Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਰਵਿੰਦ ਨਗਰ ਵਿਖੇ ਓਪਨ ਜਿਮ ਦਾ ਉਦਘਾਟਨ

ਬੱਚਿਆਂ ਨੂੰ ਮੋਬਾਈਲਾਂ ਤੋਂ ਦੂਰ ਕਰਕੇ ਖੇਡਾਂ ਅਤੇ ਕਸਰਤ ਨਾਲ ਜੋੜਨ ਦਾ ਦਿੱਤਾ ਸੱਦਾ

Kultar Singh Sandhwan, AAP Punjab, Punjab, Punjab News, Latest Punjab News

Web Admin

Web Admin

5 Dariya News

ਕੋਟਕਪੂਰਾ , 26 Jul 2026

Last updated on: Jul 27, 2026, 12:51 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਅਰਵਿੰਦ ਨਗਰ ਵਿਖੇ ਨਵੇਂ ਓਪਨ ਜਿਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਤੰਦਰੁਸਤ ਅਤੇ ਸਰਗਰਮ ਜੀਵਨ-ਸ਼ੈਲੀ ਨਾਲ ਜੋੜਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਓਪਨ ਅਤੇ ਇਨਡੋਰ ਜਿਮਾਂ ਦੀ ਸਥਾਪਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾਂ ਦੇ ਨੇੜੇ ਅਜਿਹੀਆਂ ਸਹੂਲਤਾਂ ਉਪਲਬਧ ਹੋਣ ਨਾਲ ਹਰ ਉਮਰ ਵਰਗ ਨੂੰ ਕਸਰਤ ਕਰਨ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਣਾ ਮਿਲਦੀ ਹੈ।

ਓਪਨ ਜਿਮ ਦੇ ਉਦਘਾਟਨ ਉਪਰੰਤ ਸ. ਸੰਧਵਾਂ ਨੇ ਕੋਟਕਪੂਰਾ ਵਾਸੀਆਂ ਨੂੰ ਵਧਾਈ ਦਿੰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੋਬਾਈਲ ਫੋਨਾਂ ਦੀ ਲਤ ਤੋਂ ਦੂਰ ਰੱਖ ਕੇ ਪਾਰਕਾਂ, ਖੇਡ ਮੈਦਾਨਾਂ ਅਤੇ ਜਿਮਾਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਖੇਡਾਂ, ਸੈਰ ਅਤੇ ਨਿਯਮਤ ਕਸਰਤ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਲਾਭਦਾਇਕ ਹਨ, ਸਗੋਂ ਬੱਚਿਆਂ ਵਿੱਚ ਆਪਸੀ ਭਾਈਚਾਰੇ, ਅਨੁਸ਼ਾਸਨ ਅਤੇ ਸਮਾਜਿਕ ਸਾਂਝ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਵਧਦੀ ਉਮਰ ਦੇ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਵਧਣ ਲੱਗਦੀਆਂ ਹਨ, ਇਸ ਲਈ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਛੋਟੀ ਉਮਰ ਤੋਂ ਹੀ ਕਸਰਤ ਅਤੇ ਖੇਡਾਂ ਨੂੰ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਬੱਚਿਆਂ ਵਿੱਚ ਸੈਰ, ਕਸਰਤ ਅਤੇ ਖੇਡਾਂ ਦੀ ਆਦਤ ਪੈਦਾ ਕਰਾਂਗੇ ਤਾਂ ਉਹ ਤੰਦਰੁਸਤ ਨਾਗਰਿਕ ਬਣਨ ਦੇ ਨਾਲ-ਨਾਲ ਇੱਕ ਚੰਗੇ ਅਤੇ ਜਾਗਰੂਕ ਸਮਾਜ ਦੀ ਸਿਰਜਣਾ ਵਿੱਚ ਵੀ ਅਹਿਮ ਯੋਗਦਾਨ ਪਾਉਣਗੇ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਕੋਟਕਪੂਰਾ ਦੇ ਸਰਵਪੱਖੀ ਵਿਕਾਸ ਨੂੰ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਲੋਕ ਭਲਾਈ ਦੇ ਅਜਿਹੇ ਪ੍ਰੋਜੈਕਟ ਲਗਾਤਾਰ ਜਾਰੀ ਰਹਿਣਗੇ।

ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ, ਕਸਰਤ ਅਤੇ ਸਿਹਤਮੰਦ ਜੀਵਨ-ਸ਼ੈਲੀ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਤਰੱਕੀਸ਼ੀਲ ਪੰਜਾਬ ਦੀ ਮਜ਼ਬੂਤ ਨੀਂਹ ਹਨ। ਇਸ ਮੌਕੇ ਸੰਤੋਖ ਚਾਨਾ, ਪ੍ਰੇਮ ਚਾਵਲਾ, ਓਮ ਪ੍ਰਕਾਸ਼ ਗੋਇਲ, ਨਾਜਰ ਸਿੰਘ ਸਿੱਧੂ, ਅਜਮੇਰ ਸਿੰਘ ਬਰਾੜ, ਮਨਦੀਪ ਸਿੰਘ ਸਰਾਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD