Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕਿਹਾ- ਉਨ੍ਹਾਂ ਦੀ ਅਦੁੱਤੀ ਸ਼ਹਾਦਤ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Mohinder Bhagat

5 Dariya News

5 Dariya News

5 Dariya News

ਮੋਹਾਲੀ , 26 Jul 2026

Last updated on: Jul 27, 2026, 12:52 IST

ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਜਵਾਨਾਂ ਦੀ ਬੇਮਿਸਾਲ ਬਹਾਦਰੀ, ਦਲੇਰੀ ਅਤੇ ਲਾਮਿਸਾਲ ਸੇਵਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। 

ਮੁੱਖ ਮੰਤਰੀ ਨੇ ਵਾਰ ਮੈਮੋਰੀਅਲ ‘ਤੇ ਫੁੱਲਮਾਲਾ ਭੇਟ ਕਰ ਕੇ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ, ਸ਼ਹੀਦ ਜਵਾਨਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨਾਲ ਮੁਲਾਕਾਤ ਕੀਤੀ, ਦਿਵਿਆਂਗ ਸਾਬਕਾ ਸੈਨਿਕਾਂ ਨੂੰ ਪੰਜ ਦੋ-ਪਹੀਆ ਵਾਹਨ ਵੰਡੇ ਅਤੇ ਐਨ.ਸੀ.ਸੀ. ਕੈਡੇਟਾਂ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡੇਟਾਂ ਨੂੰ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ।ਮੁੱਖ ਮੰਤਰੀ ਨੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦੁਹਰਾਈ।

ਇਸ ਖਾਸ ਮੌਕੇ ਦੀ ਇੱਕ ਝਲਕ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਅੱਜ 27ਵੇਂ ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਮੈਂ ਸਾਡੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਨ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ 527 ਬਹਾਦਰ ਜਵਾਨਾਂ ਨੂੰ ਸੱਚੇ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਵਿੱਚ ਪੰਜਾਬ ਦੇ 65 ਬਹਾਦਰ ਸਪੂਤ ਵੀ ਸ਼ਾਮਲ ਸਨ, ਜਿਨ੍ਹਾਂ ਦੀ ਕੁਰਬਾਨੀ ਹਰ ਪੰਜਾਬੀ ਨੂੰ ਮਾਣ ਨਾਲ ਭਰ ਦਿੰਦੀ ਹੈ।

ਉਨ੍ਹਾਂ ਕਿਹਾ, “ਸ਼ਹਾਦਤ ਦੇਣ ਵਾਲੇ ਜਵਾਨ ਸਿਰਫ਼ ਇੱਕ ਪਰਿਵਾਰ ਦੇ ਨਹੀਂ ਹੁੰਦੇ, ਉਹ ਪੂਰੇ ਦੇਸ਼ ਦੀ ਸਭ ਤੋਂ ਵੱਡੀ ਦੌਲਤ ਹਨ। ਅੱਜ ਅਸੀਂ ਜਿਸ ਆਜ਼ਾਦੀ ਅਤੇ ਸੁਰੱਖਿਆ ਦਾ ਨਿੱਘ ਮਾਣ ਰਹੇ ਹਾਂ, ਉਹ ਸਾਡੇ ਬਹਾਦਰ ਜਵਾਨਾਂ ਦੁਆਰਾ ਦਿੱਤੀਆਂ ਕੁਰਬਾਨੀਆਂ ਦਾ ਹੀ ਨਤੀਜਾ ਹੈ। ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨਾ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਦਾ ਸਤਿਕਾਰ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਜੈ ਹਿੰਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਬਹਾਦਰ ਜਵਾਨਾਂ ਦੀ ਅਦੁੱਤੀ ਕੁਰਬਾਨੀ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਭਗਤੀ, ਸਮਰਪਣ ਅਤੇ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਕਾਰਗਿਲ ਯੁੱਧ ਦੌਰਾਨ 527 ਜਵਾਨਾਂ ਨੇ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ, ਜਿਨ੍ਹਾਂ ਵਿੱਚ ਪੰਜਾਬ ਦੇ 65 ਤੋਂ ਵੱਧ ਬਹਾਦਰ ਸਪੂਤ ਸ਼ਾਮਲ ਸਨ। ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਹਮੇਸ਼ਾ ਹਰ ਭਾਰਤੀ ਲਈ ਮਾਣ ਅਤੇ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।”

ਮੁੱਖ ਮੰਤਰੀ ਨੇ ਦੱਸਿਆ, “ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ ਅਤੇ ਜੋ ਕੌਮਾਂ ਆਪਣੇ ਇਤਿਹਾਸ ਦਾ ਸਤਿਕਾਰ ਕਰਦੀਆਂ ਹਨ, ਉਹ ਹਮੇਸ਼ਾ ਤਰੱਕੀ ਕਰਦੀਆਂ ਹਨ। ਸਾਡੇ ਸ਼ਹੀਦ ਸਿਰਫ਼ ਆਪਣੇ ਪਰਿਵਾਰਾਂ ਦੇ ਨਹੀਂ, ਸਗੋਂ ਪੂਰੇ ਦੇਸ਼ ਦੇ ਹਨ। ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਨੂੰ ਸੰਭਾਲਣਾ ਅਤੇ ਸਤਿਕਾਰ ਦੇਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।”

ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚਾਹੇ ਕਾਰਗਿਲ ਦੀਆਂ ਬਰਫ਼ੀਲੀਆਂ ਚੋਟੀਆਂ ਹੋਣ ਜਾਂ ਜੈਸਲਮੇਰ ਦੇ ਭਖਦੇ ਰੇਗਿਸਤਾਨ, ਸਾਡੇ ਬਹਾਦਰ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਹਮੇਸ਼ਾ ਡਟੇ ਰਹਿੰਦੇ ਹਨ। 1999 ਦੇ ਕਾਰਗਿਲ ਯੁੱਧ ਨੂੰ ਯਾਦ ਕਰਨਾ ਹਰ ਭਾਰਤੀ ਨੂੰ ਮਾਣ ਨਾਲ ਭਰ ਦਿੰਦਾ ਹੈ ਕਿਉਂਕਿ ਉਸ ਨਾਜ਼ੁਕ ਮੋੜ 'ਤੇ ਪੂਰਾ ਦੇਸ਼, ਦੇਸ਼ ਭਗਤੀ ਦੀ ਅਦੁੱਤੀ ਭਾਵਨਾ ਨਾਲ ਇੱਕਜੁੱਟ ਹੋ ਕੇ ਖੜ੍ਹਾ ਸੀ।”

ਮੁੱਖ ਮੰਤਰੀ ਨੇ ਕਿਹਾ, “ਕਾਰਗਿਲ ਵਿਜੈ ਦਿਵਸ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੁਆਰਾ ਦਿਖਾਈ ਗਈ ਲਾਮਿਸਾਲ ਬਹਾਦਰੀ, ਸਾਹਸ ਅਤੇ ਕੁਰਬਾਨੀ ਦਾ ਪ੍ਰਤੀਕ ਹੈ। ਇਸ ਯੁੱਧ ਦੌਰਾਨ ਸਾਡੇ ਜਵਾਨਾਂ ਦੁਆਰਾ ਦਿਖਾਈ ਗਈ ਬੇਮਿਸਾਲ ਬਹਾਦਰੀ 'ਤੇ ਹਰ ਭਾਰਤੀ ਨੂੰ ਮਾਣ ਹੈ। ਦੇਸ਼ ਲਈ ਉਨ੍ਹਾਂ ਦੇ ਸਮਰਪਣ ਦਾ ਕਰਜ਼ਾ ਕਦੇ ਮੋੜਿਆ ਨਹੀਂ ਜਾ ਸਕਦਾ।”

ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਰਸਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਜਵਾਨਾਂ ਦੀ ਅਦੁੱਤੀ ਕੁਰਬਾਨੀ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਹਰੇਕ ਜਵਾਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਇਹ ਸਾਡੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਜਵਾਨਾਂ ਅਤੇ ਬੀਬੀਆਂ ਦੁਆਰਾ ਨਿਭਾਈ ਗਈ ਅਮੁੱਲ ਸੇਵਾ ਨੂੰ ਮਾਨਤਾ ਦੇਣ ਦਾ ਸਾਡਾ ਇੱਕ ਨਿਮਾਣਾ ਜਿਹਾ ਯਤਨ ਹੈ।”

ਐਨ.ਸੀ.ਸੀ. ਕੈਡੇਟਾਂ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡੇਟਾਂ ਨਾਲ ਹੋਈ ਗੱਲਬਾਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹਥਿਆਰਬੰਦ ਬਲਾਂ ਰਾਹੀਂ ਦੇਸ਼ ਦੀ ਸੇਵਾ ਕਰਨਾ ਸਭ ਤੋਂ ਉੱਤਮ ਕਾਰਜਾਂ ਵਿੱਚੋਂ ਇੱਕ ਹੈ। ਮੈਂ ਸਾਡੇ ਨੌਜਵਾਨ ਕੈਡੇਟਾਂ ਨੂੰ ਇਸ ਮਹਾਨ ਕਾਰਜ ਲਈ ਸਮਰਪਿਤ ਹੋਣ ਦੀ ਅਪੀਲ ਕਰਦਾ ਹਾਂ। 

ਪੰਜਾਬ ਸਰਕਾਰ ਦੇਸ਼ ਸੇਵਾ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਸਹਿਯੋਗ ਦੇਵੇਗੀ। ਉਹ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਸਾਲ ਬਣ ਸਕਦੇ ਹਨ ਅਤੇ ਸਾਡੇ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਕੌਮਪ੍ਰਸਤੀ ਦੀ ਭਾਵਨਾ ਨੂੰ ਮਜ਼ਬੂਤ ਕਰ ਸਕਦੇ ਹਨ।”

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਹਥਿਆਰਬੰਦ ਬਲਾਂ ਦੇ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਦੇਸ਼ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਰ ਮੈਮੋਰੀਅਲ 'ਤੇ ਫੁੱਲ ਮਾਲਾ ਭੇਟ ਕੀਤੀ। ਇਸ ਦੌਰਾਨ ਜਵਾਨਾਂ ਦੇ ਸਤਿਕਾਰ ਵਿੱਚ 'ਲਾਸਟ ਪੋਸਟ' ਦੀ ਧੁਨ ਵਜਾਈ ਗਈ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਮੁੱਖ ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਦੇਸ਼ ਲਈ ਉਨ੍ਹਾਂ ਦੀ ਅਮੁੱਲ ਸੇਵਾ ਅਤੇ ਅਟੁੱਟ ਸਮਰਪਣ ਦੀ ਸ਼ਲਾਘਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪੀ.ਏ.ਪੀ. ਗਰੁੱਪ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਪੀ.ਏ.ਪੀ. ਬੈਂਡ ਦੁਆਰਾ ਪੇਸ਼ ਕੀਤੇ ਗਏ ਸ਼ਾਨਦਾਰ 'ਗਾਰਡ ਆਫ਼ ਆਨਰ' ਤੋਂ ਸਲਾਮੀ ਲਈ।

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Mohinder Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD