Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਸਮਾਗਮ ਦੀ ਅਗਵਾਈ; ਪੰਜਾਬ ਭਰ ਤੋਂ ਹਜ਼ਾਰਾਂ ਲੋਕ ਹੋਣਗੇ ਸ਼ਾਮਲ

Aman Arora, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸੁਨਾਮ , 27 Jul 2026

Last updated on: Jul 27, 2026, 16:53 IST

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮਹਾਨ ਸੁਤੰਤਰਤਾ ਸੈਨਾਨੀ ਅਤੇ ਅਮਰ ਸ਼ਹੀਦ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸ਼ਹੀਦੀ ਸਮਾਗਮ 31 ਜੁਲਾਈ ਨੂੰ ਸੁਨਾਮ ਦੀ ਅਨਾਜ ਮੰਡੀ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮਾਗਮ ਇਤਿਹਾਸਕ ਅਤੇ ਯਾਦਗਾਰੀ ਹੋਵੇਗਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਇਸ ਰਾਜ ਪੱਧਰੀ ਸਮਾਗਮ ਦੀ ਅਗਵਾਈ ਕਰਨਗੇ। ਉਨ੍ਹਾਂ ਦੇ ਨਾਲ ਪੰਜਾਬ ਮੰਤਰੀ ਮੰਡਲ ਦੇ ਮੈਂਬਰ, ਵਿਧਾਇਕ, ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂ ਵੀ ਹਾਜ਼ਰ ਰਹਿਣਗੇ। 

ਇਸ ਮੌਕੇ ਪੰਜਾਬ ਦੇ ਹਰ ਵਰਗ ਨਾਲ ਸਬੰਧਤ ਹਜ਼ਾਰਾਂ ਲੋਕ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸੁਨਾਮ ਪਹੁੰਚਣਗੇ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਦੇਸ਼ਭਗਤੀ, ਬਹਾਦਰੀ ਅਤੇ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ। ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਬਦਲਾ ਲੈ ਕੇ ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ।

ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ, ਉਹ ਅਜਿਹੇ ਮਹਾਨ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਦਾ ਹੀ ਨਤੀਜਾ ਹੈ। ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਮਹਾਨ ਸ਼ਹੀਦਾਂ ਦੇ ਇਤਿਹਾਸ ਅਤੇ ਆਦਰਸ਼ਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਦੇ ਨਾਮ 'ਤੇ ਵਿਸ਼ਵ ਪੱਧਰੀ ਸਕਿੱਲ ਯੂਨੀਵਰਸਿਟੀ ਸਥਾਪਤ ਕਰਨ ਦਾ ਸੁਪਨਾ ਹੁਣ ਹਕੀਕਤ ਦਾ ਰੂਪ ਧਾਰ ਰਿਹਾ ਹੈ। ਕਪੂਰਥਲਾ ਵਿਖੇ 32 ਏਕੜ ਰਕਬੇ ਵਿੱਚ ਲਗਭਗ ਰੁਪਏ 500 ਕਰੋੜ ਦੀ ਲਾਗਤ ਨਾਲ ਉਸਾਰੀ ਅਧੀਨ ਸ਼ਹੀਦ ਊਧਮ ਸਿੰਘ ਸਕਿੱਲ ਯੂਨੀਵਰਸਿਟੀ ਦਾ ਨਿਰਮਾਣ ਕੰਮ ਤੇਜ਼ੀ ਨਾਲ ਜਾਰੀ ਹੈ। 

ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਪੰਜਾਬ ਨੂੰ ਹੁਨਰ ਵਿਕਾਸ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ 31 ਜੁਲਾਈ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਇਸ ਯੂਨੀਵਰਸਿਟੀ ਲਈ ਚਾਰ ਨਾਮਵਰ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਨਾਲ ਸਮਝੌਤੇ (ਐੱਮ.ਓ.ਯੂ.) 'ਤੇ ਦਸਤਖ਼ਤ ਕੀਤੇ ਜਾਣਗੇ। 

ਇਨ੍ਹਾਂ ਸਮਝੌਤਿਆਂ ਨਾਲ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਮਿਆਰ ਦੀ ਸਿੱਖਿਆ, ਖੋਜ, ਫੈਕਲਟੀ ਐਕਸਚੇਂਜ, ਆਧੁਨਿਕ ਤਕਨੀਕੀ ਸਿਖਲਾਈ ਅਤੇ ਵਿਦੇਸ਼ੀ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋਣਗੇ। ਇਸ ਨਾਲ ਪੰਜਾਬ ਦੇ ਨੌਜਵਾਨ ਵਿਸ਼ਵ ਪੱਧਰ 'ਤੇ ਆਪਣੀ ਪ੍ਰਤਿਭਾ ਅਤੇ ਹੁਨਰ ਦਾ ਲੋਹਾ ਮਨਵਾਉਣ ਦੇ ਯੋਗ ਬਣਨਗੇ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਉਦੇਸ਼ ਨਾਲ ਉਦਯੋਗ ਅਤੇ ਵਣਜ ਵਿਭਾਗ ਅਤੇ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਕਲੱਸਟਰ ਆਧਾਰਿਤ ਮੈਗਾ ਰੁਜ਼ਗਾਰ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸੁਨਾਮ ਵਿਖੇ ਕਰਵਾਏ ਗਏ ਪਹਿਲੇ ਕਲੱਸਟਰ ਆਧਾਰਿਤ ਮੈਗਾ ਰੁਜ਼ਗਾਰ ਕੈਂਪ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿੱਥੇ ਲਗਭਗ 1200 ਨੌਜਵਾਨਾਂ ਨੂੰ ਵੱਖ-ਵੱਖ ਨਾਮਵਰ ਕੰਪਨੀਆਂ ਵੱਲੋਂ ਰੁਜ਼ਗਾਰ ਅਤੇ ਸਕਿਲਿੰਗ ਦੇ ਮੌਕੇ ਪ੍ਰਦਾਨ ਕੀਤੇ ਗਏ। ਇਸ ਮਾਡਲ ਨੂੰ ਹੁਣ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿੱਚ ਰੁਜ਼ਗਾਰ ਦੇ ਬਿਹਤਰ ਮੌਕੇ ਮਿਲ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਨ੍ਹਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਵਚਨਬੱਧ ਹੈ, ਜਦਕਿ ਦੂਜੇ ਪਾਸੇ ਨੌਜਵਾਨਾਂ ਨੂੰ ਉੱਚ ਸਿੱਖਿਆ, ਆਧੁਨਿਕ ਹੁਨਰ ਅਤੇ ਰੁਜ਼ਗਾਰ ਨਾਲ ਜੋੜ ਕੇ ਸੂਬੇ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸ਼ਹੀਦੀਦ ਸਮਾਗਮ ਦਾ ਅਧਿਕਾਰਤ ਪੋਸਟਰ ਜਾਰੀ ਕੀਤਾ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਸੁਨਾਮ ਦੀ ਅਨਾਜ ਮੰਡੀ ਵਿਖੇ ਪਹੁੰਚ ਕੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। 

ਇਸ ਮੌਕੇ ਕੰਬੋਜ ਭਾਈਚਾਰੇ ਦੇ ਨੁਮਾਇੰਦੇ ਜਗਦੀਪ ਸਿੰਘ ਮਹਰੋਕ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਆਮਦ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਗਦੀਪ ਸਿੰਘ ਮਹਿਰੋਕ, ਹਰਜਿੰਦਰ ਸਿੰਘ ਹਾਂਡਾ ਸਪੋਕਸਮੈਨ ਕੰਬੋਜ ਫਾਊਂਡੇਸ਼ਨ ਅਤੇ ਹਰਦਿਆਲ ਸਿੰਘ ਕੰਬੋਜ ਮੀਤ ਪ੍ਰਧਾਨ ਕੰਬੋਜ ਫਾਊਂਡੇਸ਼ਨ ਦੀ ਅਗਵਾਈ ਵਿੱਚ ਪੋਸਟਰ ਰਿਲੀਜ਼ ਮੌਕੇ ਗਿਆਨੀ ਜੰਗੀਰ ਸਿੰਘ ਰਤਨ, ਕੇਸਰ ਸਿੰਘ ਢੋਟ, ਰਿੰਪੀ ਐਮ. ਸੀ. ਬਿੱਟੂ ਐਮ. ਸੀ. ਪ੍ਰਤਿਪਾਲ ਸਿੰਘ ਕਾਲਾ ਐਮ. ਸੀ. ਪ੍ਰਭਸ਼ਰਨ ਸਿੰਘ ਬੱਬੂ ਸਾਬਕਾ ਐਮ.ਸੀ., ਸਰਪੰਚ ਜਗਤਾਰ ਸਿੰਘ, ਡਾ. ਮਲਕੀਤ ਸਿੰਘ, ਦਰਸ਼ਨ ਸਿੰਘ ਮਹਰੋਕ, ਰਘਵੀਰ ਸਿੰਘ ਜੋਸ਼ਨ, ਨਰਿੰਦਰ ਸਿੰਘ, ਕਾਲਾ ਨੂਗਰੀ ਅਤੇ ਗੁਰਪ੍ਰੀਤ ਢੋਟ ਹਾਜ਼ਰ ਸਨ।

 

Tags: Aman Arora , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD