Tuesday, 28 July 2026

 

 

ਖ਼ਾਸ ਖਬਰਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ₹1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਤਰੁਣ ਚੁੱਘ ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਲਈ ਮਾਨ ਨੂੰ ਦਿੱਤੀ ਚੁਣੌਤੀ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਅਹਿਮ ਮੁਲਾਕਾਤ

 

ਚੰਡੀਗੜ੍ਹ-ਮੋਹਾਲੀ ਦੀ ਸਰਹੱਦ 'ਤੇ ਵੱਸਦਾ ਪਿੰਡ ਕੰਡਾਲਾ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ

ਲੋਕਾਂ ਨੇ ਕੁਲਜੀਤ ਸਿੰਘ ਬੇਦੀ ਅੱਗੇ ਰੱਖਿਆ ਦਰਦ

Kuljit Singh Bedi, Mohali Municipal Corporation, SAS Nagar, Mohali, Sahibzada Ajit Singh Nagar, Punjab Congress, Punjab, Punjab News, Latest Punjab News

Gurpreet Singh

Gurpreet Singh

5 Dariya News

ਮੋਹਾਲੀ , 27 Jul 2026

Last updated on: Jul 27, 2026, 16:31 IST

ਮੋਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਚੰਡੀਗੜ੍ਹ ਅਤੇ ਮੋਹਾਲੀ ਦੀ ਸਰਹੱਦ ਨਾਲ ਲੱਗਦੇ ਪਿੰਡ ਕੰਡਾਲਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਸਾਬਕਾ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀ ਲਗਵਾਈ।

ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਚੰਡੀਗੜ੍ਹ ਅਤੇ ਮੋਹਾਲੀ ਵਰਗੇ ਵਿਕਸਤ ਸ਼ਹਿਰਾਂ ਦੇ ਨਾਲ ਲੱਗਣ ਦੇ ਬਾਵਜੂਦ ਕੰਡਾਲਾ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ। ਪਿੰਡ ਵਿੱਚ ਬਿਜਲੀ ਦੀ ਅਣਨਿਯਮਿਤ ਸਪਲਾਈ, ਟੁੱਟੀਆਂ ਗਲੀਆਂ, ਜਾਮ ਨਾਲੀਆਂ, ਸਫ਼ਾਈ ਦੀ ਮਾੜੀ ਵਿਵਸਥਾ ਅਤੇ ਕੂੜੇ ਦੇ ਢੇਰ ਲੋਕਾਂ ਲਈ ਵੱਡੀ ਸਮੱਸਿਆ ਬਣੇ ਹੋਏ ਹਨ। 

ਪਿੰਡ ਵਾਸੀਆਂ ਨੇ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਾਰਟੀ ਵੱਲੋਂ ਮੌਕਾ ਮਿਲਦਾ ਹੈ ਅਤੇ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਚੰਡੀਗੜ੍ਹ ਏਅਰਪੋਰਟ ਨਾਲ ਲੱਗਦੇ ਪਿੰਡਾਂ ਨੂੰ ਪਹਿਲ ਦੇ ਆਧਾਰ 'ਤੇ ਵਿਕਾਸ ਯੋਜਨਾਵਾਂ ਵਿੱਚ ਸ਼ਾਮਲ ਕੀਤਾ ਜਾਵੇਗਾ। 

ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕੰਡਾਲਾ ਸਮੇਤ ਇਲਾਕੇ ਦੇ ਪਿੰਡਾਂ ਵਿੱਚ ਸੜਕਾਂ, ਨਾਲੀਆਂ, ਸਫ਼ਾਈ, ਕੂੜਾ ਪ੍ਰਬੰਧਨ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇ ਕੇ ਸੁਧਾਰਿਆ ਜਾਵੇਗਾ। ਬੇਦੀ ਨੇ ਇਹ ਵੀ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ ਤਾਂ ਜੋ ਨੌਜਵਾਨਾਂ ਨੂੰ ਸਿਰਫ਼ ਸੁਰੱਖਿਆ ਗਾਰਡ ਜਾਂ ਡਰਾਈਵਰੀ ਵਰਗੀਆਂ ਸੀਮਤ ਨੌਕਰੀਆਂ ਤੱਕ ਹੀ ਸੀਮਿਤ ਨਾ ਰਹਿਣਾ ਪਵੇ।

ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਕੁਲਜੀਤ ਸਿੰਘ ਬੇਦੀ ਨੂੰ ਮਿਸ਼ਨ 2027 ਲਈ ਆਪਣਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਅਤੇ ਉਮੀਦ ਜਤਾਈ ਕਿ ਭਵਿੱਖ ਵਿੱਚ ਇਸ ਇਲਾਕੇ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਪੱਕਾ ਹੱਲ ਕੀਤਾ ਜਾਵੇਗਾ। ਇਸ ਮੌਕੇ ਤੇ ਪਿੰਡ ਵਾਸੀ ਸੁਖਮਿੰਦਰ ਸਿੰਘ ਧੀਮਾਨ, ਗੁਰਮੀਤ ਸਿੰਘ ਸੰਧੂ, ਪ੍ਰਿੰਸ ਸੰਧੂ , ਸੁਰਿੰਦਰ ਕੁਮਾਰ, ਸੁਰਿੰਦਰ ਸਿੰਘ ਸਾਬਕਾ ਸਰਪੰਚ , ਸਵਰਨ ਸਿੰਘ ਸਾਬਕਾ ਸਰਪੰਚ , ਤਰਸੇਮ ਸਿੰਘ , ਜਗਮੀਤ ਸਿੰਘ , ਸੱਜਣ ਸਿੰਘ , ਕਰਮਦਾਸ ਮਹੰਤ ਜੀ , ਲਵਲੀ ਝਿਓਰਹੇਰੀ , ਦਵਿੰਦਰ ਸਿੰਘ , ਹਰਨੇਕ ਸਿੰਘ , ਸ਼ੇਰ ਸਿੰਘ , ਮੰਨਾ , ਗੁਰਮੀਤ ਸਿੰਘ ਮਿੱਤਾ , ਗੁਰਮੀਤ ਸਿੰਘ ਸਿਆਣ , ਅਜਾਇਬ ਸਿੰਘ ਬਾਕਰਪੁਰ ਅਤੇ ਗੁਰਪ੍ਰੀਤ ਸਿੰਘ  ਹਾਜਰ ਸਨ I

 

Tags: Kuljit Singh Bedi , Mohali Municipal Corporation , SAS Nagar , Mohali , Sahibzada Ajit Singh Nagar , Punjab Congress , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD