Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਭਵਾਨੀਗੜ੍ਹ ਵਾਸੀਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਦੀ ਵੱਡੀ ਸੌਗਾਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਮ ਆਦਮੀ ਕਲੀਨਿਕ ਲੋਕ ਅਰਪਿਤ

Narinder Kaur Bharaj, Sangrur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਭਵਾਨੀਗੜ੍ਹ , 27 Jul 2026

Last updated on: Jul 27, 2026, 16:58 IST

ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸਹੂਲਤਾਂ ਨਾਲ ਲੈਸ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਕਰਦਿਆਂ ਇਸ ਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਤਕ ਮਿਆਰੀ, ਸਸਤੀਆਂ ਨਹੀਂ ਸਗੋਂ ਪੂਰੀ ਤਰ੍ਹਾਂ ਮੁਫ਼ਤ ਅਤੇ ਆਸਾਨੀ ਨਾਲ ਪਹੁੰਚਯੋਗ ਸਿਹਤ ਸੇਵਾਵਾਂ ਪਹੁੰਚਾਉਣਾ ਹੈ, ਜਿਸ ਦਿਸ਼ਾ ਵਿੱਚ ਆਮ ਆਦਮੀ ਕਲੀਨਿਕ ਇੱਕ ਇਤਿਹਾਸਕ ਪਹਿਲ ਸਾਬਤ ਹੋਏ ਹਨ।

ਵਿਧਾਇਕ ਭਰਾਜ ਨੇ ਕਿਹਾ ਕਿ ਪਹਿਲਾਂ ਆਮ ਬਿਮਾਰੀਆਂ ਦੇ ਇਲਾਜ ਲਈ ਲੋਕਾਂ ਨੂੰ ਦੂਰ-ਦੁਰਾਡੇ ਹਸਪਤਾਲਾਂ ਦੇ ਚੱਕਰ ਲਗਾਉਣੇ ਪੈਂਦੇ ਸਨ, ਜਿਸ ਨਾਲ ਸਮਾਂ ਅਤੇ ਪੈਸਾ ਦੋਵੇਂ ਖਰਚ ਹੁੰਦੇ ਸਨ। ਹੁਣ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਤਜਰਬੇਕਾਰ ਡਾਕਟਰਾਂ ਦੀ ਸਲਾਹ, ਮੁਫ਼ਤ ਦਵਾਈਆਂ, ਲੋੜੀਂਦੇ ਲੈਬ ਟੈਸਟ ਅਤੇ ਬੁਨਿਆਦੀ ਸਿਹਤ ਜਾਂਚਾਂ ਵਰਗੀਆਂ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ। 

ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਸੁਰੱਖਿਆ ਮਜ਼ਬੂਤ ਹੋਵੇਗੀ, ਸਗੋਂ ਸਰਕਾਰੀ ਸਿਹਤ ਪ੍ਰਣਾਲੀ 'ਤੇ ਲੋਕਾਂ ਦਾ ਭਰੋਸਾ ਵੀ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਲਗਾਤਾਰ ਕੰਮ ਕਰ ਰਹੀ ਹੈ। 

ਸੂਬੇ ਭਰ ਵਿੱਚ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕਾਂ ਰਾਹੀਂ ਲੱਖਾਂ ਲੋਕ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਵਿਧਾਇਕ ਭਰਾਜ ਨੇ ਕਿਹਾ ਕਿ ਭਵਾਨੀਗੜ੍ਹ ਵਿਖੇ ਇਹ ਨਵਾਂ ਕਲੀਨਿਕ ਇਲਾਕੇ ਦੇ ਹਜ਼ਾਰਾਂ ਪਰਿਵਾਰਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ। 

ਉਨ੍ਹਾਂ ਦੱਸਿਆ ਕਿ ਸਰਕਾਰ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬਧ ਕਰਵਾਉਣ ਲਈ ਲਗਾਤਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕ ਭਲਾਈ ਨਾਲ ਜੁੜੇ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਸਮੇਂ-ਸਮੇਂ 'ਤੇ ਆਪਣੀ ਸਿਹਤ ਦੀ ਜਾਂਚ ਕਰਵਾਉਣ ਅਤੇ ਸਿਹਤ ਪ੍ਰਤੀ ਜਾਗਰੂਕ ਰਹਿਣ। 

ਉਨ੍ਹਾਂ ਕਿਹਾ ਕਿ ਬਿਮਾਰੀ ਦਾ ਸਮੇਂ ਸਿਰ ਪਤਾ ਲੱਗਣਾ ਅਤੇ ਤੁਰੰਤ ਇਲਾਜ ਹੀ ਸਿਹਤਮੰਦ ਸਮਾਜ ਦੀ ਨੀਂਹ ਹੈ। ਇਸ ਮੌਕੇ ਐਸ.ਡੀ.ਐਮ. ਸ਼੍ਰੀਮਤੀ ਮਨਜੀਤ ਕੌਰ, ਸਿਹਤ ਵਿਭਾਗ ਦੇ ਅਧਿਕਾਰੀ, ਡਾਕਟਰ, ਸਥਾਨਕ ਪਤਵੰਤੇ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Narinder Kaur Bharaj , Sangrur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD