Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਜ਼ਿਲ੍ਹੇ ਨੂੰ 16 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੌਗਾਤ, ਕੁੱਲ ਗਿਣਤੀ 127 ਹੋਈ

ਵਿਧਾਇਕ ਸਿੱਧੂ, ਬੱਗਾ, ਗਰੇਵਾਲ, ਛੀਨਾ ਤੇ ਦਿਆਲਪੁਰਾ ਨੇ ਆਪੋ-ਆਪਣੇ ਹਲਕਿਆਂ ’ਚ ਕੀਤੇ ਰਸਮੀ ਉਦਘਾਟਨ

Madan Lal Bagga, Ludhiana, AAP Punjab, Punjab, Punjab News, Latest Punjab News, Rajinder Pal Kaur Chhina, Rajinder Pal Kaur, Daljit Singh Grewal, Daljit Singh Grewal Bhola, Kulwant Singh Sidhu, Jagtar Singh Diyalpura, Aam Aadmi Clinics, Aam Aadmi Mohalla Clinics

Web Admin

Web Admin

5 Dariya News

ਲੁਧਿਆਣਾ , 25 Jul 2026

Last updated on: Jul 27, 2026, 11:52 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ, ਸਸਤੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਿਧਾਇਕ ਸਹਿਬਾਨਾਂ ਵੱਲੋਂ 16 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ।ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਆਪੋ-ਆਪਣੇ ਹਲਕਿਆਂ ਵਿੱਚ ਕੀਤਾ ਗਿਆ। 

ਇਨ੍ਹਾਂ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 111 ਤੋਂ ਵੱਧ ਕੇ 127 ਹੋ ਗਈ ਹੈ, ਜੋ ਕਿ ਸਿਹਤ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਕ੍ਰਾਂਤੀ ਦਾ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹੈ।ਵਿਧਾਇਕ ਸਹਿਬਾਨਾਂ ਵੱਲੋਂ ਸਾਂਝੇ ਤੌਰ ’ਤੇ ਦੱਸਿਆ ਗਿਆ ਕਿ ਨਵੇਂ ਆਮ ਆਦਮੀ ਕਲੀਨਿਕ 33 ਫੁੱਟ ਰੋਡ, ਬਾਦਲ ਫਲੈਟਸ, ਮੁੰਡੀਆਂ ਕਲਾਂ; ਗੁਰੂ ਅਰਜਨ ਦੇਵ ਨਗਰ, ਢੋਲੇਵਾਲ ਮਿਲਟਰੀ ਕੈਂਪ ਨੇੜੇ, ਲੁਧਿਆਣਾ; ਸਿਵਲ ਸਿਟੀ ਪਾਰਕ ਨੇੜੇ, ਵਾਰਡ ਨੰਬਰ 92; ਜੇ ਬਲਾਕ, ਬੀ.ਆਰ.ਐਸ. ਨਗਰ, ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਦੇ ਸਾਹਮਣੇ; ਜਵਾਹਰ ਨਗਰ; ਪੀ.ਐੱਸ.ਆਈ.ਈ.ਸੀ., ਖੰਨਾ; ਕਾਇਲੀਏਵਾਲ (ਪੁਰਾਣੀ ਵੈਟਰਨਰੀ ਹਸਪਤਾਲ ਦੀ ਇਮਾਰਤ); ਪੁਰਾਣਾ ਬਾਜ਼ਾਰ, ਸਾਹਨੇਵਾਲ; ਵਾਰਡ ਨੰਬਰ 30, ਵਾਟਰ ਵਰਕਸ, ਉੱਤਮ ਨਗਰ, ਖੰਨਾ; ਵਾਰਡ ਨੰਬਰ 9, ਵਾਟਰ ਵਰਕਸ, ਨਰੋਤਮ ਨਗਰ, ਰਤਨਹੇੜੀ ਰੋਡ, ਖੰਨਾ; ਰੇੜੂ ਸਾਹਿਬ ਗੁਰਦੁਆਰਾ ਨੇੜੇ, ਸ਼ਿਮਲਾਪੁਰੀ; ਸਤਿਗੁਰੂ ਰਾਮ ਸਿੰਘ ਨਗਰ; ਕਾਲੂ ਰਾਮ ਧਰਮਸ਼ਾਲਾ, ਚੰਡੀਗੜ੍ਹ ਰੋਡ, ਸਮਰਾਲਾ; ਲਲਤੋਂ ਖੁਰਦ; ਉੱਚੀ ਮੰਗਲੀ ਅਤੇ ਚੰਦਨ ਨਗਰ, ਐਮ.ਸੀ. ਟਿਊਬਵੈੱਲ, ਵਾਰਡ ਨੰਬਰ 68 ਵਿਖੇ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਉਸਦੇ ਘਰ ਦੇ ਨੇੜੇ ਹੀ ਉੱਚ ਪੱਧਰੀ ਅਤੇ ਮੁਫ਼ਤ ਮੁੱਢਲੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਓ.ਪੀ.ਡੀ. ਸਲਾਹ, ਲੋੜੀਂਦੀਆਂ ਦਵਾਈਆਂ, ਡਾਇਗਨੋਸਟਿਕ ਟੈਸਟ, ਮਾਂ ਅਤੇ ਬੱਚੇ ਦੀ ਸਿਹਤ ਸੰਭਾਲ, ਟੀਕਾਕਰਨ, ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਸਮੇਤ ਕਈ ਹੋਰ ਸਿਹਤ ਸੇਵਾਵਾਂ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਲਗਾਤਾਰ ਵਧਦੀ ਗਿਣਤੀ ਪੰਜਾਬ ਸਰਕਾਰ ਦੀ ਲੋਕ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਅਤੇ ਸਮਰਪਣ ਦਾ ਪ੍ਰਤੀਕ ਹੈ। ਇਨ੍ਹਾਂ ਕਲੀਨਿਕਾਂ ਨੇ ਨਾ ਸਿਰਫ਼ ਆਮ ਲੋਕਾਂ ਦੀ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਆਸਾਨ ਬਣਾਇਆ ਹੈ, ਸਗੋਂ ਸਰਕਾਰੀ ਹਸਪਤਾਲਾਂ 'ਤੇ ਮਰੀਜ਼ਾਂ ਦਾ ਬੋਝ ਵੀ ਕਾਫ਼ੀ ਹੱਦ ਤੱਕ ਘਟਾਇਆ ਹੈ। ਇਸ ਪਹਿਲ ਨਾਲ ਹਜ਼ਾਰਾਂ ਪਰਿਵਾਰਾਂ ਦੇ ਇਲਾਜ 'ਤੇ ਹੋਣ ਵਾਲੇ ਖਰਚ ਵਿੱਚ ਵੀ ਕਮੀ ਆਈ ਹੈ।

ਕਾਰਜਕਾਰੀ ਸਿਵਲ ਸਰਜਨ ਡਾ. ਹਰਿੰਦਰ ਸੂਦ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਹੁਣ 127 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਰਾਹੀਂ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਸੂਬੇ ਦੇ ਹਰ ਨਾਗਰਿਕ ਤੱਕ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਇਸੇ ਤਰ੍ਹਾਂ ਦ੍ਰਿੜ੍ਹ ਇਰਾਦੇ ਨਾਲ ਕੰਮ ਕਰਦੀ ਰਹੇਗੀ।

 

Tags: Madan Lal Bagga , Ludhiana , AAP Punjab , Punjab , Punjab News , Latest Punjab News , Rajinder Pal Kaur Chhina , Rajinder Pal Kaur , Daljit Singh Grewal , Daljit Singh Grewal Bhola , Kulwant Singh Sidhu , Jagtar Singh Diyalpura , Aam Aadmi Clinics , Aam Aadmi Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD