Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਸਨ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Gurpreet Singh

Gurpreet Singh

5 Dariya News

ਅੰਮ੍ਰਿਤਸਰ , 27 Jul 2026

Last updated on: Jul 27, 2026, 17:27 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿੱਟੂ ਕੁਮਾਰ ਉਰਫ਼ ਭਈਆ (20) ਵਾਸੀ ਨਵੀਂ ਆਬਾਦੀ, ਅੰਮ੍ਰਿਤਸਰ; ਸਾਹਿਬ ਸਿੰਘ (21) ਵਾਸੀ ਪਿੰਡ ਧਗਾਣਾ ਅਤੇ ਮੌਜੂਦਾ ਪਤਾ ਫਤਿਹ ਸਿੰਘ ਕਲੋਨੀ, ਅੰਮ੍ਰਿਤਸਰ; ਸੰਜੀਵ ਕੁਮਾਰ ਉਰਫ਼ ਨੰਨੂ (22) ਵਾਸੀ ਪਿੰਕ ਕਲੋਨੀ, ਤਰਨਤਾਰਨ ਅਤੇ ਸੰਦੀਪ ਕੁਮਾਰ ਉਰਫ਼ ਸੰਨੀ (22) ਵਾਸੀ ਪਿੰਡ ਛਿੱਦਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। 

ਉਨ੍ਹਾਂ ਦੱਸਿਆ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਅਤੇ ਕਾਰਟੈਲ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਬਿੱਟੂ ਉਰਫ਼ ਭਈਆ ਅਤੇ ਸਾਹਿਬ ਸਿੰਘ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਉਨ੍ਹਾਂ ਦੇ ਖੁਲਾਸੇ ਦੇ ਆਧਾਰ 'ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਗਤੀਵਿਧੀਆਂ ਵਿੱਚ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ ਸੰਜੀਵ ਕੁਮਾਰ ਉਰਫ ਨੰਨੂ ਅਤੇ ਸੰਦੀਪ ਉਰਫ ਸੰਨੀ ਨੂੰ 2.015 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। 

ਉਨ੍ਹਾਂ ਅੱਗੇ ਦੱਸਿਆ ਕਿ ਹੋਰ ਜਾਂਚ ਦੌਰਾਨ, ਮੁਲਜ਼ਮ ਸੰਦੀਪ ਉਰਫ ਸੰਨੀ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਦੋ ਹੋਰ ਪਿਸਤੌਲ ਬਰਾਮਦ ਕੀਤੇ। ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਬਿੱਟੂ ਉਰਫ ਭਈਆ ਅਸਲਾ ਐਕਟ ਅਤੇ ਚੋਰੀ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੋ ਮੁਲਜ਼ਮ ਨੌਜਵਾਨ ਹਨ।

ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 21.07.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(1ਬੀ) ਅਤੇ 24(6,7,8) ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਥਾਣਾ ਸਦਰ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।

 

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD