Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

'ਇੱਕ ਸ਼ਾਮ ਸ਼ਿਵ ਦੇ ਨਾਮ' ਦਾ ਸੱਦਾ ਪੱਤਰ ਜਾਰੀ;ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਆਪ ਆਗੂਆਂ ਨੇ ਕੀਤਾ ਰਿਲੀਜ਼

ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

Dr Balbir Singh, AAP Punjab, Punjab, Punjab News, Latest Punjab News

Web Admin

Web Admin

5 Dariya News

ਪਟਿਆਲਾ , 26 Jul 2026

Last updated on: Jul 27, 2026, 12:38 IST

ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਸਥਿਤ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ ਨੂੰ ਸ਼ਾਮ ਸਾਢੇ ਛੇ ਵਜੇ ਹੋਣ ਜਾ ਰਹੇ ਵਿਸ਼ਾਲ ਧਾਰਮਿਕ ਉਤਸਵ "ਇੱਕ ਸ਼ਾਮ ਸ਼ਿਵ ਦੇ ਨਾਮ" ਦੇ ਸੱਦਾ ਪੱਤਰ (ਕਾਰਡ) ਨੂੰ ਅੱਜ ਸਰਕਟ ਹਾਊਸ ਵਿਖੇ ਰਸਮੀ ਤੌਰ 'ਤੇ ਜਾਰੀ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ, ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ, ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਤੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਤੇ ਦਿਹਾਤੀ ਪ੍ਰਧਾਨ ਹਰਪਾਲ ਸਿੰਘ ਵਿਰਕ ਅਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਹਾਜ਼ਰ ਸਨ।

ਇਸ ਮੌਕੇ ਦੀਪਕ ਬਾਲੀ ਅਤੇ ਵਿਜੈ ਸ਼ਰਮਾ ਨੇ ਕਿਹਾ ਕਿ "ਇੱਕ ਸ਼ਾਮ ਸ਼ਿਵ ਦੇ ਨਾਮ" ਸਿਰਫ਼ ਇੱਕ ਧਾਰਮਿਕ ਸਮਾਗਮ ਨਹੀਂ, ਸਗੋਂ ਭਗਵਾਨ ਸ਼ਿਵ ਪ੍ਰਤੀ ਸ਼ਰਧਾ, ਸਮਾਜਿਕ ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਵਿਸ਼ਾਲ ਉਤਸਵ ਹੋਵੇਗਾ। ਉਨ੍ਹਾਂ ਦੱਸਿਆ ਕਿ 28 ਜੁਲਾਈ ਨੂੰ ਸ਼ਾਮ ਸਾਢੇ ਛੇ ਵਜੇ ਹੋਣ ਵਾਲੇ ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਮਵਰ ਭਜਨ ਗਾਇਕ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਨਗੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਧਾਰਮਿਕ ਉਤਸਵ ਦਾ ਹਿੱਸਾ ਬਣਨਗੀਆਂ।

ਇਸ ਉਪਰੰਤ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਵਿਵਸਥਾ, ਪਾਰਕਿੰਗ, ਸਫ਼ਾਈ, ਬਿਜਲੀ ਸਪਲਾਈ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ, ਫਾਇਰ ਸੇਫਟੀ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ, ਤਾਂ ਜੋ ਸਮਾਗਮ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਅਤੇ ਐਸਡੀਐਮ ਸਮੇਤ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਸਮਾਗਮ ਨੂੰ ਸੁਚਾਰੂ, ਸੁਰੱਖਿਅਤ ਅਤੇ ਸ਼ਾਨਦਾਰ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਾਰੇ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਨਾਲ ਹਰ ਲੋੜੀਂਦਾ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਸ਼ਰਧਾਲੂਆਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। 

 

Tags: Dr Balbir Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD