Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

11 ਅਗਸਤ ਤੱਕ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਯੋਗ ਮੈਂਬਰ ਸ਼ਾਮਲ ਕਰਨ ਲਈ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ

Harbhajan Singh ETO, AAP Punjab, Punjab, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 25 Jul 2026

Last updated on: Jul 27, 2026, 11:58 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭਗਵਾਨਸਰ ਅਤੇ ਧੀਰੇਕੋਟ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਯੋਗ ਅਤੇ ਲੋੜਵੰਦ ਪਰਿਵਾਰ ਤੱਕ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹੱਕਦਾਰ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013 ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 22 ਜੁਲਾਈ ਤੋਂ 11 ਅਗਸਤ 2026 ਤੱਕ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਯੋਗ ਮੈਂਬਰਾਂ ਦੇ ਨਾਮ ਸ਼ਾਮਲ ਕਰਨ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੀ ਤਰ੍ਹਾਂ ਪਾਰਦਰਸ਼ੀ, ਡਿਜੀਟਲ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਣਾਲੀ ਰਾਹੀਂ ਚਲਾਈ ਜਾ ਰਹੀ ਹੈ, ਜਿਸ ਨਾਲ ਹਰ ਯੋਗ ਪਰਿਵਾਰ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਉਸ ਦਾ ਬਣਦਾ ਹੱਕ ਮਿਲੇਗਾ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚੋਂ 7 ਲੱਖ ਯੋਗ ਪਰਿਵਾਰਾਂ ਨੂੰ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਕੌਮੀ ਖੁਰਾਕ ਸੁਰੱਖਿਆ ਐਕਟ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ। ਇਸ ਨਾਲ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਭੋਜਨ ਸੁਰੱਖਿਆ ਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਅਰਜ਼ੀ ਪ੍ਰਕਿਰਿਆ ਨੂੰ ਬਹੁਤ ਸਰਲ ਬਣਾਇਆ ਗਿਆ ਹੈ। ਯੋਗ ਬਿਨੈਕਾਰ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ, ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਦਫ਼ਤਰਾਂ ਜਾਂ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਹਰ ਬਿਨੈਕਾਰ ਨੂੰ ਅਰਜ਼ੀ ਜਮ੍ਹਾਂ ਹੋਣ ਉਪਰੰਤ ਐਸ.ਐਮ.ਐਸ. ਰਾਹੀਂ ਰਸੀਦ ਪ੍ਰਾਪਤ ਹੋਵੇਗੀ ਅਤੇ ਉਹ ਆਪਣੀ ਅਰਜ਼ੀ ਦੀ ਸਥਿਤੀ ਵੀ ਆਨਲਾਈਨ ਦੇਖ ਸਕਣਗੇ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੂਰੀ ਪ੍ਰਕਿਰਿਆ ਦੌਰਾਨ ਡਿਜੀਟਲ ਵੈਰੀਫਿਕੇਸ਼ਨ, ਜੀਓ-ਟੈਗਿੰਗ, ਟਾਈਮ-ਸਟੈਂਪ ਅਤੇ ਸਰਕਾਰੀ ਡਾਟਾਬੇਸ ਰਾਹੀਂ ਆਨਲਾਈਨ ਜਾਂਚ ਕੀਤੀ ਜਾਵੇਗੀ, ਤਾਂ ਜੋ ਫ਼ਰਜ਼ੀ ਰਾਸ਼ਨ ਕਾਰਡਾਂ ਨੂੰ ਰੋਕਿਆ ਜਾ ਸਕੇ ਅਤੇ ਸਿਰਫ਼ ਯੋਗ ਪਰਿਵਾਰਾਂ ਨੂੰ ਹੀ ਯੋਜਨਾ ਦਾ ਲਾਭ ਮਿਲੇ।ਉਨ੍ਹਾਂ ਕਿਹਾ ਕਿ ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਸੀਨੀਅਰ ਨਾਗਰਿਕਾਂ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ, ਗੰਭੀਰ ਬਿਮਾਰੀਆਂ ਨਾਲ ਪੀੜਤ ਪਰਿਵਾਰਾਂ, ਕੱਚੇ ਮਕਾਨਾਂ ਵਿੱਚ ਰਹਿ ਰਹੇ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ। 

ਇਸ ਤੋਂ ਇਲਾਵਾ ਹਰ ਨਵੇਂ ਯੋਗ ਲਾਭਪਾਤਰੀ ਨੂੰ 5 ਕਿਲੋ ਕਣਕ ਦੇ ਨਾਲ ‘ਮੇਰੀ ਰਸੋਈ ਪੌਸ਼ਟਿਕ ਕਿੱਟ’ ਵੀ ਮੁਹੱਈਆ ਕਰਵਾਈ ਜਾਵੇਗੀ।ਸ. ਹਰਭਜਨ ਸਿੰਘ ਈ.ਟੀ.ਓ. ਨੇ ਸਾਰੇ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ 11 ਅਗਸਤ 2026 ਤੱਕ ਆਪਣੀਆਂ ਅਰਜ਼ੀਆਂ ਜ਼ਰੂਰ ਜਮ੍ਹਾਂ ਕਰਵਾਉਣ ਅਤੇ ਪੰਜਾਬ ਸਰਕਾਰ ਦੀ ਇਸ ਲੋਕ-ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੰਤਵ ਹਰ ਲੋੜਵੰਦ ਤੱਕ ਸਰਕਾਰੀ ਸਹੂਲਤਾਂ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਉਣਾ ਹੈ।ਇਸ ਮੌਕੇ ਪਿੰਡ ਭਗਵਾਨਸਰ ਅਤੇ ਧੀਰੇਕੋਟ ਦੇ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ। ਲੋਕ ਨਿਰਮਾਣ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹੋਰ ਵਿਕਸਤ ਅਤੇ ਖੁਸ਼ਹਾਲ ਬਣਾਉਣ ਦੇ ਯਤਨਾਂ ਨੂੰ ਹੋਰ ਬਲ ਮਿਲੇਗਾ।

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD