Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਵਿਧਾਇਕ ਗਰੇਵਾਲ ਵੱਲੋਂ 5 ਕਰੋੜ ਦੀ ਲਾਗਤ ਵਾਲੇ ਖੇਡ ਸਟੇਡੀਅਮ ਦਾ ਉਦਘਾਟਨ

ਅਧਿਕਾਰੀਆਂ ਨੂੰ ਪ੍ਰੋਜੈਕਟ ਤੈਅ ਸਮੇਂ ’ਚ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Daljit Singh Grewal, Daljit Singh Grewal Bhola, Ludhiana, AAP Punjab, Punjab, Punjab News, Latest Punjab News

Web Admin

Web Admin

5 Dariya News

ਲੁਧਿਆਣਾ , 26 Jul 2026

Last updated on: Jul 27, 2026, 12:39 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਭਾਮੀਆਂ ਰੋਡ ਫੁੱਟਬਾਲ ਗਰਾਊਂਡ ਵਿਖੇ ਕਰੀਬ 5 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਦਿੱਤੀਆਂ ਗਰੰਟੀਆਂ ਨੂੰ 100 ਫੀਸਦੀ ਪੂਰਾ ਕਰਕੇ ਸੂਬੇ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਹੈ। ਇਸੇ ਲੜੀ ਤਹਿਤ ਹਲਕਾ ਪੂਰਬੀ ਅੰਦਰ ਵਿਕਾਸ ਕਾਰਜ ਕਰੀਬ 90 ਫੀਸਦੀ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ।

ਵਿਧਾਇਕ ਗਰੇਵਾਲ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਖਿਡਾਰੀਆਂ ਨੂੰ ਇਸਦਾ ਲਾਭ ਮਿਲ ਸਕੇ।ਵਿਧਾਇਕ ਗਰੇਵਾਲ ਨੇ ਕਿਹਾ ਕਿ ਵਿਕਾਸ ਕਾਰਜ਼ਾਂ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਹਲਕਾ ਪੂਰਬੀ ਦੇ ਭਾਮੀਆਂ ਰੋਡ ਫੁੱਟਬਾਲ ਗਰਾਊਂਡ ਵਿਖੇ ਨਵੇਂ ਸਟੇਡੀਅਮ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ’ਤੇ ਕਰੀਬ ਪੰਜ ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਟੇਡੀਅਮ ਦੇ ਮੁਕੰਮਲ ਹੋਣ ਨਾਲ ਬੱਚਿਆਂ, ਵਿਦਿਆਰਥੀਆਂ ਤੋਂ ਇਲਾਵਾ ਹੋਰ ਨੌਜਵਾਨਾਂ ਨੂੰ ਵੀ ਖੇਡਾਂ ਵਿੱਚ ਆਪਣਾ ਹੁਨਰ ਦਿਖਾਉਣ ਲਈ ਮੌਕੇ ਮਿਲਣਗੇ। ਉਹਨਾਂ ਕਿਹਾ ਕਿ ਨਵੇਂ ਸਟੇਡੀਅਮ ਦੇ ਬਣਨ ਨਾਲ ਫੁਟਬਾਲ, ਵਾਲੀਬਾਲ, ਬਾਸਕਟਬਾਲ, ਇਨਡੋਰ ਜਿਮ, ਕ੍ਰਿਕਟ ਗਰਾਊਂਡ ਤੋਂ ਇਲਾਵਾ ਲਾਇਬਰੇਰੀ ਵੀ ਬਣਾਈ ਜਾਵੇਗੀ, ਜਿਸ ਦੇ ਬਣਨ ਨਾਲ ਖੇਡਾਂ ਵਿੱਚ ਰੂਚੀ ਰੱਖਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਨੌਜਵਾਨਾਂ ਨੂੰ ਹੌਸਲਾ ਅਫਜਾਈ ਮਿਲੇਗੀ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਤੇ ਨਵੇਂ ਹੋਰ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।ਇਸ ਮੌਕੇ ਅੰਕੁਰ ਗੁਲਾਟੀ, ਕੌਂਸਲਰ ਅਸ਼ਵਨੀ ਸ਼ਰਮਾ, ਕੌਂਸਲਰ ਜਸਪਾਲ ਗਰੇਵਾਲ, ਕੌਂਸਲਰ ਸੁਖਮੇਲ ਗਰੇਵਾਲ, ਰਾਜ ਗਰੇਵਾਲ ਕੁਲਵਿੰਦਰ ਗਰੇਵਾਲ, ਰਾਜੂ ਗਰੇਵਾਲ,  ਮਨਵੀਰ ਸੰਧੂ, ਪਰਵਿੰਦਰ ਗਿੰਦਰਾ, ਲਖਵਿੰਦਰ ਲੱਖਾ, ਨਸੀਬ ਸਿੰਘ, ਅਮਨਿੰਦਰ ਗਰੇਵਾਲ, ਕਾਕਾ, ਚਿਰਾਗ ਗੁਲਾਟੀ, ਕਰਨਪ੍ਰੀਤ ਸਿੰਘ, ਭਿੰਦਾ, ਰਿੰਕੂ, ਮਨੋਹਰ ਸੂਦ, ਮੋਹਨ ਲਾਲ, ਨੰਦ ਕਿਸ਼ੋਰ, ਅਮਨਦੀਪ, ਆਸ਼ਾ, ਮਨਵੀਰ ਗਾਂਧੀ, ਮਹਾਂਵੀਰ ਸਿੰਘ, ਮਹਾਂਦੀਪ, ਆਸ਼ਾ, ਮਨਵੀਰ ਸਿੰਘ, ਸੁਰੇਸ਼ ਜੀ, ਨੀਰਜ, ਜਗਬੀਰ, ਕਰਨਪ੍ਰੀਤ ਸਿੰਘ, ਗੋਵਿੰਦ, ਵਰੁਣ ਸ਼ਰਮਾ, ਮਨਮੋਹਨ ਸਿੰਘ, ਤਰਲੋਚਨ ਸਿੰਘ, ਸੁਖਵਿੰਦਰ ਸੁੱਖਾ, ਬਾਜ਼ ਸਿੱਧੂ, ਅਮਿਤ ਸਿੰਗਲਾ, ਬਲਦੇਵ ਸਿੰਘ, ਸੁਭਾਸ਼ ਬਿਸ਼ਨੋਈ, ਪਵਨ ਸ਼ਰਮਾ, ਐਮ.ਡੀ. ਯੂਸਫ, ਨੰਨੂ, ਹਰਜਿੰਦਰ ਸਿੰਘ, ਸਿੰਰਨ ਕੋਹਲੀ, ਲਵੀ, ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD