Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਸਿੰਘ ਬਰਸਟ

ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮੰਡੀ ਵਿੱਚ ਮਿਲਣਗੀਆਂ ਅਤਿ-ਆਧੁਨਿਕ ਸੁਵਿਧਾਵਾਂ

Harchand Singh Barsat, Chairman Punjab Mandi Board, AAP Punjab, SAS Nagar, Sahibzada Ajit Singh Nagar, Punjab, Punjab News, Latest Punjab News

Gurpreet Singh

Gurpreet Singh

5 Dariya News

ਐਸ.ਏ.ਐਸ. ਨਗਰ (ਮੋਹਾਲੀ) , 27 Jul 2026

Last updated on: Jul 27, 2026, 17:33 IST

ਪੰਜਾਬ ਵਿੱਚ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਪੰਜਾਬ ਦੇ ਉਦਯੋਗਿਕ ਗੜ੍ਹ ਲੁਧਿਆਣਾ ਵਿਖੇ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ ਸਥਾਪਿਤ ਕੀਤੀ ਜਾਵੇਗੀ। 

ਇਸ ਹਾਈ-ਟੈਕ ਮੰਡੀ ਵਿੱਚ ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਅਤਿ-ਆਧੁਨਿਕ ਸੁਵਿਧਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੰਡੀ ਦੇ ਹੋਂਦ ਵਿੱਚ ਆਉਣ ਨਾਲ ਸੂਬੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਫੁੱਲਾਂ ਦੀ ਖੇਤੀ ਅਪਣਾਉਣ ਲਈ ਵੱਡਾ ਹੁਲਾਰਾ ਅਤੇ ਉਤਸ਼ਾਹ ਮਿਲੇਗਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨਾਲ ਹੋਈ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ ਗਿਆ। ਪੀਏਯੂ ਫਲਾਵਰ ਗਰੋਅਰਜ਼ ਕਲੱਬ, ਪੰਜਾਬ ਦੇ ਨੁਮਾਇੰਦਿਆਂ ਨੇ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ. ਬਰਸਟ ਨਾਲ ਮੁਲਾਕਾਤ ਕੀਤੀ। 

ਇਸ ਦੌਰਾਨ ਕਲੱਬ ਦੇ ਨੁਮਾਇੰਦਿਆਂ ਨੇ ਫੁੱਲਾਂ ਦੀ ਖੇਤੀ ਦੌਰਾਨ ਪੇਸ਼ ਆਉਂਦੀਆਂ ਵੱਖ-ਵੱਖ ਸਮੱਸਿਆਵਾਂ, ਮਾਰਕੀਟਿੰਗ ਦੀ ਘਾਟ ਅਤੇ ਕੋਲਡ ਸਟੋਰੇਜ ਵਰਗੀਆਂ ਮੁੱਖ ਜਰੂਰਤਾਂ ਬਾਰੇ ਚੇਅਰਮੈਨ ਸ. ਬਰਸਟ ਨੂੰ ਵਿਸਥਾਰ ਵਿੱਚ ਜਾਣੂ ਕਰਵਾਇਆ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਸਾਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਪੂਰੀ ਗੰਭੀਰਤਾ, ਹਮਦਰਦੀ ਅਤੇ ਬਾਰੀਕੀ ਨਾਲ ਸੁਣਿਆ। 

ਉਨ੍ਹਾਂ ਕਿਸਾਨਾਂ ਨੂੰ ਪੂਰਨ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਸਾਰੀਆਂ ਜਾਇਜ਼ ਸਮੱਸਿਆਵਾਂ ਦਾ ਜਲਦ ਤੋਂ ਜਲਦ ਅਤੇ ਪਹਿਲ ਦੇ ਅਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹਮੇਸ਼ਾ ਕਿਸਾਨਾਂ ਨਾਲ ਖੜੇ ਹਨ ਅਤੇ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਕਾਰਜ ਕਰ ਰਹੇ ਹਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਫੁੱਲਾਂ ਦੀ ਖੇਤੀ ਕਿਸਾਨਾਂ ਦੀ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਦਾ ਇੱਕ ਬਹੁਤ ਹੀ ਵਧੀਆ ਅਤੇ ਲਾਹੇਵੰਦ ਸਾਧਨ ਹੈ। ਹੋਰਨਾਂ ਕਿਸਾਨਾਂ ਨੂੰ ਵੀ ਇਸ ਪਾਸੇ ਉਤਸਾਹਿਤ ਕਰਨ ਵਾਸਤੇ ਲੁਧਿਆਣਾ ਵਿਖੇ ਅਤਿ-ਆਧੁਨਿਕ ਮੰਡੀ ਬਣਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। 

ਉਨ੍ਹਾਂ ਇਸ ਖੇਤੀ ਦੇ ਬਹੁ-ਪੱਖੀ ਫਾਇਦੇ ਗਿਣਾਉਂਦਿਆਂ ਕਿਹਾ ਕਿ ਫੁੱਲਾਂ ਦੀ ਖੇਤੀ ਨਾਲ ਜਿੱਥੇ ਆਲਾ-ਦੁਆਲਾ ਸੁੰਦਰ ਬਣਦਾ ਹੈ ਅਤੇ ਵਾਤਾਵਰਨ ਸ਼ੁੱਧ ਹੁੰਦਾ ਹੈ, ਉੱਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਇਸ ਤੋਂ ਇਲਾਵਾ, ਇਸ ਖੇਤਰ ਵਿੱਚ ਸਥਾਨਕ ਪੱਧਰ 'ਤੇ ਰੋਜਗਾਰ ਦੇ ਵਧੇਰੇ ਮੌਕੇ ਪੈਦਾ ਹੁੰਦੇ ਹਨ, ਜੋ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕਰਨਗੇ।

ਕਿਸਾਨਾਂ ਨੂੰ ਕੌਮੀ ਪੱਧਰ ਦੀਆਂ ਮੰਡੀਆਂ ਨਾਲ ਜੋੜਨ ਲਈ ਸ. ਹਰਚੰਦ ਸਿੰਘ ਬਰਸਟ ਨੇ ਮੌਕੇ 'ਤੇ ਹੀ ਮੌਜੂਦ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫੁੱਲਾਂ ਦੀ ਖੇਤੀ ਕਰਨ ਵਾਲੇ ਸਾਰੇ ਕਿਸਾਨਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਰਜਿਸਟਰੇਸ਼ਨ ਨਾਲ ਡਾਟਾ ਤਿਆਰ ਹੋਵੇਗਾ, ਜਿਸ ਨਾਲ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਪੰਜਾਬ ਦੇ ਫੁੱਲਾਂ ਦੀ ਮਾਰਕੀਟਿੰਗ ਕਰਨ ਦੇ ਯਤਨਾਂ ਨੂੰ ਹੋਰ ਤੇਜੀ ਮਿਲੇਗੀ। 

ਇਸ ਮੌਕੇ ਪੀਏਯੂ ਫਲਾਵਰ ਗਰੋਅਰਜ਼ ਕਲੱਬ ਦੇ ਨੁਮਾਇੰਦਿਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ਤੌਰ 'ਤੇ ਧੰਨਵਾਦ ਕੀਤਾ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਸਮੇਤ ਸਮੂਹ ਡੀ.ਜੀ.ਐਮ. ਅਤੇ ਹੋਰ ਅਧਿਕਾਰੀ ਮੌਜੂਦ ਰਹੇ।

 

Tags: Harchand Singh Barsat , Chairman Punjab Mandi Board , AAP Punjab , SAS Nagar , Sahibzada Ajit Singh Nagar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD