Tuesday, 28 July 2026

 

 

ਖ਼ਾਸ ਖਬਰਾਂ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ

Ajit Pal Singh Kohli, Patiala, AAP Punjab, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਪਟਿਆਲਾ , 27 Jul 2026

Last updated on: Jul 27, 2026, 17:36 IST

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੀ ਢਿੱਲੋਂ ਕਾਲੋਨੀ ਅਤੇ ਤੇਜ ਬਾਗ ਕਾਲੋਨੀ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਵਾਰਡ ਨੰਬਰ 35 ਦੇ ਇੰਚਾਰਜ ਰਮੇਸ਼ ਸਿੰਗਲਾ ਅਤੇ ਵਾਰਡ ਨੰਬਰ 34 ਦੇ ਐੱਮ.ਸੀ. ਤੇਜਿੰਦਰ ਮਹਿਤਾ ਵੀ ਮੌਜੂਦ ਸਨ।

ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕਿ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। 

ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। 

ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

 

Tags: Ajit Pal Singh Kohli , Patiala , AAP Punjab , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD