Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਨਰਿੰਦਰ ਕੌਰ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਨਰਿੰਦਰ ਕੌਰ ਭਰਾਜ

Narinder Kaur Bharaj, Sangrur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸੰਗਰੂਰ , 27 Jul 2026

Last updated on: Jul 27, 2026, 15:56 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਚਲਾਈ ਜਾ ਰਹੀ 'ਰੰਗਲਾ ਪੰਜਾਬ' ਸਕੀਮ ਤਹਿਤ ਅੱਜ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕੁੱਲ 5,51,00,000 ਰੁਪਏ (ਪੰਜ ਕਰੋੜ ਇਕਵੰਜਾ ਲੱਖ ਰੁਪਏ) ਦੀਆਂ ਗ੍ਰਾਂਟਾਂ ਦੇ ਚੈੱਕ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭੇਟ ਕੀਤੇ ਗਏ। ਇਸ ਸਬੰਧੀ ਪੀ.ਡਬਲਿਊ.ਡੀ. ਰੈਸਟ ਹਾਊਸ, ਸੰਗਰੂਰ ਵਿਖੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। 

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਵਿਕਾਸ ਦੇ ਮਾਡਲ ਵਜੋਂ ਸਥਾਪਤ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਮੁਹੱਈਆ ਕਰਵਾਉਣ ਦੀ ਹੈ। 

ਇਸੇ ਉਦੇਸ਼ ਨਾਲ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਸਮੇਂ ਸਿਰ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਯੋਜਨਾ ਦੇ ਲਾਗੂ ਹੋਣ ਵਿੱਚ ਦੇਰੀ ਨਾ ਆਵੇ। ਵਿਧਾਇਕ ਨੇ ਦੱਸਿਆ ਕਿ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਦੀ ਵਰਤੋਂ ਗਲੀਆਂ ਅਤੇ ਨਾਲੀਆਂ ਦੀ ਉਸਾਰੀ, ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਛੱਪੜਾਂ ਦੇ ਨਵੀਨੀਕਰਨ, ਸਟਰੀਟ ਲਾਈਟਾਂ, ਧਰਮਸ਼ਾਲਾਵਾਂ, ਸ਼ਮਸ਼ਾਨਘਾਟਾਂ, ਪਾਰਕਾਂ, ਖੇਡ ਮੈਦਾਨਾਂ ਅਤੇ ਹੋਰ ਜਨਤਕ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਨੁਹਾਰ ਵਿੱਚ ਵੱਡਾ ਬਦਲਾਅ ਆਵੇਗਾ ਅਤੇ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਨਰਿੰਦਰ ਕੌਰ ਭਰਾਜ ਨੇ ਸਮੂਹ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਉੱਚ ਗੁਣਵੱਤਾ ਨਾਲ ਨੇਪਰੇ ਚੜ੍ਹਾਉਣ।

ਉਨ੍ਹਾਂ ਕਿਹਾ ਕਿ ਸਰਕਾਰੀ ਫੰਡਾਂ ਦੀ ਸੁਚੱਜੀ ਅਤੇ ਨਿਯਮਾਂ ਅਨੁਸਾਰ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਜੋ ਹਰ ਰੁਪਇਆ ਲੋਕਾਂ ਦੀ ਭਲਾਈ ਲਈ ਖਰਚ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੇਂਡੂ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਹਲਕਾ ਸੰਗਰੂਰ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਤਰਜੀਹਾਂ ਦੇ ਆਧਾਰ 'ਤੇ ਵਿਕਾਸ ਕਾਰਜ ਭਵਿੱਖ ਵਿੱਚ ਵੀ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਇਸ ਮੌਕੇ ਚੰਗਾਲ, ਖਿਲਰੀਆਂ, ਮੰਗਵਾਲ, ਸਾਰੋਂ, ਭਿੰਡਰਾਂ, ਬਾਲੀਆਂ, ਬੰਗਾਵਾਲੀ, ਬਲਿਆਲ, ਭੱਟੀਵਾਲ ਕਲਾਂ, ਭੱਟੀਵਾਲ ਖੁਰਦ, ਬੀਂਬੜ, ਬੀਂਬੜੀ, ਗਹਿਲਾਂ, ਝਨੇੜੀ, ਜੌਲੀਆਂ, ਲੱਖੇਵਾਲ, ਮਾਝੀ, ਮਹਿਸਮਪੁਰ, ਜਲਾਣ, ਭਰਾਜ, ਨਦਾਮਪੁਰ, ਨੰਦਗੜ੍ਹ, ਫੁੰਮਣਵਾਲ, ਸ਼ਾਹਪੁਰ, ਰਾਮਪੁਰਾ, ਫੱਗੂਵਾਲਾ, ਖੇੜੀ ਗਿੱਲਾਂ, ਚੰਨੋ, ਖੇੜੀ ਚੰਦਵਾਂ ਅਤੇ ਹਰਿਕ੍ਰਿਸ਼ਨਪੁਰਾ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ ਕੀਤੇ ਗਏ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Narinder Kaur Bharaj , Sangrur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD