Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਬਮਾਲ ਅਤੇ ਦੁਗਨੀ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿਹਤ ਸੇਵਾਵਾਂ ਦਾ ਮਜ਼ਬੂਤ ਨੈੱਟਵਰਕ ਹੋ ਰਿਹਾ ਹੈ ਸਥਾਪਿਤ: ਦਲਵੀਰ ਸਿੰਘ ਢਿੱਲੋਂ

Dalvir Singh Dhillon, Dhuri, AAP Punjab, Punjab, Punjab News, Latest Punjab News, Aam Aadmi Clinics, Aam Aadmi Mohalla Clinics

Gurpreet Singh

Gurpreet Singh

5 Dariya News

ਧੂਰੀ , 27 Jul 2026

Last updated on: Jul 27, 2026, 16:12 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਬਮਾਲ ਅਤੇ ਦੁਗਨੀ ਵਿਖੇ ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਤਿਹਾਸਕ ਬਦਲਾਅ ਲਿਆ ਰਹੀ ਹੈ। 

100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਨਾਲ ਸੂਬੇ ਭਰ ਵਿੱਚ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ। ਸਰਕਾਰ ਦੀ ਚੱਲ ਰਹੀ ‘ਸਿਹਤ ਕ੍ਰਾਂਤੀ’ ਵਿੱਚ ਇੱਕ ਹੋਰ ਮੀਲ ਪੱਥਰ ਗੱਡਦਿਆਂ ਇਸ ਵਿਸਥਾਰ ਨੇ ਪੰਜਾਬ ਦੇ ਮੁਫ਼ਤ ਅਤੇ ਮਿਆਰੀ ਪ੍ਰਾਇਮਰੀ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕੀਤਾ ਹੈ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ ਓ.ਪੀ.ਡੀ. ਵਿੱਚ 5.90 ਕਰੋੜ ਤੋਂ ਵੱਧ ਲੋਕ ਆ ਚੁੱਕੇ ਹਨ ਅਤੇ 3.43 ਕਰੋੜ ਤੋਂ ਵੱਧ ਮੁਫ਼ਤ ਲੈਬ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ਆਧੁਨਿਕ ਸਿਹਤ ਢਾਂਚੇ ਵਿੱਚ ਕੀਤੇ ਵੱਡੇ ਨਿਵੇਸ਼ਾਂ ਦੇ ਨਾਲ-ਨਾਲ ਇਸ ਪਹਿਲਕਦਮੀ ਨੇ ਪੂਰੇ ਪੰਜਾਬ ਵਿੱਚ ਕਿਫਾਇਤੀ ਅਤੇ ਮਿਆਰੀ ਸਿਹਤ ਸੇਵਾਵਾਂ ਤੱਕ ਲੋਕਾਂ ਦੀ ਪਹੁੰਚ ਨੂੰ ਨਵੀਂ ਦਿਸ਼ਾ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਾਹਿਰ ਡਾਕਟਰਾਂ ਵੱਲੋਂ ਮੁਫ਼ਤ ਡਾਕਟਰੀ ਸਲਾਹ, ਜ਼ਰੂਰੀ ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਇਲਾਜ 'ਤੇ ਆਉਣ ਵਾਲਾ ਖ਼ਰਚਾ ਕਾਫ਼ੀ ਘਟਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਵਿੱਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨਿਯਮਤ ਸਿਹਤ ਜਾਂਚ ਕਰਵਾ ਕੇ ਤੰਦਰੁਸਤ ਜੀਵਨ ਵੱਲ ਕਦਮ ਵਧਾਉਣ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਟਰੇਡ ਵਿੰਗ ਹਲਕਾ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਬਲਾਕ ਪ੍ਰਧਾਨ ਸੁਰਜੀਤ ਸਿੰਘ, ਬਲਾਕ ਪ੍ਰਧਾਨ ਸੁਖਦੇਵ ਸਿੰਘ ਬਮਾਲ, ਸਰਪੰਚ ਅਸਗਰ ਖਾਨ (ਦੁਗਨੀ), ਖਾਲਿਦ ਖਾਨ (ਦੁਗਨੀ) ਅਤੇ ਸਮੂਹ ਪੰਚਾਇਤ, ਸਰਪੰਚ ਅਮ੍ਰਿਤਪਾਲ ਸਿੰਘ ਘਨੌਰੀ ਕਲਾਂ, ਸਰਪੰਚ ਜਗਤਾਰ ਸਿੰਘ ਬਮਾਲ, ਜਸਵਿੰਦਰ ਸਿੰਘ ਬਮਾਲ ਅਤੇ ਆਪ ਆਗੂ ਜਗਤਾਰ ਸਿੰਘ ਬਾਗੜੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Dalvir Singh Dhillon , Dhuri , AAP Punjab , Punjab , Punjab News , Latest Punjab News , Aam Aadmi Clinics , Aam Aadmi Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD