿੱਖਿਆ ਮਨੁੱਖ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਇਸ ਦੀ ਬਦੌਲਤ ਹੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਜਾ ਸਕਦਾ ਹੈ।

ਉਨ੍ਹਾਂ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਉੱਚ ਪੱਧਰੀ ਸਿੱਖਿਆ, ਆਧੁਨਿਕ ਤਕਨੀਕੀ ਸਹੂਲਤਾਂ ਅਤੇ ਉਦਯੋਗ ਕੇਂਦਰਿਤ ਸਿੱਖਣ ਦੇ ਮਾਡਲ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਨੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ ਅਤੇ ਹਜ਼ਾਰਾਂ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਵਿੱਚ ਸਫਲ ਹੋਣ ਲਈ ਮਜ਼ਬੂਤ ਬੁਨਿਆਦ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਰਾਜ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

ਸਮਾਰੋਹ ਦੌਰਾਨ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਗੁਰਚਰਨ ਸਿੰਘ ਅਤੇ ਵਾਈਸ ਚੇਅਰਮੈਨ ਸ. ਗੁਰਕੀਰਤ ਸਿੰਘ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇ ਨਾਲ-ਨਾਲ ਵਿਹਾਰਕ ਗਿਆਨ, ਖੋਜ ਅਤੇ ਨਵੀਨਤਾ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਉਹ ਵਿਸ਼ਵ ਪੱਧਰ 'ਤੇ ਆਪਣੀ ਪਛਾਣ ਬਣਾਉਣ ਦੇ ਯੋਗ ਹੋ ਸਕਣ।ਸਮਾਗਮ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। 

ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਇਸ ਮੌਕੇ ਨੂੰ ਆਪਣੇ ਜੀਵਨ ਦੀ ਇੱਕ ਮਹੱਤਵਪੂਰਨ ਉਪਲਬਧੀ ਦੱਸਦਿਆਂ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੈਡਲ ਅਤੇ ਸਨਮਾਨ ਚਿੰਨ੍ਹ ਵੀ ਭੇਟ ਕੀਤੇ ਗਏ।ਇਸ ਮੌਕੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਰਜਿਸਟਰਾਰ ਨਵਦੀਪਕ ਸੰਧੂ, ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਗੁਰਚਰਨ ਸਿੰਘ, ਵਾਈਸ ਚੇਅਰਮੈਨ ਸ. ਗੁਰਕੀਰਤ ਸਿੰਘ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸਨ।

 

Tags: Tarunpreet Singh Sond , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD