Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਜ਼ਿਲ੍ਹਾ ਅੰਮ੍ਰਿਤਸਰ ਵਿਖੇ 14 ਨਵੇਂ `ਆਮ ਆਦਮੀ ਕਲੀਨਿਕ` ਲੋਕਾਂ ਨੂੰ ਕੀਤੇ ਸਮਰਪਿਤ

ਸੂਬੇ ਦੇ ਨਾਗਰਿਕਾਂ ਨੂੰ ਘਰਾਂ ਦੇ ਨੇੜੇ ਹੀ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ

Dr Inderbir Singh Nijjar, Inderbir Singh Nijjar, AAP Punjab, Punjab, Punjab News, Latest Punjab News, Aam Aadmi Clinics, Aam Aadmi Mohalla Clinics

Web Admin

Web Admin

5 Dariya News

ਅੰਮ੍ਰਿਤਸਰ , 25 Jul 2026

Last updated on: Jul 27, 2026, 11:59 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿਹਤ ਕ੍ਰਾਂਤੀ ਤਹਿਤ ਸਿਹਤ ਸੇਵਾਵਾਂ ਦਾ ਘੇਰਾ ਵਿਸ਼ਾਲ ਕਰਨ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਅੰਮ੍ਰਿਤਸਰ ਵਿੱਚ 14 ਨਵੇਂ `ਆਮ ਆਦਮੀ ਕਲੀਨਿਕ` ਸ਼ੁਰੂ ਕਰਕੇ ਲੋਕ ਅਰਪਣ ਕੀਤੇ ਗਏ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ 100 ਨਵੇਂ ਆਮ ਆਦਮੀ ਕਲੀਨਿਕਾਂ ਦੇ ਕੀਤੇ ਗਏ ਰਸਮੀ ਉਦਘਾਟਨ ਲੜੀ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵੀ ਇਹ ਕਲੀਨਿਕ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤੇ ਗਏ।

ਇਨ੍ਹਾਂ ਨਵੇਂ ਕਲੀਨਿਕਾਂ ਦਾ ਉਦਘਾਟਨ ਵੱਖ-ਵੱਖ ਥਾਵਾਂ `ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਮੈਡਮ ਜੀਵਨਜੋਤ ਕੌਰ ਅਤੇ ਹਲਕਾ ਇੰਚਾਰਜ ਸ਼੍ਰੀ ਕਰਮਜੀਤ ਸਿੰਘ ਰਿੰਟੂ ਵੱਲੋਂ ਕੀਤਾ ਗਿਆ।ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜਿਨ੍ਹਾਂ 14 ਮੁੱਖ ਸਥਾਨਾਂ `ਤੇ ਆਮ ਆਦਮੀ ਕਲੀਨਿਕ ਸ਼ੁਰੂ ਹੋਏ ਹਨ ਉਨ੍ਹਾਂ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਆਰਿਆ ਸਮਾਜ ਮੰਦਰ, ਕੇਂਦਰੀ ਜੇਲ੍ਹ, ਕਾਂਗੜਾ ਕਲੋਨੀ, ਲੇਬਰ ਕਲੋਨੀ (ਖੰਡ ਵਾਲਾ), ਬਾਬਾ ਦੀਪ ਸਿੰਘ ਕਲੋਨੀ (ਨੰਗਲੀ), ਮੂਲੇ ਚੱਕ, ਨੇੜੇ ਆਰਿਆ ਸਮਾਜ ਸਕੂਲ, ਨਿਊ ਅੰਮ੍ਰਿਤਸਰ, ਸੰਤ ਚੰਨਨ ਸਿੰਘ ਕਲੋਨੀ, ਸਾਊਥ ਸਿਟੀ, ਸ਼੍ਰੀ ਗੁਰੂ ਹਰਗੋਬਿੰਦ ਸਟੇਡੀਅਮ (ਦਬੁਰਜੀ ਲਿੰਕ ਰੋਡ), ਵਾਰਡ ਨੰਬਰ 10 (ਗੰਡਾ ਸਿੰਘ ਵਾਲਾ), ਵਾਰਡ ਨੰਬਰ 12 (ਤੁੰਗ ਬਾਲਾ) ਸ਼ਾਮਿਲ ਸਨ। 

ਵਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਮੈਡਮ ਜੀਵਨਜੋਤ ਕੌਰ ਅਤੇ ਹਲਕਾ ਇੰਚਾਰਜ ਸ਼੍ਰੀ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਆਮ ਜਨਤਾ ਨੂੰ ਉਨ੍ਹਾਂ ਦੇ ਘਰਾਂ ਦੇ ਬਿਲਕੁਲ ਨੇੜੇ ਉੱਚ ਮਿਆਰ ਦੀਆਂ ਪ੍ਰਾਇਮਰੀ ਸਿਹਤ ਸਹੂਲਤਾਂ ਦੇਣ ਵਿੱਚ ਅਹਿਮ ਰੋਲ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਡਾਕਟਰੀ ਜਾਂਚ, ਜ਼ਰੂਰੀ ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।  

ਇਸ ਮੌਕੇ ਸਿਵਲ ਸਰਜਨ ਡਾ. ਰਸ਼ਮੀ ਤਲਵਾੜ, ਕੇਂਦਰੀ ਜੇਲ ਸੁਪਰਡੈਂਟ ਰਜੀਵ ਕੁਮਾਰ ਅਰੋੜਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਬਜੀਤ ਸਿੰਘ, ਜ਼ਿਲ੍ਹਾ ਹੈਲਥ ਅਫ਼ਸਰ ਡਾ. ਮਨਜੀਤ ਸਿੰਘ ਰਟੌਲ, ਸਹਾਇਕ ਸਿਵਲ ਸਰਜਨ ਡਾ. ਨਰੇਸ਼ ਕੁਮਾਰ, ਜ਼ਿਲ੍ਹਾ ਐੱਮ.ਈ.ਆਈ.ਓ ਅਮਰਦੀਪ ਸਿੰਘ, ਨੋਡਲ ਅਫ਼ਸਰ ਡਾ. ਵਨੀਤ ਕੌਰ, ਡਾ. ਪੰਕਜ ਭੱਟੀ, ਡਾ. ਮਨਿੰਦਰ ਸਿੰਘ ਸਮੇਤ ਸਮੂਹ ਸਟਾਫ ਅਤੇ ਹੋਰ ਮੁਹਤਬਰ ਹਾਜ਼ਰ ਸਨ।

 

Tags: Dr Inderbir Singh Nijjar , Inderbir Singh Nijjar , AAP Punjab , Punjab , Punjab News , Latest Punjab News , Aam Aadmi Clinics , Aam Aadmi Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD