Tuesday, 28 July 2026

 

 

ਖ਼ਾਸ ਖਬਰਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ₹1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਤਰੁਣ ਚੁੱਘ ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਲਈ ਮਾਨ ਨੂੰ ਦਿੱਤੀ ਚੁਣੌਤੀ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਅਹਿਮ ਮੁਲਾਕਾਤ

 

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਹਲਕੇ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਸਿਲਸਿਲਾ ਜਾਰੀ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 26 Jul 2026

Last updated on: Jul 27, 2026, 12:47 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਸਮੇਂ ਸਿਰ ਹੱਲ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ।

ਅੱਜ ਵਾਰਡ ਨੰਬਰ 43, ਸੈਕਟਰ-116 (ਆਂਸਲ) ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਸਮੇਤ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ ਕਰੀਬ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਭਰਤੀਆਂ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ।

ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ, ਸਾਜ਼ੋ-ਸਾਮਾਨ ਅਤੇ ਸਟਾਫ਼ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬਿਹਤਰ ਵਿਦਿਅਕ ਮਾਹੌਲ ਤਿਆਰ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਵਿਆਪਕ ਉਪਰਾਲੇ ਕੀਤੇ ਗਏ ਹਨ। ਪੰਜਾਬ ਭਰ ਵਿੱਚ ਸਥਾਪਿਤ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਸਿਹਤ ਜਾਂਚ, ਦਵਾਈਆਂ ਅਤੇ ਲੋੜੀਂਦੇ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਬੀਮਾ ਸਹੂਲਤ ਵੀ ਉਪਲਬਧ ਕਰਵਾਈ ਗਈ ਹੈ।

ਮਹਿਲਾਵਾਂ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਵਿਧਾਇਕ ਨੇ ਕਿਹਾ ਕਿ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਸਬੰਧੀ ਯੋਜਨਾ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਨਿਯਮਾਂ ਅਨੁਸਾਰ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ।ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੀਨੀਅਰ ਸਿਟੀਜ਼ਨਜ਼ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਯਾਤਰਾ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਡਾਕਟਰੀ ਸਹਾਇਤਾ ਅਤੇ ਗਾਈਡ ਦੀਆਂ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾਂਦੀਆਂ ਹਨ।ਖੇਡਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਖੇਡ ਸਟੇਡੀਅਮਾਂ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਦੇ ਖੇਤਰ ਵਿੱਚ ਲੋਕ-ਕੇਂਦਰਿਤ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ, ਵਲੰਟੀਅਰ, ਸਮਾਜ ਸੇਵੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। ਲੋਕਾਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਕੌਂਸਲਰ ਰਮਨਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਸਾਬਕਾ ਸਰਪੰਚ, ਮਨਜੀਤ ਕੌਰ ਸਾਬਕਾ ਸਰਪੰਚ ਚੱਪੜਚਿੜੀ ਖੁਰਦ, ਜਸਪ੍ਰੀਤ ਸਿੰਘ ਸਾਬਕਾ ਸਰਪੰਚ ਚੱਪੜਚਿੜੀ ਕਲਾਂ, ਗੁਰਪ੍ਰੀਤ ਸਿੰਘ ਬਰਿਆਲੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਸੀਨੀਅਰ ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਸਟੇਟ ਐਵਾਰਡੀ ਫੂਲਰਾਜ ਸਿੰਘ, ਤਰਲੋਚਨ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਬੜਾ, ਦਰਸ਼ਨ ਸਿੰਘ ਮਟੌਰ, ਅਮਰਜੀਤ ਸਿੰਘ, ਜਸਪਾਲ ਸਿੰਘ ਮਟੌਰ, ਮਨਪ੍ਰੀਤ ਸਿੰਘ ਨੰਬਰਦਾਰ, ਨਵਦੀਪ ਕੌਰ ਟੀ.ਡੀ.ਆਈ., ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਅਤੇ ਨਿਰਮਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD