Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡਾਂ ਦੇ ਵਿਕਾਸ ਲਈ 01 ਕਰੋੜ 14 ਲੱਖ ਰੁਪਏ ਦੇ ਚੈਕ ਸੌਂਪੇ

ਪਿੰਡਾਂ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਪੰਜਾਬ ਸਰਕਾਰ ਦੀ ਤਰਜੀਹ: ਵਿਧਾਇਕ ਨਰਿੰਦਰ ਕੌਰ ਭਰਾਜ

Narinder Kaur Bharaj, Sangrur, AAP Punjab, Punjab, Punjab News, Latest Punjab News

Web Admin

Web Admin

5 Dariya News

ਸੰਗਰੂਰ , 26 Jul 2026

Last updated on: Jul 27, 2026, 12:49 IST

ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਮੰਗਵਾਲ, ਸਾਰੋਂ, ਫੱਗੂਵਾਲਾ, ਨਦਾਮਪੁਰ ਅਤੇ ਚੰਨੋ ਵਿਖੇ ਲੋਕ ਮਿਲਣੀਆਂ ਕਰ ਕੇ ਪਿੰਡ ਵਾਸੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਧਿਆਨ ਨਾਲ ਸੁਣੇ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੇ ਮਸਲਿਆਂ ਦਾ ਸਮੇਂ ਸਿਰ ਅਤੇ ਤਰਜੀਹ ਦੇ ਆਧਾਰ 'ਤੇ ਨਿਪਟਾਰਾ ਕਰਨ ਲਈ ਹਦਾਇਤਾਂ ਦਿੱਤੀਆਂ।

ਇਸ ਮੌਕੇ ਵਿਧਾਇਕ ਨੇ 'ਰੰਗਲਾ ਪੰਜਾਬ ਸਕੀਮ' ਤਹਿਤ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੀ ਭੇਟ ਕੀਤੇ। ਉਨ੍ਹਾਂ ਨੇ ਪਿੰਡ ਮੰਗਵਾਲ ਨੂੰ 28 ਲੱਖ ਰੁਪਏ, ਸਾਰੋਂ ਨੂੰ 31 ਲੱਖ ਰੁਪਏ, ਨਦਾਮਪੁਰ ਨੂੰ 20 ਲੱਖ ਰੁਪਏ, ਚੰਨੋ ਨੂੰ 18 ਲੱਖ ਰੁਪਏ ਅਤੇ ਫੱਗੂਵਾਲਾ ਨੂੰ 17 ਲੱਖ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜਾਂ 'ਤੇ ਖਰਚ ਕੀਤੀ ਜਾਵੇਗੀ, ਜਿਸ ਨਾਲ ਪੇਂਡੂ ਵਸਨੀਕਾਂ ਨੂੰ ਸਿੱਧਾ ਲਾਭ ਮਿਲੇਗਾ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਵੱਡੇ ਪੱਧਰ 'ਤੇ ਫੰਡ ਜਾਰੀ ਕੀਤੇ ਜਾ ਰਹੇ ਹਨ, ਤਾਂ ਜੋ ਹਰ ਪਿੰਡ ਨੂੰ ਵਿਕਾਸ ਪੱਖੋਂ ਮਜ਼ਬੂਤ ਬਣਾਇਆ ਜਾ ਸਕੇ।

ਉਨ੍ਹਾਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਨ ਲਈ ਉਹ ਲਗਾਤਾਰ ਲੋਕਾਂ ਵਿਚਕਾਰ ਰਹਿ ਕੇ ਕੰਮ ਕਰਦੇ ਰਹਿਣਗੇ। ਇਸ ਮੌਕੇ ਅਵਤਾਰ ਤਾਰੀ, ਲਖਵਿੰਦਰ ਸਿੰਘ ਫੱਗੂਵਾਲਾ, ਗੁਰਪ੍ਰੀਤ ਸਿੰਘ ਫੱਗੂਵਾਲਾ, ਲੱਕੀ ਸ਼ਰਮਾ, ਗੁਰਪ੍ਰੀਤ ਸਿੰਘ ਸਰਪੰਚ ਚੰਨੋ, ਕਰਮਜੀਤ ਕੌਰ ਸੰਮਤੀ ਮੈਂਬਰ, ਜਗਸੀਰ ਸਿੰਘ ਜੱਗੂ, ਹਰਿੰਦਰ ਸਿੰਘ ਸਾਰੋਂ, ਗੁਰਪ੍ਰੀਤ ਸਿੰਘ ਨਦਾਮਪੁਰ, ਰਣਵੀਰ ਸਿੰਘ ਨਦਾਮਪੁਰ, ਵਿਕਰਮ ਸਿੰਘ ਨਕਟੇ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Narinder Kaur Bharaj , Sangrur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD