Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅੰਮ੍ਰਿਤਸਰ ਵੱਲੋਂ ਰਾਵੀ ਦਰਿਆ ਅਤੇ ਸ਼ੱਕੀ ਨਾਲੇ ਨਾਲ ਲੱਗਦੇ ਖੇਤਰਾਂ ਦਾ ਦੌਰਾ

ਬੀ.ਓ.ਪੀ. ਧਰਮ ਪ੍ਰਕਾਸ਼ ਅਤੇ ਸ਼ਾਹਪੁਰ ਵਿਖੇ ਬਣਾਏ ਜਾ ਰਹੇ ਸ਼ਪੱਰਾਂ ਦੇ ਕੰਮ ਦਾ ਲਿਆ ਜਾਇਜ਼ਾ

Dalwinderjit Singh, DC Amritsar, Amritsar, Deputy Commissioner Amritsar, Punjab, Punjab News, Latest Punjab News

Web Admin

Web Admin

5 Dariya News

ਅਜਨਾਲਾ/ਅੰਮ੍ਰਿਤਸਰ , 25 Jul 2026

Last updated on: Jul 27, 2026, 11:54 IST

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ, ਡਰੇਨਜ਼ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਰਾਵੀ ਦਰਿਆ ਅਤੇ ਸ਼ੱਕੀ ਨਾਲੇ ਨਾਲ ਲੱਗਦੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਰਹੱਦੀ ਖੇਤਰ ਵਿੱਚ ਸਥਿਤ ਬੀ.ਐੱਸ.ਐੱਫ. ਦੀਆਂ ਸੁਰੱਖਿਆ ਚੌਂਕੀਆਂ ਬੀ.ਓ.ਪੀ. ਧਰਮ ਪ੍ਰਕਾਸ਼ ਅਤੇ ਸ਼ਾਹਪੁਰ ਵਿਖੇ ਬਣਾਏ ਜਾ ਰਹੇ ਸ਼ਪੱਰਾਂ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ਜੰਗੀ ਪੱਧਰ 'ਤੇ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਅਤੇ ਸ਼ੱਕੀ ਨਾਲੇ ਦੇ ਪਾਣੀ ਦੇ ਪੱਧਰ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦਾ ਪਾਣੀ ਆਪਣੀ ਸੀਮਾ ਅੰਦਰ ਵਹਿ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਹੜ੍ਹ ਵਰਗੀ ਕੋਈ ਸਥਿਤੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਜੰਮੂ ਖੇਤਰ ਦੇ ਪਹਾੜੀ ਇਲਾਕਿਆਂ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਦਰਿਆ ਉੱਜ ਰਾਹੀਂ ਕੁਝ ਵਾਧੂ ਪਾਣੀ ਰਾਵੀ ਵਿੱਚ ਆਇਆ ਸੀ, ਜਿਸ ਕਾਰਨ ਪਾਣੀ ਦਾ ਪੱਧਰ ਕੁਝ ਵਧਿਆ, ਪਰ ਇਸ ਵੇਲੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ੱਕੀ ਨਾਲੇ ਅਤੇ ਬਿਆਸ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਸੁਰੱਖਿਅਤ ਹੱਦਾਂ ਅੰਦਰ ਹੈ।

ਸ੍ਰੀ ਦਲਵਿੰਦਰਜੀਤ ਸਿੰਘ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਪੇਂਡੂ ਸੰਪਰਕ ਸੜਕਾਂ 'ਤੇ ਬਣੀਆਂ ਸਾਰੀਆਂ ਪੁੱਲੀਆਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਵੇ। ਇਸ ਦੇ ਨਾਲ ਹੀ ਉਨ੍ਹਾਂ ਡਰੇਨਜ਼ ਵਿਭਾਗ ਨੂੰ ਸਾਰੇ ਨਾਲਿਆਂ ਵਿੱਚ ਪਾਣੀ ਦੀ ਨਿਰਵਿਘਨ ਨਿਕਾਸੀ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਰੱਖਣ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰਾਵੀ ਦਰਿਆ ਅਤੇ ਸ਼ੱਕੀ ਨਾਲੇ ਦੀ ਸਥਿਤੀ 'ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਣਜੀਤ ਸਾਗਰ ਡੈਮ ਪ੍ਰਬੰਧਨ ਅਤੇ ਦਰਿਆ ਉੱਜ ਦੇ ਬੈਰਾਜ ਅਧਿਕਾਰੀਆਂ ਨਾਲ ਨਿਰੰਤਰ ਸੰਪਰਕ ਵਿੱਚ ਹੈ ਅਤੇ ਕਿਸੇ ਵੀ ਸੰਭਾਵਿਤ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, ਐੱਸ.ਡੀ.ਐੱਮ. ਅਜਨਾਲਾ ਚਾਰੂਮਿਤਾ, ਜ਼ਿਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ ਰੰਧਾਵਾ ਸਮੇਤ ਡਰੇਨਜ਼ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Dalwinderjit Singh , DC Amritsar , Amritsar , Deputy Commissioner Amritsar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD