Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਆਈ.ਐਸ.ਆਈ. ਸਮਰਥਨ ਵਾਲੇ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ: ਡੀ.ਜੀ.ਪੀ. ਗੌਰਵ ਯਾਦਵ

Crime News Punjab, Punjab Police, Police, Crime News, Jalandhar Police, Jalandhar, Punjab News, Latest Punjab News

Web Admin

Web Admin

5 Dariya News

ਜਲੰਧਰ , 26 Jul 2026

Last updated on: Jul 27, 2026, 12:36 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਲੰਧਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਆਈ.ਐਸ.ਆਈ. ਦੇ ਸਮਰਥਨ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਸੰਚਾਲਕ ਨੂੰ ਜਲੰਧਰ ਤੋਂ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

 ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਬੀਰ ਸਿੰਘ ਵਾਸੀ ਪਿੰਡ ਪਡਿਆਣਾ, ਆਦਮਪੁਰ, ਜਲੰਧਰ ਵਜੋਂ ਹੋਈ ਹੈ। ਵਿਸਫੋਟਕ ਸਮੱਗਰੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦਾ ਕਾਲੇ ਰੰਗ ਦਾ ਪਲਾਟੀਨਾ ਮੋਟਰਸਾਈਕਲ (ਪੀਬੀ-08-ਈਟੀ-6736) , ਜਿਸ ਨੂੰ ਉਹ ਚਲਾ ਰਿਹਾ ਸੀ, ਵੀ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ 1.3 ਕਿਲੋਗ੍ਰਾਮ ਉੱਚ ਵਿਸਫੋਟਕ ਨਾਲ ਭਰਿਆ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਜਿਸ ਵਿੱਚ ਸ਼ਰਾਪਨਲ ਅਤੇ ਬਾਲ ਬੇਅਰਿੰਗ ਸ਼ਾਮਲ ਹਨ, ਬਰਾਮਦ ਹੋਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਅੱਤਵਾਦੀ ਮਾਡਿਊਲ ਦਾ ਉਦੇਸ਼ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨਾ ਸੀ । ਉਨ੍ਹਾਂ ਕਿਹਾ, "ਇਸ ਤੁਰੰਤ ਅਤੇ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਵੱਡਾ ਅੱਤਵਾਦੀ ਖ਼ਤਰਾ ਟਲ ਗਿਆ ਹੈ ਅਤੇ ਕਈ ਮਾਸੂਮ ਜਾਨਾਂ ਬਚ ਗਈਆਂ ਹਨ।"

ਆਪ੍ਰੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਜਲੰਧਰ ਦੀਆਂ ਟੀਮਾਂ ਨੂੰ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਬੀ.ਕੇ.ਆਈ. ਮਾਡਿਊਲ ਦੇ ਕਾਰਕੁੰਨ ਨੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਵਿਸਫੋਟਕ ਦੀ ਖੇਪ ਪ੍ਰਾਪਤ ਕੀਤੀ ਹੈ।ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਅਤੇ ਜਲੰਧਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਪਿੰਡ ਢੰਡੌਰ ਵਿਖੇ ਸਾਂਝਾ ਨਾਕਾ ਲਗਾ ਕੇ ਸ਼ੱਕੀ ਸਤਬੀਰ ਸਿੰਘ ਦੇ ਮੋਟਰਸਾਈਕਲ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਸ ਦੇ ਬੈਗ ਵਿੱਚੋਂ ਆਈ.ਈ.ਡੀ. ਬਰਾਮਦ ਕੀਤੀ।

ਡੀ.ਜੀ.ਪੀ. ਨੇ ਕਿਹਾ ਕਿ ਇਸ ਸਾਜ਼ਿਸ਼ ਵਿੱਚ ਸ਼ਾਮਲ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਨੈੱਟਵਰਕ ਸਮੇਤ ਸਮੁੱਚੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਥਾਣਾ ਪਤਾਰਾ, ਜਲੰਧਰ ਦਿਹਾਤੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 113(1) ਅਤੇ 113(3), ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਅਸਲਾ ਐਕਟ ਦੀ ਧਾਰਾ 25(1ਬੀ)(ਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Jalandhar Police , Jalandhar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD