Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਪੰਜਾਬ ਸਰਕਾਰ ਨੌਜਵਾਨਾਂ ਨਾਲ ਕਰ ਰਹੀ ਹੈ ਧੋਖਾ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪੰਜਾਬ ਦੇ ਫਗਵਾੜਾ ਵਿੱਚ ਖ਼ੂਨਦਾਨ ਕੈਂਪ ਅਤੇ ਐਂਬੂਲੈਂਸ ਦਾ ਕੀਤਾ ਲੋਕਾਰਪਣ

Nayab Singh Saini, Haryana, Chief Minister of Haryana, BJP Haryana, Haryana News, Latest Haryana News, Phagwara, Vijay Sampla, Ashok Mittal

5 Dariya News

5 Dariya News

5 Dariya News

ਫਗਵਾੜਾ , 26 Jul 2026

Last updated on: Jul 27, 2026, 15:20 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚ 'ਆਪ' ਪਾਰਟੀ ਦੀ ਸਰਕਾਰ 'ਤੇ ਨੌਜਵਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਐਕਸਾਈਜ਼ ਇੰਸਪੈਕਟਰ ਦੇ ਪ੍ਰੀਖਿਆ ਨਤੀਜੇ ਵਿੱਚ ਭਾਰੀ ਗੜਬੜੀ ਹੋਈ ਹੈ, ਪਾਸ ਹੋਏ ਨੌਜਵਾਨਾਂ ਦੇ ਨਾਮ ਅਜੀਬੋ-ਗ਼ਰੀਬ ਹਨ। ਇਸ ਦੇ ਨਾਲ ਹੀ ਹੋਰ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਈਆਂ ਹਨ। ਇੰਨਾ ਹੀ ਨਹੀਂ, ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਫਾਰਮੇਸੀ ਦਾ ਪੇਪਰ ਵੀ ਲੀਕ ਹੋਇਆ ਹੈ ਜੋ ਕਿ 'ਆਪ' ਪਾਰਟੀ ਦੀ ਸਰਕਾਰ ਦਾ ਪ੍ਰਤਿਭਾਵਾਨ ਨੌਜਵਾਨਾਂ ਨਾਲ ਧੋਖਾ ਹੈ।

ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਪੰਜਾਬ ਦੇ ਫਗਵਾੜਾ ਵਿੱਚ ਆਯੋਜਿਤ ਖ਼ੂਨਦਾਨ ਕੈਂਪ ਅਤੇ ਐਂਬੂਲੈਂਸ ਦੇ ਲੋਕਾਰਪਣ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ, ਰਾਜ ਸਭਾ ਮੈਂਬਰ ਸ੍ਰੀ ਅਸ਼ੋਕ ਮਿੱਤਲ, ਸੰਤ ਗੁਰਚਰਨ ਸਿੰਘ ਪਾਂਡਵਾ ਤੋਂ ਇਲਾਵਾ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੋਗਰਾਮ ਦੇ ਆਯੋਜਕ "ਸਾਂਪਲਾ ਫਾਊਂਡੇਸ਼ਨ" ਅਤੇ "ਨਵਿਆ ਹੈਲਪਿੰਗ ਹੈਂਡਸ" ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੇਵਾ ਨੂੰ ਆਪਣਾ ਮਿਸ਼ਨ ਬਣਾਇਆ ਹੈ। 

ਸਮਾਜ ਵਿੱਚ ਅਜਿਹੀਆਂ ਅਦਾਰਿਆਂ ਦੀ ਗਿਣਤੀ ਜਿੰਨੀ ਵਧੇਗੀ, ਸਾਡਾ ਦੇਸ਼ ਓਨਾ ਹੀ ਮਜ਼ਬੂਤ ਬਣੇਗਾ। ਉਨ੍ਹਾਂ ਮਾਸੂਮ ਬੇਟੀ ਨਵਿਆ ਨੂੰ ਸਮੇਂ ਤੋਂ ਪਹਿਲਾਂ ਖੋਹ ਦੇਣ ਦੀ ਡੂੰਘੀ ਪੀੜ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਵੱਲੋਂ ਉਸਦੀ ਯਾਦ ਵਿੱਚ ਕੀਤੀ ਜਾ ਰਹੀ ਸੇਵਾ ਦੀ ਵਿਰਾਟ ਸਾਧਨਾ ਨੂੰ ਨਮਨ ਕੀਤਾ।ਉਨ੍ਹਾਂ ਨੌਜਵਾਨਾਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ੂਨ ਦੀ ਕੋਈ ਫ਼ੈਕਟਰੀ ਨਹੀਂ ਹੁੰਦੀ। ਇਸਨੂੰ ਕਿਸੇ ਮਸ਼ੀਨ ਵਿੱਚ ਤਿਆਰ ਨਹੀਂ ਕੀਤਾ ਜਾ ਸਕਦਾ। 

ਵਿਗਿਆਨ ਨੇ ਬਹੁਤ ਤਰੱਕੀ ਕੀਤੀ ਹੈ, ਪਰ ਖ਼ੂਨ ਦਾ ਨਿਰਮਾਣ ਸਿਰਫ਼ ਮਨੁੱਖੀ ਸਰੀਰ ਵਿੱਚ ਹੁੰਦਾ ਹੈ। ਲੋੜਵੰਦ ਤੱਕ ਇਹ ਤਾਂਹੀ ਪਹੁੰਚਦਾ ਹੈ, ਜਦੋਂ ਕੋਈ ਖ਼ੂਨਦਾਨ ਕਰਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਧਰਤੀ ਵੀਰਾਂ ਦੀ ਧਰਤੀ ਹੈ। ਸੇਵਾ ਅਤੇ ਕੁਰਬਾਨੀ ਦੀ ਧਰਤੀ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਤਿਆਗ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬਲਿਦਾਨ ਸਾਨੂੰ ਸਿਖਾਉਂਦਾ ਹੈ ਕਿ ਜੀਵਨ ਦੀ ਮਹਾਨਤਾ ਉਸਦੇ ਉਦੇਸ਼ ਵਿੱਚ ਹੁੰਦੀ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 'ਕਾਰਗਿਲ ਵਿਜੇ ਦਿਵਸ' 'ਤੇ ਉਨ੍ਹਾਂ ਵੀਰ ਸੈਨਿਕਾਂ ਨੂੰ ਵੀ ਸ਼ਰਧਾਪੂਰਵਕ ਨਮਨ ਕੀਤਾ, ਜਿਨ੍ਹਾਂ ਨੇ ਭਾਰਤ ਮਾਂ ਦੀ ਰੱਖਿਆ ਕਰਦਿਆਂ ਆਪਣੇ ਜੀਵਨ ਦਾ ਸਰਵਉੱਚ ਬਲਿਦਾਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਡੇ ਵੀਰ ਜਵਾਨਾਂ ਨੇ ਆਪਣਾ ਖ਼ੂਨ ਦੇ ਕੇ ਰਾਸ਼ਟਰ ਦੀਆਂ ਸਰਹੱਦਾਂ ਦੀ ਰੱਖਿਆ ਕੀਤੀ ਅਤੇ ਅੱਜ ਸਾਡੇ ਖ਼ੂਨਦਾਨੀ ਆਪਣਾ ਖ਼ੂਨ ਦੇ ਕੇ ਮਨੁੱਖੀ ਜੀਵਨ ਦੀ ਰੱਖਿਆ ਕਰਨ ਦਾ ਸੰਕਲਪ ਲੈ ਰਹੇ ਹਨ। ਇੱਕ ਪਾਸੇ ਰਾਸ਼ਟਰ ਰੱਖਿਆ ਦਾ ਅਦੁੱਤੀ ਸਾਹਸ ਹੈ, ਦੂਜੇ ਪਾਸੇ ਜੀਵਨ ਰੱਖਿਆ ਦੀ ਅਨੁਪਮ ਕਰੁਣਾ ਹੈ। ਦੋਵਾਂ ਦੇ ਮੂਲ ਵਿੱਚ ਤਿਆਗ ਹੈ, ਕਰਤੱਵ ਹੈ ਅਤੇ ਆਪਣੇ ਤੋਂ ਪਹਿਲਾਂ ਦੂਜਿਆਂ ਨੂੰ ਰੱਖਣ ਦੀ ਮਹਾਨ ਭਾਵਨਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਸਰਕਾਰ ਵੱਲੋਂ ਨਸ਼ੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਮੈਰਾਥਨ ਅਤੇ ਹੋਰ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ, ਕਿਉਂਕਿ ਜੇਕਰ ਇੱਕ ਨੌਜਵਾਨ ਨਸ਼ਾ ਕਰਦਾ ਹੈ ਤਾਂ ਉਸਦੇ ਪਰਿਵਾਰ 'ਤੇ ਮਾੜਾ ਅਸਰ ਪੈਂਦਾ ਹੈ ਅਤੇ ਉਹ ਗ਼ਰੀਬੀ ਦੇ ਦਲਦਲ ਵਿੱਚ ਧੱਸਦਾ ਜਾਂਦਾ ਹੈ।

ਉਨ੍ਹਾਂ ਸਰਕਾਰ ਵੱਲੋਂ ਹਰਿਆਣਾ ਵਿੱਚ ਚਲਾਈਆਂ ਗਈਆਂ ਯੋਜਨਾਵਾਂ ਦਾ ਵਰਨਣ ਕਰਦਿਆਂ ਕਿਹਾ ਕਿ ਇੱਕ ਲੱਖ ਅੱਸੀ ਹਜ਼ਾਰ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੀਆਂ ਮਹਿਲਾਵਾਂ ਨੂੰ ਮਹਿਜ਼ 500 ਰੁਪਏ ਵਿੱਚ ਗੈਸ ਸਿਲੰਡਰ ਉਪਲਬਧ ਕਰਵਾਇਆ ਜਾ ਰਿਹਾ ਹੈ, ਲਾਡੋ ਲੱਛਮੀ ਯੋਜਨਾ ਤਹਿਤ ਯੋਗ ਮਹਿਲਾ ਨੂੰ 2100 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਕਿਸਾਨਾਂ ਦੀਆਂ 24 ਫ਼ਸਲਾਂ ਨੂੰ ਐਮ.ਐਸ.ਪੀ. 'ਤੇ ਖ਼ਰੀਦਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਨੌਜਵਾਨਾਂ ਨੂੰ ਬਿਨਾਂ ਪਰਚੀ-ਖਰਚੀ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਦੋ ਦਿਨ ਪਹਿਲਾਂ ਜਿਹੜਾ ਜੇ.ਬੀ.ਟੀ. ਅਧਿਆਪਕਾਂ ਦਾ ਪ੍ਰੀਖਿਆ ਨਤੀਜਾ ਆਇਆ ਹੈ, ਉਸ ਵਿੱਚ 1500 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਨੌਕਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਸਾਰੇ ਵਰਗ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Phagwara , Vijay Sampla , Ashok Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD