Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਜੇਲ੍ਹ ’ਚ ਬੰਦੀਆਂ ਨੂੰ 45 ਕਿਸਮਾਂ ਦੇ ਮੈਡੀਕਲ ਟੈਸਟਾਂ ਤੋਂ ਇਲਾਵਾ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਦੀ ਮਿਲੇਗੀ ਮੁਫ਼ਤ ਸਹੂਲਤ

Dr Ravjot Singh, AAP Punjab, Punjab, Punjab News, Latest Punjab News, Aam Aadmi Clinics, Aam Aadmi Mohalla Clinics

5 Dariya News

5 Dariya News

5 Dariya News

ਹੁਸ਼ਿਆਰਪੁਰ , 27 Jul 2026

Last updated on: Jul 27, 2026, 15:39 IST

ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ ਮਾਰ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮੁੱਢਲੇ ਟੈਸਟਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ 1090 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਥੇ ਮਾਹਿਰ ਸਟਾਫ਼ ਵਲੋਂ ਮੁੱਢਲੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਮਿਆਰੀ ਸਿਹਤ ਸੇਵਾਵਾਂ, ਟੈਸਟ ਅਤੇ ਦਵਾਈਆਂ ਦੀ ਮੁਫ਼ਤ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਵਿਚ ਚੱਲ ਰਹੇ ਇਨ੍ਹਾਂ ਕਲੀਨਿਕਾਂ ਦੀ ਗਿਣਤੀ 77 ਹੋ ਗਈ ਹੈ ਅਤੇ ਹੁਣ ਜੇਲ੍ਹ ਵਿਚ ਬੰਦੀਆਂ ਦੇ 45 ਤਰ੍ਹਾਂ ਦੇ ਟੈਸਟ ਦੀ ਸਹੂਲਤ ਅੰਦਰ ਹੀ ਉਪਲਬਧ ਰਹੇਗੀ ਜਿਥੇ ਉਨ੍ਹਾਂ ਨੂੰ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਵੀ ਮੁਫਤ ਮਿਲਣਗੀਆਂ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 8 ਜੇਲ੍ਹਾਂ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤਾਂ ਜੋ ਜੇਲ੍ਹਾਂ ਵਿਚ ਬੰਦ ਕੈਦੀਆਂ ਲਈ ਸਿਹਤ ਸਹੂਲਤਾਂ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚ ਇਨ੍ਹਾਂ ਕਲੀਨਿਕਾਂ ਅੰਦਰ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ, ਹੈਲਪਰ ਆਦਿ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ। 

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਜੇਲ੍ਹ ਵਿਚ 1400 ਤੋਂ ਵੱਧ ਬੰਦੀਆਂ ਦੇ ਮੁੱਢਲੇ ਟੈਸਟ ਹੁਣ ਜੇਲ੍ਹ ਅੰਦਰਲੇ ਆਮ ਆਦਮੀ ਕਲੀਨਿਕ ਵਿਚ ਹੀ ਹੋ ਜਾਇਆ ਕਰਨਗੇ ਅਤੇ ਲੋੜੀਂਦੀਆਂ ਦਵਾਈਆਂ ਵੀ ਅੰਦਰੋਂ ਹੀ ਦਿੱਤੀਆਂ ਜਾਣਗੀਆਂ। ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਵਲੋਂ ਲਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ ਅਤੇ ਹੁਣ ਤੱਕ 5.90 ਕਰੋੜ ਮਰੀਜਾਂ ਵਲੋਂ ਆਪਣਾ ਚੈੱਕਅਪ ਕਰਵਾਇਆ ਜਾ ਚੁੱਕਾ ਹੈ ਅਤੇ ਸੂਬੇ ਵਿਚ ਪਹਿਲਾਂ ਚੱਲ ਰਹੇ 990 ਕਲੀਨਿਕਾਂ ਵਿਚੋਂ ਰੋਜ਼ਾਨਾ ਅੰਦਾਜ਼ਨ 83 ਹਜ਼ਾਰ ਲੋਕਾਂ ਵਲੋਂ ਸਿਹਤ ਸੇਵਾਵਾਂ ਲਈਆਂ ਜਾ ਰਹੀਆਂ ਸਨ।  

ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1090 ਹੋ ਜਾਣ ਨਾਲ ਹੋਰ ਵੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਹੁਣ ਤੱਕ ਸਾਢੇ 3 ਕਰੋੜ ਦੇ ਕਰੀਬ ਟੈਸਟ ਕੀਤੇ ਜਾ ਚੁੱਕੇ ਹਨ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਗਰਭਵਤੀ ਮਹਿਲਾਵਾਂ ਦੀ ਦੇਖਭਾਲ, ਸਕਰੀਨਿੰਗ ਅਤੇ ਖੁਰਾਕ ਪ੍ਰਬੰਧਨ ਦੀਆਂ ਸੇਵਾਵਾਂ ਵੀ ਉਪਲਬੱਧ ਹਨ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਉਂਦੇ ਸਮੇਂ ਵਿਚ 300 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਜਵੀਜ਼ ਹੈ ਤਾਂ ਜੋ ਸੂਬੇ ਦੇ ਹਰ ਖੇਤਰ ਵਿਚ ਲੋਕਾਂ ਨੂੰ ਆਪਣੇ ਘਰਾਂ ਦੇ ਨਜ਼ਦੀਕ ਹੀ ਮੁੱਢਲੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਜੇਲ੍ਹ ਸੁਪਰਡੰਟ ਹਰਚਰਨ ਸਿੰਘ ਗਿੱਲ, ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸਥਾਪਤੀ, ਸਟਾਫ਼ ਅਤੇ ਉਪਲਬੱਧ ਸਹੂਲਤਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। 

ਇਸ ਮੌਕੇ ਵਧੀਕ ਸੁਪਰਡੰਟ ਹਰਬੰਸ ਸਿੰਘ, ਡਿਪਟੀ ਸੁਪਰਡੰਟ ਆਸ਼ਾ ਰਾਣੀ, ਆਮ ਆਦਮੀ ਕਲੀਨਿਕਾਂ ਦੇ ਸ਼ਹਿਰੀ ਨੋਡਲ ਅਧਿਕਾਰੀ ਡਾ. ਰੋਹਿਤ ਬਬੂਤਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਐਨ.ਐਚ.ਐਮ. ਮੁਹੰਮਦ ਆਸਿਫ ਵੀ ਮੌਜੂਦ ਸਨ।

 

Tags: Dr Ravjot Singh , AAP Punjab , Punjab , Punjab News , Latest Punjab News , Aam Aadmi Clinics , Aam Aadmi Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD