Tuesday, 28 July 2026

 

 

ਖ਼ਾਸ ਖਬਰਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ₹1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਤਰੁਣ ਚੁੱਘ ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਲਈ ਮਾਨ ਨੂੰ ਦਿੱਤੀ ਚੁਣੌਤੀ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ: ਬ੍ਰਮ ਸ਼ੰਕਰ ਜਿੰਪਾ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਅਹਿਮ ਮੁਲਾਕਾਤ

 

ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਅਹਿਮ ਮੁਲਾਕਾਤ

ਪੰਜਾਬ ਦੇ ਵਿਕਾਸ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਅਮਨ ਕਾਨੂੰਨ, ਉਦਯੋਗਾਂ ਸਮੇਤ ਕਈ ਮੁੱਦਿਆਂ 'ਤੇ ਹੋਈ ਸਾਰਥਕ ਚਰਚਾ

Kewal Singh Dhillon, BJP Punjab, Punjab, Punjab News, Latest Punjab News, Narendra Modi, Modi, Prime Minister of India, Prime Minister, Narendra Damodardas Modi

Gurpreet Singh

Gurpreet Singh

5 Dariya News

ਨਵੀਂ ਦਿੱਲੀ , 27 Jul 2026

Last updated on: Jul 27, 2026, 17:51 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਨਵੀਂ ਦਿੱਲੀ ਵਿਖੇ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨਾਲ  ਵਿਸਥਾਰਪੂਰਵਕ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਸਰਬਪੱਖੀ ਵਿਕਾਸ, ਸੂਬੇ ਦੇ ਲੋਕਾਂ ਦੀ ਭਲਾਈ ਅਤੇ ਉੱਜਵਲ ਭਵਿੱਖ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੁਲਾਕਾਤ ਦੌਰਾਨ ਸੂਬਾ ਪ੍ਰਧਾਨ ਢਿੱਲੋਂ ਨੇ ਪੰਜਾਬ ਦੇ ਮੌਜੂਦਾ ਹਾਲਾਤ, ਆਰਥਿਕਤਾ, ਇੰਡਸਟਰੀ, ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ , ਲਾਅ ਐਂਡ ਆਰਡਰ, ਗੈਂਗਸਟਰਵਾਦ ਸਮੇਤ ਹੋਰ ਕਈ ਮੁੱਦਿਆਂ ਉਪਰ ਚਰਚਾ ਕੀਤੀ। ਇਸ ਮੁਲਾਕਾਤ ਸਬੰਧੀ ਢਿੱਲੋਂ ਨੇ ਕਿਹਾ ਕਿ ਅੱਜ ਦੀ ਮੁਲਾਕਾਤ ਬਹੁਤ ਸਾਰਥਿਕ ਮਾਹੌਲ 'ਚ ਹੋਈ ਹੈ ਅਤੇ ਪ੍ਰਧਾਨ ਮੰਤਰੀ ਨੇ ਬਹੁਤ ਗੰਭੀਰਤਾ ਨਾਲ ਪੂਰੀ ਗੱਲ ਸੁਣੀ। 

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਪੰਜਾਬ ਨੂੰ ਲੈ ਕੇ ਬਹੁਤ ਚਿੰਤਿਤ ਹਨ।‌ ਪੰਜਾਬ ਦੇ ਸਾਰੇ ਹਾਲਾਤਾਂ ਬਾਰੇ ਉਹ ਪਹਿਲਾਂ ਹੀ ਚੰਗੀ ਤਰ੍ਹਾਂ ਭਲੀਭਾਂਤ ਜਾਣੂ ਹਨ‌। ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਜੀ ਨੇ ਆਪਣੇ ਪੰਜਾਬ ਵਿੱਚ ਇੱਕ ਕਾਰਿਯਾਕਰਤਾ ਵਜੋਂ ਕੀਤੇ ਕੰਮਾਂ ਅਤੇ ਤਜੁਰਬੇ ਨੂੰ ਵੀ ਸਾਂਝਾ ਕੀਤਾ। 

ਸ. ਢਿੱਲੋਂ ਨੇ ਕਿਹਾ ਕਿ ਦੇਸ਼ ਦੇ ਸਰਵਉੱਚ ਅਹੁਦੇ ਉਪਰ ਬਿਰਾਜਮਾਨ ਹੋਣ ਦੇ ਬਾਵਜੂਦ ਪ੍ਰਧਾਨਮੰਤਰੀ ਜੀ ਅਜੇ ਵੀ ਪੰਜਾਬ ਦੀ ਧਰਾਤਲ ਜੁੜੇ ਹੋਏ ਹਨ‌। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ 'ਆਪ' ਸਰਕਾਰ ਦੀ ਨਾਕਾਮੀ ਅਤੇ ਦਿਸ਼ਾ-ਹੀਣ ਨੀਤੀਆਂ ਕਾਰਨ ਅੱਜ ਸੂਬਾ ਆਰਥਿਕ ਅਤੇ ਪ੍ਰਸ਼ਾਸਨਿਕ ਤੌਰ 'ਤੇ ਪਛੜ ਰਿਹਾ ਹੈ। 

ਪੰਜਾਬ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਕਿਸਾਨ ਅਤੇ ਮਜ਼ਦੂਰ ਅੱਜ ਬਦਹਾਲੀ ਦੇ ਦੌਰ 'ਚੋਂ ਲੰਘ ਰਹੇ ਹਨ, ਜਦੋਂਕਿ 'ਆਪ' ਸਰਕਾਰ ਸਿਰਫ਼ ਝੂਠੇ ਦਾਅਵਿਆਂ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ। ਕਾਨੂੰਨ ਵਿਵਸਥਾ ਦੀ ਖਰਾਬ ਹਾਲਤ ਅਤੇ ਖਰਾਬ ਉਦਯੋਗਿਕ ਨੀਤੀਆਂ ਕਾਰਨ ਪੰਜਾਬ ਤੋਂ ਉਦਯੋਗ ਬਾਹਰ ਜਾ ਰਹੇ ਹਨ, ਜਿਸ ਨਾਲ ਨੌਜਵਾਨ ਰੋਜ਼ਗਾਰ ਲਈ ਭਟਕਣ ਲਈ ਮਜਬੂਰ ਹਨ।

ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਜੀ ਨਾਲ ਕਿਸਾਨਾਂ-ਮਜ਼ਦੂਰਾਂ ਦੀ ਭਲਾਈ, ਸੂਬੇ ਵਿੱਚ ਉਦਯੋਗਾਂ ਦੇ ਵਿਸਥਾਰ, ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਪੰਜਾਬ ਨੂੰ ਮੁੜ ਤੋਂ ਦੇਸ਼ ਦਾ ਪ੍ਰਮੁੱਖ ਉਦਯੋਗਿਕ ਧੁਰਾ ਬਣਾਉਣ ਲਈ ਵਿਸ਼ੇਸ਼ ਯੋਜਨਾਵਾਂ 'ਤੇ ਚਰਚਾ ਕੀਤੀ, ਤਾਂ ਜੋ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਪਹਿਲਾਂ ਗੁਜਰਾਤ ਅਤੇ ਬਾਅਦ ਵਿੱਚ ਦੇਸ਼ ਵਿੱਚ ਵਿਕਾਸ ਅਤੇ ਤਰੱਕੀ ਹੋਈ ਹੈ, ਉਸ ਤਰ੍ਹਾਂ ਹੁਣ ਪੰਜਾਬ ਨੂੰ ਭਾਰਤੀ ਜਨਤਾ ਪਾਰਟੀ ਦੇ ਡਬਲ ਇੰਜਨ ਸਰਕਾਰ ਦੀ ਲੋੜ ਹੈ ਤਾਂ ਕਿ ਪੰਜਾਬ ਵੀ ਤਰੱਕੀ ਦੀਆਂ ਮੰਜ਼ਿਲਾਂ ਛੋਹ ਸਕੇ। 

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਪੰਜਾਬ ਪ੍ਰਤੀ ਵਚਨਬੱਧਤਾ ਸੂਬੇ ਦੀ ਤਰੱਕੀ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਪ੍ਰੇਰਣਾਦਾਇਕ ਹੈ। ਜਿੱਥੇ ਮੌਜੂਦਾ ਸੂਬਾ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋਈ ਹੈ, ਉੱਥੇ ਹੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਿਕਾਸ, ਲੋਕ ਸੇਵਾ ਅਤੇ ਸੂਬੇ ਨੂੰ ਮੁੜ ਤੋਂ ਲੀਹ 'ਤੇ ਲਿਆਉਣ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕਾਰਜ ਕਰਨ ਲਈ ਵਚਨਬੱਧ ਹੈ।

ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਆਪਣੇ ਵਿਕਾਸ ਦੇ ਮਾਡਲ 'ਤੇ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣਾਵੇਗੀ।

 

Tags: Kewal Singh Dhillon , BJP Punjab , Punjab , Punjab News , Latest Punjab News , Narendra Modi , Modi , Prime Minister of India , Prime Minister , Narendra Damodardas Modi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD