Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਲੀਗਲ ਏਡ ਡਿਫੈਂਸ ਕਾਊਂਸਲ ਸਕੀਮ ਸਬੰਧੀ ਵਕੀਲ ਭਾਈਚਾਰੇ ਦੀਆਂ ਮੰਗਾਂ ਦਾ ਸਮਰਥਨ ਕੀਤਾ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਫ਼ਰੀਦਕੋਟ , 27 Jul 2026

Last updated on: Jul 27, 2026, 16:46 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ, ਫ਼ਰੀਦਕੋਟ ਵੱਲੋਂ “ਲੀਗਲ ਏਡ ਡਿਫੈਂਸ ਕਾਊਂਸਲ ਸਕੀਮ” ਦੇ ਵਿਰੋਧ ਵਿੱਚ ਸ਼ੁਰੂ ਕੀਤੀ ਗਈ ਦਸਤਖ਼ਤ ਮੁਹਿੰਮ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਆਪਣੇ ਦਸਤਖ਼ਤ ਕਰਕੇ ਵਕੀਲ ਭਾਈਚਾਰੇ ਦੀਆਂ ਮੰਗਾਂ ਦਾ ਸਮਰਥਨ ਕੀਤਾ ਅਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਵਕੀਲ ਸਾਹਿਬਾਨ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਵਕੀਲ ਭਾਈਚਾਰਾ ਇਨਸਾਫ਼ ਦੀ ਰਾਖੀ ਲਈ ਸਮਾਜ ਦਾ ਇੱਕ ਅਹਿਮ ਥੰਮ੍ਹ ਹੈ ਅਤੇ ਆਮ ਲੋਕਾਂ ਨੂੰ ਨਿਆਂ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਨੀਤੀ, ਜਿਸ ਨਾਲ ਵਕੀਲਾਂ ਦਾ ਵੱਡਾ ਵਰਗ ਪ੍ਰਭਾਵਿਤ ਹੁੰਦਾ ਹੋਵੇ, ਉਸ ਸਬੰਧੀ ਗੰਭੀਰਤਾ ਨਾਲ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਸਪੀਕਰ ਸ.  ਸੰਧਵਾਂ ਨੇ ਵਕੀਲ ਭਾਈਚਾਰੇ ਦੀਆਂ ਵਾਜਬ ਮੰਗਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਵੱਲੋਂ ਦਿੱਤੇ ਜਾਣ ਵਾਲੇ ਮੰਗ-ਪੱਤਰ ਨੂੰ ਪੰਜਾਬ ਸਰਕਾਰ ਅਤੇ ਸਬੰਧਤ ਅਥਾਰਟੀ ਦੇ ਧਿਆਨ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ ਵਕੀਲਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਉਹ ਹਰ ਸੰਭਵ ਯਤਨ ਕਰਨਗੇ ਅਤੇ ਲੋੜ ਪੈਣ ਤੇ ਮਾਣਯੋਗ ਚੀਫ਼ ਜਸਟਿਸ ਸਾਹਿਬ ਨਾਲ ਮੁਲਾਕਾਤ ਲਈ ਵੀ ਯਤਨ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰ ਇੱਕ ਦਾ ਫ਼ਰਜ਼ ਹੈ, ਪਰ ਜੇਕਰ ਕਿਸੇ ਨੀਤੀ ਦੇ ਲਾਗੂ ਹੋਣ ਨਾਲ ਕਿਸੇ ਵਰਗ ਦੇ ਹਿੱਤ ਪ੍ਰਭਾਵਿਤ ਹੁੰਦੇ ਹਨ ਤਾਂ ਲੋਕਤੰਤਰੀ ਢੰਗ ਨਾਲ ਆਪਣਾ ਪੱਖ ਰੱਖਣਾ ਅਤੇ ਸੋਧਾਂ ਦੀ ਮੰਗ ਕਰਨਾ ਵੀ ਹਰ ਨਾਗਰਿਕ ਦਾ ਅਧਿਕਾਰ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਹ ਵਕੀਲ ਭਾਈਚਾਰੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਹਰ ਢੁੱਕਵੇਂ ਮੰਚ ਤੱਕ ਪਹੁੰਚਾਉਣ ਲਈ ਵਚਨਬੱਧ ਹਨ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD