Tuesday, 28 July 2026

 

 

ਖ਼ਾਸ ਖਬਰਾਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

 

ਪਿੰਡ ਰਾਮੇਆਣਾ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ

ਪਿੰਡ ਪੱਧਰ ਤੇ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ – ਅਮੋਲਕ ਸਿੰਘ

Amolak Singh, Jaitu, AAP Punjab, Punjab, Punjab News, Latest Punjab News, Aam Aadmi Clinics, Aam Aadmi Mohalla Clinics

Gurpreet Singh

Gurpreet Singh

5 Dariya News

ਜੈਤੋ , 27 Jul 2026

Last updated on: Jul 27, 2026, 17:41 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿਹਤ ਬਲਾਕ ਬਾਜਾਖਾਨਾ ਅਧੀਨ ਪੈਂਦੇ ਪਿੰਡ ਰਾਮੇਆਣਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਨੂੰ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਲੋਕ ਅਰਪਣ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਤੱਕ ਬਿਹਤਰੀਨ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਲੈਸ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮਾਹਿਰ ਡਾਕਟਰਾਂ ਦੀ ਸਲਾਹ, ਮੁਫ਼ਤ ਦਵਾਈਆਂ ਅਤੇ ਲੋੜੀਂਦੇ ਮੈਡੀਕਲ ਟੈਸਟ ਇੱਕੋ ਛੱਤ ਹੇਠ ਬਿਨਾਂ ਕਿਸੇ ਖ਼ਰਚ ਦੇ ਉਪਲਬਧ ਕਰਵਾਏ ਜਾ ਰਹੇ ਹਨ। ਚੇਅਰਮੈਨ ਸ. ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਇਨ੍ਹਾਂ ਰਾਹੀਂ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਫ਼ਤ ਮਿਲ ਰਹੀਆਂ ਹਨ।

ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਪ੍ਰੀਤ ਗਰੇਵਾਲ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਮਰੀਜ਼ਾਂ ਨੂੰ ਓਪੀਡੀ ਸੇਵਾਵਾਂ, ਮੁਫ਼ਤ ਦਵਾਈਆਂ, ਵੱਖ-ਵੱਖ ਤਰ੍ਹਾਂ ਦੇ ਲੈਬ ਟੈਸਟ ਅਤੇ ਹੋਰ ਬੁਨਿਆਦੀ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਇਸ ਕਲੀਨਿਕ ਵਿੱਚ ਮੈਡੀਕਲ ਅਫ਼ਸਰ ਡਾ. ਅਨੁਰਾਗ ਗੋਇਲ ਆਪਣੀ ਟੀਮ ਸਮੇਤ ਸੇਵਾਵਾਂ ਨਿਭਾਉਣਗੇ।

ਇਸ ਮੌਕੇ ਮੈਡੀਕਲ ਅਫ਼ਸਰ ਡਾ. ਸਤਿੰਦਰ ਸਿੰਘ, ਏ.ਐੱਮ.ਓ. ਡਾ. ਸਨਮੀਤ ਸਿੰਘ, ਬੀ.ਈ.ਈ. ਫਲੈਗ ਚਾਵਲਾ, ਸਿਹਤ ਸੁਪਰਵਾਈਜ਼ਰ ਅਮਰਜੀਤ ਕੌਰ, ਐੱਮ.ਪੀ.ਐੱਚ.ਡਬਲਯੂ. ਚਮਕੌਰ ਸਿੰਘ, ਪਰਮਜੀਤ ਕੌਰ, ਰਣਜੀਤ ਸਿੰਘ, ਸੁਖਦੇਵ ਸਿੰਘ, ਫਾਰਮਾਸਿਸਟ ਜੋਤੀ, ਪਰਮਿੰਦਰ ਸਿੰਘ, ਸੰਦੀਪ ਕੌਰ, ਪੰਚਾਇਤ ਮੈਂਬਰ ਸ. ਸੁਖਦੇਵ ਸਿੰਘ, ਸ. ਹਰਜੀਤ ਸਿੰਘ ਸੋਢੀ, ਸ. ਸੰਤ ਰਾਮ, ਸ. ਦੀਪਾ ਸਿੰਘ, ਸ. ਗੁਰਚੇਤ ਸਿੰਘ ,ਸਮੂਹ ਆਸ਼ਾ ਵਰਕਰਾਂ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Amolak Singh , Jaitu , AAP Punjab , Punjab , Punjab News , Latest Punjab News , Aam Aadmi Clinics , Aam Aadmi Mohalla Clinics

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD