ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲਾ ਸੱਭਿਆਚਾਰਕ ਸੁਸਾਇਟੀ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਮੇਲੇ ਨਾਲ ਸਬੰਧਤ ਵੱਖ ਵੱਖ ਕਮੇਟੀਆਂ ਦੇ ਚੇਅਰਮੈਨ, ਮੈਂਬਰਾਂ ਤੇ ਅਧਿਕਾਰੀਆਂ ਨੇ ਹਿੱਸਾ ਲਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ ਤੇ ਹੋਣ ਵਾਲਾ ਸਮਾਗਮ 19 ਤੋਂ 23 ਤਕ ਕਰਵਾਇਆ ਜਾਵੇਗਾ।ਜਦੋਂ ਕਿ ਕਰਾਫ਼ਟ ਮੇਲਾ 19ਸਤੰਬਰ ਤੋਂ 28 ਸਤੰਬਰ ਤੱਕ ਦਾਣਾ ਮੰਡੀ ਫਿਰੋਜੁਪਰ ਰੋਡ ਫਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਮੇਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਮੇਲੇ ਦੌਰਾਨ ਵਿਰਾਸਤੀ ਪ੍ਰਦਰਸ਼ਨੀ ਤੋਂ ਇਲਾਵਾ ਕਰਾਫਟ ਮੇਲਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਦਸਤਕਾਰੀ ਨਾਲ ਸਬੰਧਤ ਕਲਾਕਾਰਾਂ ਅਤੇ ਕਾਰੀਗਰਾਂ ਦੀਆਂ ਨੁਮਾਇਸ਼ਾ ਲਗਾਈਆਂ ਜਾਣਗੀਆਂ ਜੋ ਕਿ ਲਗਾਤਾਰ 08 ਦਿਨ ਚੱਲਣਗੀਆਂ ਜਦਕਿ ਮੁੱਖ ਮੇਲਾ 5 ਦਿਨ ਦਾ ਹੋਵੇਗਾ। ਉਨਾਂ ਕਿਹਾ ਕਿ ਮੇਲਾ ਪੂਰੀ ਤਰਾਂ ਬਾਬਾ ਸ਼ੇਖ ਫਰੀਦ ਦੀਆਂ ਸਿੱਖਿਆਵਾਂ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਹੋਵੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੀ ਸਮੱਰਥਾ ਅਨੁਸਾਰ ਮੇਲੇ ਦੀਆਂ ਤਿਆਰੀਆਂ ਵਿੱਚ ਹੁਣੇ ਤੋਂ ਹੀ ਜੁੱਟ ਜਾਣ । ਉਨਾਂ ਕਿਹਾ ਕਿ ਜਿੱਥੇ ਵੀ ਲੋੜ ਪਵੇ ਸੜਕਾਂ ਆਦਿ ਦੀ ਮੁਰੰਮਤ ਅਤੇ ਸਫਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਮੁੱਖ ਮੇਲੇ, ਕਰਾਫਟ ਮੇਲੇ, ਝੂਲਿਆਂ ਵਾਲੀ ਆਦਿ ਥਾਵਾਂ ਤੇ ਸੁਰੱਖਿਆਂ ਅਤੇ ਪਾਰਕਿੰਗ ਸਥਾਨਾਂ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨਾਂ ਸਮੂਹ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਦੀ ਸਫਲਤਾ ਲਈ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਇਸ ਅੰਤਰ ਰਾਸ਼ਟਰੀ ਪ੍ਰਸਿੱਧੀ ਵਾਲੇ ਮੇਲੇ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਿਰਕਤ ਹੋ ਸਕੇ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ,ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸ. ਰਜਿੰਦਰ ਸਿੰਘ, ਐਸ.ਡੀ.ਐਮ. ਜੈਤੋ ਸ੍ਰੀ ਵਿਕਰਮਜੀਤ, ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਸੈਕਟਰੀ ਰੈਡ ਕਰਾਸ ਸ੍ਰੀ ਮਨਦੀਪ ਮੌਂਗਾ, ਪ੍ਰੋਜਕੈਟ ਡਾਇਰੈਕਟਰ ਆਤਮਾ ਅਮਨਦੀਪ ਕੇਸ਼ਵ, ਜਸਬੀਰ ਜੱਸੀ, ਪ੍ਰੋ ਨਰਿੰਦਰਜੀਤ ਸਿੰਘ ਬਰਾੜ ਸਮੇਤ ਵੱਖ ਵੱਖ ਵਿਭਾਗਾਂ ਦੇ ਹਾਜ਼ਰ ਸਨ।