Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਭਗਵੰਤ ਸਿੰਘ ਮਾਨ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ, ਜੇ.ਈ.ਈ. ਤੇ ਟੇਲੈਂਟ ਸਰਚ ਪ੍ਰੀਖਿਆ ਵਿੱਚ ਸਫ਼ਲਤਾ ਨਾਲ ਸਾਡੀ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਅਕਸ ਝਲਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Punjab, Punjab News, Latest Punjab News, Ludhiana

Gurpreet Singh

Gurpreet Singh

5 Dariya News

ਲੁਧਿਆਣਾ , 27 Jul 2026

Last updated on: Jul 27, 2026, 17:17 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ `ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ। ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ` ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ ਨੂੰ ਦਰਸਾਉਂਦੀ ਹੈ। 

ਉਨ੍ਹਾਂ ਦੁਹਰਾਇਆ ਕਿ ਗਰੀਬੀ ਖ਼ਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਹੀ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਵਾਂ ਬਲਾਕ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। 

ਇਸ ਦਾ ਸਾਰਾ ਖ਼ਰਚਾ ਵਰਧਮਾਨ ਟੈਕਸਟਾਈਲਜ਼ ਗਰੁੱਪ ਵੱਲੋਂ ਚੁੱਕਿਆ ਗਿਆ ਹੈ, ਜਿਸ ਲਈ ਮੈਂ ਗਰੁੱਪ ਦੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਵੇਂ ਬਲਾਕ ਵਿੱਚ ਵਿਦਿਆਰਥੀਆਂ ਲਈ ਫਰਨੀਚਰ ਸਮੇਤ 18 ਕਲਾਸਰੂਮ ਅਤੇ ਅਧਿਆਪਕਾਂ ਲਈ ਤਿੰਨ ਕਮਰੇ ਸ਼ਾਮਲ ਹਨ।”

ਮੁੱਖ ਮੰਤਰੀ ਨੇ ਕਿਹਾ, “ਵਰਧਮਾਨ ਟੈਕਸਟਾਈਲਜ਼ ਗਰੁੱਪ ਖ਼ਾਸ ਤੌਰ `ਤੇ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ ਗਰੁੱਪ ਨੇ ਲੋਹਾਰਾ, ਗਿਆਸਪੁਰਾ, ਕਾਸਾਬਾਦ, ਲਾਡੋਵਾਲ, ਸੇਖੇਵਾਲ ਅਤੇ ਹੋਰ ਸਰਕਾਰੀ ਸਕੂਲਾਂ ਵਿੱਚ ਵੀ ਇਮਾਰਤਾਂ ਦੀ ਉਸਾਰੀ ਕਰਵਾਈ ਹੈ। 

ਕੋਈ ਵੀ ਮੁਫ਼ਤ ਸਹੂਲਤ ਜਾਂ ਛੋਟ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੀ, ਸਗੋਂ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੀ ਦਲਦਲ ਵਿੱਚੋਂ ਬਾਹਰ ਕੱਢ ਸਕਦੀ ਹੈ।” ਉਨ੍ਹਾਂ ਆਖਿਆ, “ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ `ਤੇ ਪਹੁੰਚ ਗਿਆ ਹੈ। 

ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ, ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਪੰਜਾਬ ਸਕੂਲੀ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਵੱਲੋਂ ਜਾਰੀ ਨਵੇਂ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।”

ਮੁੱਖ ਮੰਤਰੀ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ `ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਅੱਜ ਪੰਜਾਬ ਸਿਖਰ `ਤੇ ਖੜ੍ਹਾ ਹੈ। ਪਹਿਲਾਂ ਕੇਰਲ ਪਹਿਲੇ ਸਥਾਨ `ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਨੰਬਰ ਇੱਕ ਦਰਜਾ ਹਾਸਲ ਕੀਤਾ ਹੈ। 

ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਹੋਰ ਯਤਨ ਕੀਤੇ ਜਾਣਗੇ। ਸਿੱਖਿਆ ਉਹ ਚਾਨਣ ਹੈ, ਜੋ ਹਨੇਰੇ ਨੂੰ ਦੂਰ ਕਰ ਕੇ ਦੁਨੀਆ ਨੂੰ ਰੌਸ਼ਨ ਕਰਦਾ ਹੈ, ਜਿਸ ਕਰ ਕੇ ਸੂਬਾ ਸਰਕਾਰ ਇਸ `ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।” ਮੁੱਖ ਮੰਤਰੀ ਨੇ ਦੱਸਿਆ, “ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਲਗਪਗ ਤਿੰਨ ਲੱਖ ਵਿਦਿਆਰਥੀ ਪੜ੍ਹ ਰਹੇ ਹਨ, ਜਿੱਥੇ 16 ਸਕੂਲਜ਼ ਆਫ਼ ਐਮੀਨੈਂਸ, 11 ਸਕੂਲਜ਼ ਆਫ਼ ਬ੍ਰਿਲਿਅੰਸ ਅਤੇ 35 ਸਕੂਲਜ਼ ਆਫ਼ ਹੈਪੀਨੈੱਸ ਹਨ। 

ਮਿਲਰਗੰਜ ਅਤੇ ਡਿਵੀਜ਼ਨ ਨੰਬਰ 3, ਲੁਧਿਆਣਾ ਵਿਖੇ ਦੋ ਹੋਰ ਸਕੂਲ ਆਫ਼ ਐਮੀਨੈਂਸ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ ਜਲਦੀ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। 146 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ, 33 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਪ੍ਰੀਖਿਆ, 9 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 47 ਵਿਦਿਆਰਥੀਆਂ ਨੇ ਪੀ.ਐੱਸ.ਟੀ.ਐੱਸ.ਈ. ਪਾਸ ਕੀਤੀ ਹੈ।”

 

Tags: Bhagwant Mann , Bhagwant Singh Mann , AAP Punjab , Chief Minister Of Punjab , Punjab , Punjab News , Latest Punjab News , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD