Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਲੋਕਾਂ ਦੇ ਭਰੋਸੇ ਅਤੇ ਲੋਕ ਭਲਾਈ ਦੀਆਂ ਨੀਤੀਆਂ ਸਦਕਾ ਆਮ ਆਦਮੀ ਪਾਰਟੀ ਮੁੜ ਬਣਾਏਗੀ ਸਰਕਾਰ : ਹਰਭਜਨ ਸਿੰਘ ਈ.ਟੀ.ਓ.

ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਅਤੇ ਮੁੱਛਲ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਭਰਵੇਂ ਇਕੱਠਾਂ ਨੂੰ ਕੀਤਾ ਸੰਬੋਧਨ

Harbhajan Singh ETO, AAP Punjab, Punjab, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 26 Jul 2026

Last updated on: Jul 27, 2026, 12:37 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਲੋਕ ਭਲਾਈ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਕਾਰਜਾਂ ਦੇ ਆਧਾਰ ’ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਦੀ ਸੇਵਾ ਜਾਰੀ ਰੱਖੇਗੀ।

ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਅਤੇ ਮੁੱਛਲ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਿਕਾਸ, ਇਮਾਨਦਾਰ ਸ਼ਾਸਨ ਅਤੇ ਲੋਕ ਹਿੱਤ ਦੀਆਂ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਹਨ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਿਹਤ ਕ੍ਰਾਂਤੀ ਤਹਿਤ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕੀਤੀ ਗਈ ਹੈ, ਜਦਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਕਾਰਨ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਪਰਿਵਾਰਾਂ ਦੀ ਹਰ ਮਹੀਨੇ ਹਜ਼ਾਰਾਂ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਵੀ ਰਾਜ ਸਰਕਾਰ ਦੀ ਇੱਕ ਅਹਿਮ ਲੋਕ ਭਲਾਈ ਸਕੀਮ ਹੈ, ਜਿਸ ਦਾ ਲਾਭ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਸਰਬਪੱਖੀ ਵਿਕਾਸ ਕੀਤਾ ਗਿਆ ਹੈ ਅਤੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵਿਲੱਖਣ ਪਛਾਣ ਬਣਾ ਰਿਹਾ ਹੈ।

ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਿੰਨੇ ਵਿਕਾਸ ਕਾਰਜ ਹੋਏ ਹਨ, ਉਹ ਪਿਛਲੇ ਕਈ ਦਹਾਕਿਆਂ ਦੌਰਾਨ ਨਹੀਂ ਹੋ ਸਕੇ। 

ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਲਈ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜੰਡਿਆਲਾ ਗੁਰੂ ਦੀ ਤਰੱਕੀ, ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹੋਰ ਵੀ ਵੱਧ ਸਮਰਪਣ ਨਾਲ ਕੰਮ ਕਰਦੇ ਰਹਿਣਗੇ।

 

Tags: Harbhajan Singh ETO , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD